ਰਸੋਈ ਗੈਸ ਸਿਲੰਡਰ 11.5 ਰੁਪਏ ਹੋਇਆ ਮਹਿੰਗਾ !    ਸੰਜੇ ਗਾਂਧੀ ਪੀਜੀਆਈ ਨੇ ਕਰੋਨਾ ਜਾਂਚ ਲਈ ਵਿਸ਼ੇਸ਼ ਤਕਨੀਕ ਬਣਾਈ !    ਪੁਲੀਸ ਨੇ ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੂੰ ਹਿਰਾਸਤ ਵਿੱਚ ਲਿਆ !    ਕੰਡਿਆਲੀ ਤਾਰ ਨੇੜਿਉਂ ਸ਼ੱਕੀ ਕਾਬੂ !    ਰਾਜਸਥਾਨ ਵਿੱਚ ਕਾਰ ਤੇ ਟਰਾਲੇ ਵਿਚਾਲੇ ਟੱਕਰ; ਪੰਜ ਹਲਾਕ !    ਸੀਏਪੀਐਫ ਕੰਟੀਨਾਂ ਵਿੱਚੋਂ ਬਾਹਰ ਹੋਏ ਇਕ ਹਜ਼ਾਰ ਤੋਂ ਵੱਧ ‘ਗੈਰ ਸਵਦੇਸ਼ੀ ਉਤਪਾਦ’ !    ਭਾਰਤ ਨਾਲ ਲੱਗਦੀ ਸਰਹੱਦ ’ਤੇ ਸਥਿਤੀ ਸਥਿਰ ਅਤੇ ਕਾਬੂ ਹੇਠ: ਚੀਨ !    ਚੰਡੀਗੜ੍ਹ ਵਿੱਚ ਗਰਭਵਤੀ ਔਰਤ ਨੂੰ ਹੋਇਆ ਕਰੋਨਾ !    ਕੇਰਲ ਪੁੱਜਿਆ ਮੌਨਸੂਨ !    ਪ੍ਰਦਰਸ਼ਨਕਾਰੀਆਂ ਨੇ ਵਾੲ੍ਹੀਟ ਹਾਊਸ ਨੇੜੇ ਅੱਗ ਲਾਈ !    

ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ

Posted On October - 17 - 2019

ਲਖਵੀਰ ਸਿੰਘ ਚੀਮਾ
ਟੱਲੇਵਾਲ, 16 ਅਕਤੂਬਰ
ਕੇਂਦਰ ਸਰਕਾਰ ਨੇ ਜੇ ਪੰਜਾਬ ਦਾ ਪਾਣੀ ਹਿਮਾਚਲ ਪ੍ਰਦੇਸ਼ ’ਚ ਬੰਨ੍ਹ ਲਾ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਤਾਂ ਰਾਜਸਥਾਨ ਨੂੰ ਜਾਂਦੀਆਂ ਨਹਿਰਾਂ ਨੂੰ ਬੰਦ ਕਰ ਦਿਆਂਗੇ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪਿੰਡ ਗਾਗੇਵਾਲ ਵਿਚ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਐੱਸਵਾਈਐੱਲ ਨਹਿਰ ਨੂੰ ਬੰਦ ਕਰਵਾਉਣ ਲਈ ਉਨ੍ਹਾਂ ਪਹਿਲਾਂ ਵੀ ਸੰਘਰਸ਼ ਲੜਿਆ ਅਤੇ ਹੁਣ ਵੀ ਹਰ ਕੁਰਬਾਨੀ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂਆਂ ਦੇ ਹੱਲ ਲਈ ਪੰਜਾਬ ਵਿੱਚ ਘੱਟੋ-ਘੱਟ ਚਾਰ ਬੁੱਚੜਖ਼ਾਨੇ ਖੋਲ੍ਹੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮਨਜੀਤ ਧਨੇਰ ਨੂੰ ਤੁਰੰਤ ਰਿਹਾਅ ਕਰੇ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਨੂੰ ਕੇਂਦਰ ਸਰਕਾਰ ਤੁਰੰਤ ਰਿਹਾਅ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ, ਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਲਈ ਸਰਕਾਰ ਜਲਦ ਤੋਂ ਜਲਦ ਵਿਧਾਨ ਸਭਾ ਵਿੱਚ ਖਸਖਸ ਦੀ ਖੇਤੀ ਕਰਨ ਲਈ ਮਤਾ ਪਾਸ ਕਰੇ। ਪੰਜਾਬ ਵਿੱਚ ਹਰ ਕਿਸਾਨ ਨੂੰ ਇੱਕ ਕਿੱਲਾ ਜ਼ਮੀਨ ਵਿੱਚ ਖਸਖਸ ਦੀ ਖੇਤੀ ਕਰਨ ਦੀ ਖੁੱਲ੍ਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲ ਦੀ ਅਦਾਇਗੀ ਸਿੱਧਾ ਕਿਸਾਨਾਂ ਦੇ ਖ਼ਾਤਿਆਂ ‘ਚ ਪਾਉਣ ਦਾ ਉਹ ਸਮਰਥਨ ਕਰਦੇ ਹਨ।


Comments Off on ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.