ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਡਾਕ ਵਿਭਾਗ ਘੁਟਾਲੇ ’ਚ ਸਬ-ਪੋਸਟਮਾਸਟਰ ਨੂੰ ਕੈਦ

Posted On October - 12 - 2019

ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 11 ਅਕਤੂਬਰ
ਇੱਥੇ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਕਰੀਬ ਪੌਣੇ ਦੋ ਸਾਲ ਪੁਰਾਣੇ ਡਾਕ ਵਿਭਾਗ ਵਿੱਚ ਹੋਏ ਕਰੀਬ 8.5 ਕਰੋੜ ਰੁਪਏ ਦੇ ਘੁਟਾਲੇ ਸਬੰਧੀ ਮਾਮਲੇ ਵਿੱਚ ਤਤਕਾਲੀ ਸਬ ਪੋਸਟ ਮਾਸਟਰ ਸੰਜੀਵ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਪੰਜ ਸਾਲ ਕੈਦ ਅਤੇ 15 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸੀਬੀਆਈ ਵੱਲੋਂ ਇਸ ਮਾਮਲੇ ਦੀ ਮੁੱਢਲੀ ਜਾਂਚ ਤੋਂ ਬਾਅਦ ਸੰਜੀਵ ਕੁਮਾਰ ਖ਼ਿਲਾਫ਼ ਜਨਵਰੀ-2018 ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਮਾਮਲੇ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ (ਸੀਨੀਅਰ ਡਿਵੀਜ਼ਨ) ਐੱਨ.ਐੱਸ. ਗਿੱਲ ਦੀ ਅਦਾਲਤ ਵਿੱਚ ਚੱਲ ਰਹੀ ਸੀ। ਮਿਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਦੋਸ਼ੀ ਸੰਜੀਵ ਕੁਮਾਰ ਨੇ ਪਿਛਲੇ ਦਿਨੀਂ ਸੀਬੀਆਈ ਅਦਾਲਤ ਵਿੱਚ ਆ ਕੇ ਆਪਣਾ ਜੁਰਮ ਕਬੂਲ ਕਰ ਲਿਆ ਸੀ। ਸੰਜੀਵ ਕੁਮਾਰ 2014 ਤੋਂ ਲੈ ਕੇ 2017 ਤੱਕ ਨਕੋਦਰ ਵਿੱਚ ਬਤੌਰ ਸਬ ਪੋਸਟਮਾਸਟਰ ਤਾਇਨਾਤ ਸੀ। ਸੰਜੀਵ ਕੁਮਾਰ ’ਤੇ ਇਸ ਅਰਸੇ ਦੌਰਾਨ 8.5 ਕਰੋੜ ਰੁਪਏ ਦਾ ਗਬਨ ਕਰਨ ਦਾ ਦੋਸ਼ ਸੀ। ਇਸ ਸਬੰਧੀ ਡਾਕ ਵਿਭਾਗ ਕਪੂਰਥਲਾ ਡਿਵੀਜ਼ਨ ਦੇ ਸੁਪਰਡੈਂਟ ਦਿਲਬਾਗ ਸਿੰਘ ਨੇ ਸੀਬੀਆਈ ਨੂੰ ਸੰਜੀਵ ਕੁਮਾਰ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ। ਸੀਬੀਆਈ ਜਾਂਚ ਵਿੱਚ ਪਾਇਆ ਗਿਆ ਕਿ ਉਹ ਡਾਕਘਰ ਦੇ ਬੱਚਤ ਖਾਤਿਆਂ ਸਮੇਤ ਹੋਰ ਵੱਖ ਵੱਖ ਸਕੀਮਾਂ ਤਹਿਤ ਜਮਾਂ ਪੈਸਿਆਂ ਦੀ ਰਾਸ਼ੀ ਵਿੱਚ ਘਪਲਾ ਕਰਦਾ ਸੀ।


Comments Off on ਡਾਕ ਵਿਭਾਗ ਘੁਟਾਲੇ ’ਚ ਸਬ-ਪੋਸਟਮਾਸਟਰ ਨੂੰ ਕੈਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.