ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਚ ਕਵੀ ਦਰਬਾਰ

Posted On October - 12 - 2019

ਕਵੀ ਦਰਬਾਰ ਵਿਚ ਭਾਗ ਲੈਂਦਾ ਹੋਇਆ ਵਿਦਿਆਰਥੀ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 11 ਅਕਤੂਬਰ
ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਦਿਆਰਥੀ ਕਵੀ ਦਰਬਾਰ ਕਰਵਾਇਆ ਗਿਆ। ਇਸ ਵਿਚ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਵੀ ਦਰਬਾਰ ਦੇ ਸ਼ੁਰੂ ਵਿਚ ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਨੇ ਉਪ ਕੁਲਪਤੀ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਕਵੀ ਦਰਬਾਰ ਦਾ ਉਦੇਸ਼ ਵਿਦਿਆਰਥੀਆਂ ਦੀਆਂ ਸਿਰਜਣਾਤਮਿਕ ਰੁਚੀਆਂ ਨੂੰ ਪ੍ਰਫੁੱਲਤ ਕਰਨਾ ਹੈ। ਇਸ ਕਵੀ ਦਰਬਾਰ ਵਿਚ ਮਨਪ੍ਰੀਤ ਕੌਰ (ਅਰਥ ਸ਼ਾਸਤਰ ਵਿਭਾਗ) ਜਸਮੀਤ ਕੌਰ (ਫਿਜ਼ਿਉਥਰੈਪੀ ਵਿਭਾਗ) ਅਮਰਨਾਥ (ਕਾਮਰਸ ਵਿਭਾਗ) ਵਿਕਰਮ ਸਿੰਘ ਬਾਲੀ, ਤਰਨਦੀਪ ਸਿੰਘ, ਕਿਰਨਪ੍ਰੀਤ ਸਿੰਘ (ਪੰਜਾਬੀ ਵਿਭਾਗ) ਸਮਰਵਿਜੈ ਸਿੰਘ (ਫਿਜ਼ਿਕਸ ਵਿਭਾਗ) ਕਰਨਵੀਰ ਸਿੰਘ (ਮਕੈਨੀਕਲ ਵਿਭਾਗ) ਇੰਦਰਜੀਤ ਸਿੰਘ (ਐਜੂਕੇਸ਼ਨ ਵਿਭਾਗ) ਜਸਵਿੰਦਰਪਾਲ ਸਿੰਘ, ਪਵਨੀਤ ਕੌਰ (ਗਣਿਤ ਵਿਭਾਗ) ਹਰਸ਼ (ਸਮਾਜ ਵਿਗਿਆਨ ਵਿਭਾਗ) ਅਤੇ ਪ੍ਰਨੀਤ ਕੌਰ (ਅੰਗਰੇਜ਼ੀ ਵਿਭਾਗ) ਆਦਿ ਵਿਦਿਆਰਥੀ-ਕਵੀਆਂ ਨੇ ਭਾਗ ਲਿਆ। ਇਸ ਪ੍ਰੋਗਰਾਮ ਦੇ ਅਖੀਰ ਵਿਚ ਉਪ ਕੁਲਪਤੀ ਡਾ. ਪਿਰਤ ਪਾਲ ਸਿੰਘ ਨੇ ਕਵੀ ਦਰਬਾਰ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜੋਕੇ ਪੂੰਜੀਵਾਦੀ ਦੌਰ ਵਿਚ ਕਵਿਤਾ ਜਿਹੀ ਸੂਖਮ ਸਿਨਫ਼ ਨਾਲ ਜੁੜਨਾ ਸਾਡੇ ਲਈ ਸ਼ੁੱਭ ਸ਼ਗਨ ਹੈ ਅਤੇ ਵਿਭਾਗ ਦੁਆਰਾ ਨਿਯਮਿਤ ਤੌਰ ’ਤੇ ਕਰਵਾਏ ਜਾ ਰਹੇ ਅਜਿਹੇ ਕਵੀ ਦਰਬਾਰਾਂ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ।


Comments Off on ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਚ ਕਵੀ ਦਰਬਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.