ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਚਿਦੰਬਰਮ ਦੀ ਜ਼ਮਾਨਤ ਬਾਰੇ ਅਰਜ਼ੀ ’ਤੇ ਫ਼ੈਸਲਾ ਰਾਖ਼ਵਾਂ

Posted On October - 19 - 2019

ਨਵੀਂ ਦਿੱਲੀ, 18 ਅਕਤੂਬਰ
ਆਈਐੱਨਐਕਸ ਮੀਡੀਆ ਕੇਸ ਵਿਚ ਦਿੱਲੀ ਹਾਈ ਕੋਰਟ ਵੱਲੋਂ ਪੀ. ਚਿਦੰਬਰਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਖ਼ਿਲਾਫ਼ ਸਾਬਕਾ ਵਿੱਤ ਮੰਤਰੀ ਵੱਲੋਂ ਦਾਇਰ ਅਰਜ਼ੀ ’ਤੇ ਸੁਪਰੀਮ ਕੋਰਟ ਨੇ ਫ਼ੈਸਲਾ ਰਾਖ਼ਵਾਂ ਰੱਖ ਲਿਆ ਹੈ। ਸੀਬੀਆਈ ਨੇ ਅੱਜ ਅਦਾਲਤ ਨੂੰ ਦੱਸਿਆ ਕਿ ਚਿਦੰਬਰਮ, ਉਨ੍ਹਾਂ ਦੇ ਪੁੱਤਰ ਕਾਰਤੀ ਤੇ 15 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਕੁਝ ਕੰਪਨੀਆਂ ਖ਼ਿਲਾਫ਼ ਵੀ ਦੋਸ਼ ਪੱਤਰ ਦਾਇਰ ਕੀਤਾ ਗਿਆ ਹੈ। ਦਿੱਲੀ ਦੀ ਅਦਾਲਤ ਵਿਚ ਦਾਇਰ ਕੀਤੀ ਚਾਰਜਸ਼ੀਟ ’ਚ ਪੀਟਰ ਮੁਖਰਜੀ, ਨੀਤੀ ਆਯੋਗ ਦੇ ਸਾਬਕਾ ਸੀਈਓ ਸਿੰਧੂਸ੍ਰੀ ਖੁੱਲਰ ਤੇ ਕਈ ਨੌਕਰਸ਼ਾਹਾਂ ਦਾ ਨਾਂ ਵੀ ਹੈ। ਇਸ ਮਾਮਲੇ ’ਤੇ ਸੁਣਵਾਈ ਹੁਣ 21 ਅਕਤੂਬਰ ਨੂੰ ਹੋਵੇਗੀ। ਸੀਬੀਆਈ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਚਿਦੰਬਰਮ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ ਜਦਕਿ ਚਿਦੰਬਰਮ ਦੇ ਵਕੀਲ ਨੇ ਮਹਿਤਾ ਵੱਲੋਂ ਰੱਖੇ ਨੁਕਤਿਆਂ ਨੂੰ ਆਧਾਰਹੀਣ ਦੱਸਿਆ।

-ਪੀਟੀਆਈ


Comments Off on ਚਿਦੰਬਰਮ ਦੀ ਜ਼ਮਾਨਤ ਬਾਰੇ ਅਰਜ਼ੀ ’ਤੇ ਫ਼ੈਸਲਾ ਰਾਖ਼ਵਾਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.