ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਲਈ ਮਰਨ ਵਰਤ ਸ਼ੁਰੂ

Posted On October - 6 - 2019

ਰਵਿਦਾਸ ਮੰਦਰ ਦੀ ਉਸਾਰੀ ਲਈ ਭੁੱਖ ਹੜਤਾਲ ਸ਼ੁਰੂ ਕਰਦੇ ਹੋਏ ਪਤਵੰਤੇ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 5 ਅਕਤੂਬਰ
ਤੁਗਲਕਾਬਾਦ ਦਿੱਲੀ ਵਿਚ ਗੁਰੂ ਰਵਿਦਾਸ ਦੇ ਇਤਿਹਾਸਕ ਮੰਦਰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵੱਲੋਂ ਜੰਤਰ ਮੰਤਰ ਵਿਚ ਅੱਜ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ।
ਸਾਧੂ ਸੰਪਰਦਾ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਦੀ ਅਗਵਾਈ ਹੇਠ ਮਰਨ ਵਰਤ ਦੀ ਪਹਿਲੀ ਕੜੀ ਦੌਰਾਨ ਸੰਤ ਨਿਰਮਲ ਦਾਸ ਅਬਾਦਾਨ, ਸੰਤ ਬੀਬੀ ਕ੍ਰਿਸ਼ਨਾ ਦੇਵੀ, ਸੰਤ ਗੁਰਦੀਪ ਗਿਰੀ ਪਠਾਨਕੋਟ ਬੈਠੇ।
ਸੰਤ ਕੁਲਵੰਤ ਰਾਮ ਭਰੋਮਜਾਰਾ ਅਤੇ ਸੰਤ ਨਿਰਮਲ ਸਿੰਘ ਅਬਾਦਾਨ ਨੇ ਕਿਹਾ ਕਿ ਤੁਗਲਕਾਬਾਦ ਵਿਚ ਸਤਿਗੁਰੂ ਰਵਿਦਾਸ ਦਾ ਇਤਿਹਾਸਕ ਮੰਦਰ ਤੋੜੇ ਜਾਣ ਦੇ ਵਿਰੋਧ ਵਿੱਚ ਸਮੁੱਚੇ ਦੇਸ਼ ਵਿੱਚ ਰਵਿਦਾਸ ਨਾਮ ਲੇਵਾ ਸੰਗਤਾਂ ਨੇ ਪ੍ਰਦਰਸ਼ਨ ਕੀਤੇ ਅਤੇ ਸੰਤ ਸਮਾਜ ਨੇ ਕੇਂਦਰ ਸਰਕਾਰ ਦੇ ਵੱਖ-ਵੱਖ ਨੁਮਾਇੰਦਿਆਂ ਨਾਲ ਇਸ ਮਾਮਲੇ ਦੇ ਹੱਲ ਲਈ ਮੀਟਿੰਗਾਂ ਕੀਤੀਆਂ ਪਰ ਮੰਦਰ ਦੀ ਜ਼ਮੀਨ ਵਾਪਸ ਕਰਕੇ ਮੁੜ ਉਸਾਰੀ ਕਰਨ ਦੇ ਵਾਅਦੇ ਫੋਕੇ ਅਤੇ ਖੋਖਲੇ ਸਿੱਧ ਹੋਏ ਹਨ ਜਿਸ ਦੇ ਸਿੱਟੇ ਵਜੋਂ ਅੱਜ ਸੰਤ ਸਮਾਜ ਨੂੰ ਮਰਨ ਵਰਤ ਰੱਖ ਕੇ ਜੰਤਰ ਮੰਤਰ ਵਿਚ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ। ਬਹੁਜਨ ਫ਼ਰੰਟ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰ ਕੋਟਲੀ ਨੇ ਕਿਹਾ ਕਿ ਕੇਂਦਰ ਸਰਕਾਰ ਜਿੰਨਾ ਚਿਰ ਰਵਿਦਾਸ ਮੰਦਰ ਦੀ ਮੁੜ ਉਸਾਰੀ ਨਹੀਂ ਕਰਦੀ ਓਨਾ ਚਿਰ ਸਮੁੱਚਾ ਰਵਿਦਾਸੀਆ ਭਾਈਚਾਰਾ ਸੰਤ ਸਮਾਜ ਦੀ ਅਗਵਾਈ ਹੇਠ ਸੰਘਰਸ਼ਸ਼ੀਲ ਰਹੇਗਾ।


Comments Off on ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਲਈ ਮਰਨ ਵਰਤ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.