ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਡਾਕਟਰਾਂ ਦੀ ਜਥੇਬੰਦੀ ਵੱਲੋਂ ਕਸ਼ਮੀਰ ’ਚ ਸਿਹਤ ਸੇਵਾਵਾਂ ਦਾ ਜਾਇਜ਼ਾ

Posted On October - 12 - 2019

ਲੁਧਿਆਣਾ ’ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡਾ. ਅਰੁਣ ਮਿੱਤਰਾ। -ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 11 ਅਕਤੂਬਰ
‘ਇੰਟਰਨੈਸ਼ਨਲ ਫਿਜ਼ੀਸ਼ੀਅਨ ਫਾਰ ਦਿ ਪ੍ਰੀਵੈਨਸ਼ਨ ਆਫ ਨਿਊਕਲੀਅਰ ਵਾਰ’ (ਆਈਪੀਪੀਐੱਨਡਬਲਯੂ) ਦੇ ਸਹਿ-ਪ੍ਰਧਾਨ ਡਾਕਟਰ ਅਰੁਣ ਮਿੱਤਰਾ ਕਸ਼ਮੀਰ ਵਿੱਚ ਪਾਬੰਦੀਆਂ ਕਾਰਨ ਸਿਹਤ ਸੇਵਾਵਾਂ ’ਤੇ ਪਏ ਪ੍ਰਭਾਵਾਂ ਦਾ ਜਾਇਜ਼ਾ ਲੈ ਕੇ ਪਰਤ ਆਏ ਹਨ।
ਇੱਥੇ ਪਹੁੰਚੇ ਡਾ. ਅਰੁਣ ਮਿੱਤਰਾ ਨੇ ਦੱਸਿਆ ਕਿ ਕਸ਼ਮੀਰ ’ਚ 70 ਦਿਨਾਂ ਮਗਰੋਂ ਵੀ ਲੱਗੀਆਂ ਹੋਈਆਂ ਰੋਕਾਂ ਕਾਰਨ ਲੋਕਾਂ ਦੀ ਆਰਥਿਕ ਸਥਿਤੀ ਖ਼ਰਾਬ ਹੋ ਗਈ ਹੈ। ਸੰਪਰਕ ਲਈ ਸੰਚਾਰ ਸਾਧਨ ਦੇ ਸਾਧਨ ਬੰਦ ਹੋਣ ਕਾਰਨ ਬੱਚੇ, ਨੌਜਵਾਨ, ਔਰਤਾਂ ਤੇ ਬਜ਼ੁਰਗ ਮਾਨਸਿਕ ਤਣਾਅ ਵਿੱਚ ਰਹਿ ਰਹੇ ਹਨ ਜਿਸ ਦਾ ਉਨ੍ਹਾਂ ਦੀ ਸਿਹਤ ’ਤੇ ਬਹੁਤ ਬੁਰਾ ਪ੍ਰਭਾਵ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਨਤਕ ਟਰਾਂਸਪੋਰਟ ਤੇ ਆਉਣ ਜਾਣ ਦੇ ਸਾਧਨ ਨਾ ਹੋਣ ਕਾਰਨ ਮਰੀਜ਼ਾਂ ਦਾ ਐਮਰਜੈਂਸੀ ਹਾਲਤਾਂ ਵਿੱਚ ਡਾਕਟਰਾਂ ਕੋਲ ਪਹੁੰਚਣਾ ਬਹੁਤ ਔਖਾ ਹੋ ਗਿਆ ਹੈ। ਬਜ਼ੁਰਗਾਂ ਤੇ ਵੱਧ ਬਿਮਾਰ ਲੋਕਾਂ ਨੂੰ ਐਮਰਜੈਂਸੀ ਸੇਵਾਵਾਂ ਦੀ ਅਕਸਰ ਲੋੜ ਪੈਂਦੀ ਹੈ। ਇਨ੍ਹਾਂ ਹਾਲਤਾਂ ਦਾ ਦਵਾਈਆਂ ਦੀ ਸਪਲਾਈ ’ਤੇ ਵੀ ਮੰਦਾ ਪ੍ਰਭਾਵ ਪਿਆ ਹੈ ਅਤੇ ਖ਼ਾਸ ਕਰਕੇ ਕੈਂਸਰ, ਸ਼ੂਗਰ ਦੇ ਇਲਾਜ ਦੀਆਂ ਦਵਾਈਆਂ ਅਤੇ ਦੇ ਮੈਡੀਕਲ ਉਪਕਰਨ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਛੋਟੇ ਕੰਮ ਕਰਨ ਵਾਲੇ ਅਤੇ ਦਿਹਾੜੀਦਾਰ ਲੋਕਾਂ ’ਤੇ ਕਾਰੋਬਾਰ ਠੱਪ ਹੋਣ ਦਾ ਮੰਦਾ ਪ੍ਰਭਾਵ ਪਿਆ ਹੈ ਅਤੇ ਜੇਕਰ ਕੁਝ ਸਮਾਂ ਹੋਰ ਅਜਿਹਾ ਚੱਲਦਾ ਰਿਹਾ ਤਾਂ ਖ਼ੁਰਾਕ ਦੀ ਕਮੀ ਕਾਰਨ ਕੁਦਰਤੀ ਤੌਰ ’ਤੇ ਲੋਕਾਂ ਦੀ ਸਿਹਤ ਵਿੱਚ ਹੋਰ ਨਿਘਾਰ ਆਵੇਗਾ।
ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਠੀਕ ਕਰਨ ਲਈ ਸੰਪਰਕ ਦੇ ਸਾਧਨ ਬਹਾਲ ਕਰਕੇ ਰੋਗੀਆਂ ਤੇ ਡਾਕਟਰਾਂ ਦੇ ਆਉਣ-ਜਾਣ ’ਚ ਢਿੱਲ ਦਿੱਤੀ ਜਾਵੇ।


Comments Off on ਡਾਕਟਰਾਂ ਦੀ ਜਥੇਬੰਦੀ ਵੱਲੋਂ ਕਸ਼ਮੀਰ ’ਚ ਸਿਹਤ ਸੇਵਾਵਾਂ ਦਾ ਜਾਇਜ਼ਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.