ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ: ਅਰੋੜਾ

Posted On October - 11 - 2019

ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ। ਫੋਟੋ: ਨਿਤਿਨ ਮਿੱਤਲ

ਤਰਲੋਚਨ ਸਿੰਘ
ਚੰਡੀਗੜ੍ਹ, 10 ਅਕਤੂਬਰ
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਆਖਿਆ ਕਿ ਚੋਣ ਕਮਿਸ਼ਨ ਆਜ਼ਾਦ, ਨਿਰਪੱਖ ਅਤੇ ਸ਼ਾਂਤੀ ਨਾਲ ਪਾਰਦਰਸ਼ੀ ਢੰਗ ਨਾਲ ਚੋਣ ਕਰਵਾਉਣ ਲਈ ਵਚਨਬੱਧ ਹੈ ਅਤੇ ਜੇਕਰ ਚੋਣ ਜ਼ਾਬਤੇ ਦੀ ਉਲੰਘਣ ਬਾਰੇ ਕੋਈ ਸ਼ਿਕਾਇਤ ਪ੍ਰਾਪਤ ਹੋਈ ਤਾਂ ਸਬੰਧਤ ਪਾਰਟੀਆਂ ਤੇ ਉਮੀਦਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ੍ਰੀ ਅਰੋੜਾ ਅੱਜ ਇੱਥੇ ਚੋਣ ਪ੍ਰਕਿਰਿਆ ਨਾਲ ਜੁੜੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵਰਣਨਯੋਗ ਹੈ ਕਿ ਹਰਿਆਣਾ ਵਿਚ 21 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਲਈ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ, ਚੋਣ ਕਮਿਸ਼ਨਰ ਅਸ਼ੋਕ ਲਾਵਾਸਾ ਅਤੇ ਸੁਸ਼ੀਲ ਚੰਦਰਾ ਨੇ ਆਪਣੇ ਦੋ ਰੋਜ਼ਾ ਦੌਰੇ ਦੌਰਾਨ ਸੂਬੇ ਦੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਵੱਲੋਂ ਚੁੱਕੇ ਗਏ ਵੱਖ-ਵੱਖ ਮੁੱਦਿਆਂ ਉਪਰ ਵਿਚਾਰ ਕੀਤਾ ਗਿਆ।
ਕਮਿਸ਼ਨ ਨੇ ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ, ਪੁਲੀਸ ਨੋਡਲ ਅਧਿਕਾਰੀਆਂ, ਕੇਂਦਰੀ ਨੀਮ ਫੌਜ ਦੇ ਅਧਿਕਾਰੀਆਂ ਨਾਲ ਚੋਣ ਤਿਆਰੀਆਂ ਦੀ ਸਮੀਖਿਆ ਕੀਤੀ ਅਤੇ ਚੋਣ ਲਈ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਸ੍ਰੀ ਅਰੋੜਾ ਨੇ ਸੂਬੇ ਦੇ ਸਾਰੇ 22 ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਪ੍ਰਦਰਸ਼ਿਤ ਵੋਟਰ ਸਿਖਿਆ ਅਤੇ ਚੋਣ ਹਿੱਸੇਦਾਰੀ ਪ੍ਰੋਗ੍ਰਾਮ (ਸਵੀਪ) ਤਹਿਤ ਕਰਵਾਈ ਰਾਜ ਪੱਧਰੀ ਪ੍ਰਦਰਸ਼ਨੀ ਦਾ ਉਦਘਾਟਨ ਅਤੇ ਸਵੀਪ ਐਕਸ਼ਨ ਪਲਾਨ ਕਿਤਾਬ ਦੀ ਘੁੰਡ ਚੁੱਕਾਈ ਵੀ ਕੀਤੀ।
ਉਨ੍ਹਾਂ ਹਰਿਆਣਾ ਦੀ ਮੁੱਖ ਸਕੱਤਰ ਕੇਸਨੀ ਆਨੰਦ ਅਰੋੜਾ, ਡੀਜੀਪੀ ਮਨੋਜ ਯਾਦਵ, ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਨਵਰਾਜ ਸੰਧੂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਵੀ ਚੋਣ ਤਿਆਰੀਆਂ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ੍ਰੀ ਅਰੋੜਾ ਨੇ ਦੱਸਿਆ ਕਿ ਵੱਖ-ਵੱਖ ਸਿਆਸੀ ਪਾਰਟੀਆਂ ਨੇ ਚੋਣਾਂ ਵਿਚ ਖਾਸ ਤੌਰ ’ਤੇ ਕਮਜ਼ੋਰ ਵਰਗਾਂ ਦੀ ਵੱਧ ਆਬਾਦੀ ਵਾਲੇ ਇਲਾਕਿਆਂ ਵਿਚ ਨੀਮ ਫੌਜੀ ਬਲ ਤਾਇਨਾਤ ਕਰਨ ਦੀ ਮੰਗ ਕੀਤੀ। ਕੁਝ ਪਾਰਟੀਆਂ ਨੇ ਸੰਵੇਦਨਸ਼ੀਲ ਵੋਟ ਕੇਂਦਰਾਂ ’ਤੇ ਸੀਸੀਟੀਵੀ ਲਗਾਉਣ ਦੀ ਵੀ ਮੰਗ ਕੀਤੀ। ਸਿਆਸੀ ਪਾਰਟੀਆਂ ਨੇ ਕਮਿਸ਼ਨ ਤੋਂ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਜਾਤ ਅਤੇ ਧਰਮ ਦੇ ਨਾਂ ’ਤੇ ਵੋਟਾਂ ਮੰਗਣ ਵਾਲਿਆਂ ਖ਼ਿਲਾਫ਼ ਸਖਤ ਕਰਵਾਈ ਕੀਤੀ ਜਾਵੇ। ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਨੇ ਕਈ ਥਾਵਾਂ ’ਤੇ ਨਿਰਮਾਣ ਕੰਮਾਂ ਦੇ ਜਾਰੀ ਰਹਿਣ ਦੇ ਮੁੱਦੇ ਉਠਾਏ। ਕੁਝ ਪਾਰਟੀਆਂ ਨੇ ਪੇਡ ਨਿਊਜ਼ ਅਤੇ ਫੇਕ ਨਿਊਜ਼ ਦਾ ਮੁੱਦਾ ਚੁੱਕਿਆ ਅਤੇ ਕੁਝ ਨੇ ਈਵੀਐੱਮ ਦੀ ਵਿਵਸਥਾ ਲਈ ਸੁਝਾਅ ਦਿੱਤਾ। ਸੂਬੇ ਵਿਚ ਵਿਧਾਨ ਸਭਾ ਚੋਣ ਵਿਚ ਪਹਿਲੀ ਵਾਰ ਸਾਰੇ ਪੋਲਿੰਗ ਬੂਥਾਂ ’ਤੇ ਈਵੀਐਮ ਮਸ਼ੀਨਾਂ ਦੇ ਨਾਲ ਵੀਵੀਪੈਟ ਦੀ ਵੀ ਵਰਤੋਂ ਕੀਤੀ ਜਾਵੇਗੀ। ਚੋਣ ਦੌਰਾਨ ਸੂਬੇ ਦੇ ਸਾਰੇ ਥਾਣਿਆਂ ਦੀ ਸੀਸੀਟੀਵੀ ਰਾਹੀਂ 24 ਘੰਟੇ ਵੈਬਕਾਸਟਿੰਗ ਤੇ ਵੀਡਿਓਗ੍ਰਾਫੀ ਕੀਤੀ ਜਾਵੇਗੀ।


Comments Off on ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ: ਅਰੋੜਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.