ਕਸ਼ਮੀਰ ਵਿੱਚ ਦੋ ਦਹਿਸ਼ਤਗਰਦ ਗ੍ਰਿਫ਼ਤਾਰ !    ਸੰਗਰੂਰ ਜੇਲ੍ਹ ’ਚੋਂ ਦੋ ਕੈਦੀ ਫ਼ਰਾਰ !    ਲੌਕਡਾਊਨ ਤੋਂ ਪ੍ਰੇਸ਼ਾਨ ਨਾਬਾਲਗ ਕੁੜੀ ਨੇ ਫਾਹਾ ਲਿਆ !    ਬੋਰਵੈੱਲ ਵਿੱਚ ਡਿੱਗੇ ਬੱਚੇ ਦੀ ਮੌਤ !    ਬਾਬਰੀ ਮਸਜਿਦ ਮਾਮਲਾ: ਅਡਵਾਨੀ, ਉਮਾ ਤੇ ਜੋਸ਼ੀ ਨੂੰ ਪੇਸ਼ ਹੋਣ ਦੇ ਹੁਕਮ !    ਕਰੋਨਾ ਦੇ ਖਾਤਮੇ ਲਈ ਉੜੀਸਾ ਦੇ ਮੰਦਰ ’ਚ ਦਿੱਤੀ ਮਨੁੱਖੀ ਬਲੀ !    172 ਕਿਲੋ ਕੋਕੀਨ ਬਰਾਮਦਗੀ: ਦੋ ਭਾਰਤੀਆਂ ਨੂੰ ਸਜ਼ਾ !    ਪਿਓ ਨੇ 180 ਸੀਟਾਂ ਵਾਲਾ ਜਹਾਜ਼ ਕਿਰਾਏ ’ਤੇ ਲੈ ਕੇ ਧੀ ਸਣੇ ਚਾਰ ਜਣੇ ਦਿੱਲੀ ਤੋਰੇ !    ਜਲ ਸਪਲਾਈ ਦੇ ਫ਼ੀਲਡ ਕਾਮਿਆਂ ਨੇ ਘੇਰਿਆ ਮੁੱਖ ਦਫ਼ਤਰ !    ਚੰਡੀਗੜ੍ਹ ’ਚ ਕਰੋਨਾ ਕਾਰਨ 91 ਸਾਲਾ ਬਜ਼ੁਰਗ ਔਰਤ ਦੀ ਮੌਤ !    

ਛਾਪਾ ਮਾਰਨ ਗਈ ਪੁਲੀਸ ਪਾਰਟੀ ’ਤੇ ਹਮਲਾ

Posted On October - 9 - 2019

ਨਸ਼ਾ ਤਸਕਰ ਨੂੰ ਕਾਬੂ ਕਰਨ ਤੋਂ ਰੋਕਦੀਆਂ ਹੋਈਆਂ ਔਰਤਾਂ।

ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 8 ਅਕਤੂਬਰ
ਚੌਕੀ ਫਤਿਆਬਾਦ ਦੀ ਪੁਲੀਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਲਈ ਪਿੰਡ ਵੇਈਪੁਈ ਵਿਚ ਛਾਪਾ ਮਾਰਿਆ ਗਿਆ। ਇਥੇ ਸਥਿਤੀ ਉਸ ਵੇਲੇ ਵਿਗੜ ਗਈ ਜਦ ਨਸ਼ਿਆਂ ਦੇ ਧੰਦੇ ਨਾਲ ਜੁੜੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਨ ਲਈ ਪੁਲੀਸ ਨੂੰ ਗੋਲੀ ਚਲਾਉਣੀ ਪਈ। ਚੌਕੀ ਫਤਿਆਬਾਦ ਦੇ ਇੰਚਾਰਜ ਇਕਬਾਲ ਸਿੰਘ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਵਲੋਂ ਪਿੰਡ ਵੇਈਪੁਈ ਵਿਚ ਨਸ਼ਾ ਤਸਕਰੀ ਨਾਲ ਜੁੜੇ ਅਨਸਰਾਂ ਦੇ ਘਰਾਂ ਵਿਚ ਛਾਪੇ ਮਾਰੇ ਗਏ। ਇਸ ਦੌਰਾਨ ਨਿਰਮਲ ਸਿੰਘ ਪੁੱਤਰ ਲਾਲ ਸਿੰਘ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਜਦ ਪੁਲੀਸ ਨਿਰਮਲ ਸਿੰਘ ਨੂੰ ਕਾਬੂ ਕਰਕੇ ਲਿਜਾ ਰਹੀ ਸੀ ਤਾਂ ਕੁਝ ਲੋਕਾਂ ਨੇ ਪੁਲੀਸ ਪਾਰਟੀ ’ਤੇ ਹਮਲਾ ਕਰਦਿਆਂ ਨਿਰਮਲ ਨੂੰ ਛਡਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਪੁਲੀਸ ਪਾਰਟੀ ਦੀ ਖਿੱਚ ਧੂਹ ਵੀ ਕੀਤੀ ਜਿਸ ਦੌਰਾਨ ਕੁਝ ਪੁਲੀਸ ਮੁਲਾਜ਼ਮਾਂ ਦੀ ਵਰਦੀ ਵੀ ਪਾਟ ਗਈ। ਸਥਿਤੀ ਵਿਗੜਦੀ ਦੇਖ ਪੁਲੀਸ ਪਾਰਟੀ ਨੂੰ ਗੋਲੀ ਚਲਾਉਣੀ ਪਈ।
ਐਸਐਚਓ ਬਲਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਪੁਲੀਸ ਪਾਰਟੀ ਨੇ ਸਥਿਤੀ ਨੂੰ ਕਾਬੂ ਕੀਤਾ। ਥਾਣਾ ਮੁਖੀ ਨੇ ਦੱਸਿਆ ਕਿ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ ਨਿਰਮਲ ਸਿੰਘ ਨਿਹੰਗ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲੀਸ ਕਾਰਵਾਈ ਵਿੱਚ ਵਿਘਨ ਪਾਉਣ ਅਤੇ ਪੁਲੀਸ ਕਰਮੀਆਂ ਦੀ ਖਿੱਚ ਧੂਹ ਕਰਨ ਦੇ ਮਾਮਲੇ ਵਿੱਚ ਨਿਰਮਲ ਸਿੰਘ, ਕਿਸ਼ਨ ਸਿੰਘ, ਕੰਤੀ ਪਤਨੀ ਸ਼ਿੰਦਾ, ਰਾਜੀ ਪਤਨੀ ਜੋਗਾ ਸਿੰਘ, ਬਿੰਦੋ ਪੁੱਤਰੀ ਸ਼ਿੰਦਾ, ਜੋਗਾ ਸਿੰਘ ਪੁੱਤਰ ਭਾਗ ਸਿੰਘ ਤੋਂ ਇਲਾਵਾ ਹੋਰ ਅਣਪਛਾਤਿਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਧਰੁਵ ਨੇ ਕਿਹਾ ਹੈ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ।


Comments Off on ਛਾਪਾ ਮਾਰਨ ਗਈ ਪੁਲੀਸ ਪਾਰਟੀ ’ਤੇ ਹਮਲਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.