ਸ੍ਰੀ ਸ੍ਰੀ ਰਵੀਸ਼ੰਕਰ ਦੀ ਫ਼ਰੀਦਕੋਟ ਫੇਰੀ ਵਿਵਾਦਾਂ ’ਚ ਘਿਰੀ !    ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ !    ਕੈਨੇਡਾ ਵਿਚ ਅੱਜ ਬਣੇਗੀ ਜਸਟਿਨ ਟਰੂਡੋ ਦੀ ਸਰਕਾਰ !    ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ !    ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ !    ਮਹਾਰਾਸ਼ਟਰ ’ਚ ਅਗਲੇ ਹਫ਼ਤੇ ਸਰਕਾਰ ਬਣਨ ਦੇ ਅਸਾਰ !    ਕੋਲਾ ਖਾਣ ਧਮਾਕੇ ’ਚ 15 ਹਲਾਕ !    ਗ਼ਦਰੀ ਸੱਜਣ ਸਿੰਘ ਨਾਰੰਗਵਾਲ !    ਔਖੇ ਵੇਲਿਆਂ ਦਾ ਆਗੂ ਮਾਸਟਰ ਤਾਰਾ ਸਿੰਘ !    ਵਿਰਾਸਤ ਦੀ ਸੰਭਾਲ ਲਈ ਪ੍ਰੋ. ਪ੍ਰੀਤਮ ਸਿੰਘ ਦਾ ਯੋਗਦਾਨ !    

ਖੇਡਾਂ ’ਚ ਫਤਿਆਬਾਦ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

Posted On October - 10 - 2019

ਜੇਤੂ ਵਿਦਿਆਰਥੀਆਂ ਨਾਲ ਜਤਿੰਦਰਪਾਲ ਸਿੰਘ ਤੇ ਮਨੀਸ਼ਾ ਸੂਦ। -ਫੋਟੋ: ਬਾਵਾ

ਸ੍ਰੀ ਗੋਇੰਦਵਾਲ ਸਾਹਿਬ: 65ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਜ਼ਿਲ੍ਹਾ ਪੱਧਰ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਆਬਾਦ ਵਿਚ ਏਈਓ ਕੁਲਵਿੰਦਰ ਕੌਰ ਅਤੇ ਡੀਈਓ ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਈਆਂ ਗਈਆਂ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ 10 ਜ਼ੋਨਾਂ ਨੇ ਹਿੱਸਾ ਲਿਆ। ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਤਿੰਨ ਵਿਦਿਆਰਥੀਆਂ ਚੰਦਨਦੀਪ ਸਿੰਘ, ਅਵਰਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਨੇ ਆਪਣੀ ਮਿਹਨਤ ਤੇ ਕੋਚ ਸੁਖਵਿੰਦਰ ਸਿੰਘ ਦੀ ਸਹੀ ਸੇਧ ਸਦਕਾ ਫੁੱਟਬਾਲ ’ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਡਾਇਰੈਕਟਰ ਜਤਿੰਦਰਪਾਲ ਸਿੰਘ ਅਤੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
-ਪੱਤਰ ਪ੍ਰੇਰਕ


Comments Off on ਖੇਡਾਂ ’ਚ ਫਤਿਆਬਾਦ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.