ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ

Posted On October - 22 - 2019

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 21 ਅਕਤੂਬਰ
ਦਾਖਾ ਜ਼ਿਮਨੀ ਚੋਣ ਤੋਂ 24 ਘੰਟੇ ਪਹਿਲਾਂ ਫੇਸਬੁੱਕ ’ਤੇ ਲਾਈਵ ਹੋ ਕੇ ਇੱਕ ਦੂਸਰੇ ਨੂੰ ਧਮਕੀਆਂ ਦੇਣਾ ਸਿਆਸੀ ਆਗੂਆਂ ਨੂੰ ਭਾਰੀ ਪਿਆ। ਇਸ ਮਾਮਲੇ ’ਚ ਚੋਣ ਕਮਿਸ਼ਨ ਨੇ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ, ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੇ ਦਿਹਾਤੀ ਪੁਲੀਸ ਨੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਇਯਾਲੀ ਨੂੰ ਫੇਸਬੁੱਕ ’ਤੇ ਲਾਈਵ ਹੋ ਕੇ ਵੋਟ ਮੰਗਣ, ਕਾਂਗਰਸੀਆਂ ਨੂੰ ਧਮਕੀਆਂ ਦੇਣ ਦੇ ਮਾਮਲੇ ’ਚ ਡੀਐੱਸਪੀ ਤੋਂ ਰਿਪੋਰਟ ਤਲਬ ਕੀਤੀ ਹੈ। ਇਯਾਲੀ ਦੇ ਮਾਮਲੇ ਵਿੱਚ ਕੈਪਟਨ ਸੰਦੀਪ ਸੰਧੂ ਦੇ ਲੀਗਲ ਕੌਂਸਲ ਹਰਪ੍ਰੀਤ ਸੰਧੂ ਨੇ ਚੋਣ ਅਧਿਕਾਰੀ ਨੂੰ ਸ਼ਿਕਾਇਤ ਕੀਤੀ ਸੀ। ਇਸ ਦੇ ਨਾਲ ਕੁਲਬੀਰ ਸਿੰਘ ਜ਼ੀਰਾ ’ਤੇ ਦੋਸ਼ ਹੈ ਕਿ ਚੋਣਾਂ ਤੋਂ ਪਹਿਲਾਂ ਬਾਹਰਲੇ ਕਿਸੇ ਦੇ ਵੀ ਹਲਕੇ ’ਚ ਆਉਣ ’ਤੇ ਪਾਬੰਦੀ ਦੇ ਬਾਵਜੂਦ ਜ਼ੀਰਾ ਪਿੰਡ ਸਰਾਭਾ ’ਚ ਪੁੱਜ ਕੇ ਉਥੇ ਫੇਸਬੁੱਕ ’ਤੇ ਲਾਈਵ ਹੋਇਆ ਸੀ, ਜਿਸ ਦੀ ਸ਼ਿਕਾਇਤ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਕੀਤੀ ਸੀ। ਉਧਰ, ਜ਼ਿਲ੍ਹਾ ਪੱਧਰ ’ਤੇ ਐੱਸਡੀਐੱਮ ਨੇ ਦਿਹਾਤੀ ਪੁਲੀਸ ਜ਼ਰੀਏ ਕਾਂਗਰਸੀ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਵੀ ਨੋਟਿਸ ਜਾਰੀ ਕਰ ਦਿੱਤਾ ਹੈ। ਬਿੱਟੂ ’ਤੇ ਪਿੰਡ ਬੋਪਾਰਾਏ ਕਲਾਂ ’ਚ ਲਾਈਵ ਹੋ ਕੇ ਵਿਰੋਧੀਆਂ ਨੂੰ ਧਮਕਾਉਣ ਦਾ ਦੋਸ਼ ਹੈ।


Comments Off on ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.