ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ

Posted On October - 16 - 2019

ਸਰਬਜੀਤ ਸਿੰਘ ਭੰਗੂ
ਪਟਿਆਲਾ, 15 ਅਕਤੂਬਰ
ਸਰਕਾਰੀ ਹਸਪਤਾਲ਼ਾਂ ਅਤੇ ਹੋਰ ਸਿਹਤ ਸੰਸਥਾਵਾਂ ਦੇ ਡਾਕਟਰਾਂ ਲਈ ਡਿਊਟੀ ਦੌਰਾਨ ਦਵਾਈਆਂ ਵਾਲ਼ੀਆਂ ਕੰਪਨੀਆਂ ਦੇ ਨੁਮਾਇੰਦਿਆਂ (ਮੈਡੀਕਲ ਰੀਪ੍ਰੈਜੈਂਟੇਟਿਵ) ਨੂੰ ਮਿਲਣ ਦੀ ਸਖ਼ਤ ਮਨਾਹੀ ਕੀਤੀ ਗਈ ਹੈ। ਅਜਿਹਾ ਕਰਨ ’ਤੇ ਸਬੰਧਿਤ ਡਾਕਟਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਨੂੰ ਲੈ ਕੇ ਗੌਰਮਿੰਟ ਮੈਡੀਕਲ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਨੇ ਅੱਜ ਪਟਿਆਲਾ ਸਥਿਤ ਸਰਕਾਰੀ ਰਾਜਿੰਦਰਾ ਹਸਪਤਾਲ਼ ਅਤੇ ਟੀ.ਬੀ. ਹਸਪਤਾਲ ਸਣੇ ਹੋਰ ਸਰਕਾਰੀ ਮੈਡੀਕਲ ਸੰਸਥਾਵਾਂ ਦੇ ਮੁਖੀਆਂ ਨੂੰ ਪੱਤਰ ਵੀ ਜਾਰੀ ਕੀਤਾ ਹੈ।
ਅਜਿਹਾ ਪੱਤਰ ਇਸ ਸਬੰਧੀ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਜਾਰੀ ਕੀਤਾ ਗਿਆ ਹੈ। ਅੱਜ ਇਸ ਤਰ੍ਹਾਂ ਦੇ ਇੱਕ ਮਾਮਲੇ ਨੂੰ ਲੈ ਕੇ ਪਟਿਆਲਾ ਨਾਲ ਸਬੰਧਿਤ ਹਸਪਤਾਲ਼ ਦੀ ਵੀਡੀਓ ਸਾਹਮਣੇ ਆਉਣ ਮਗਰੋਂ ਖੋਜ ਅਤੇ ਮੈਡੀਕਲ ਐਜੂਕੇਸ਼ਨ ਦੇ ਪ੍ਰਿੰਸੀਪਲ ਸਕੱਤਰ ਡੀਕੇ ਤਿਵਾੜੀ ਵੱਲੋਂ ਗੌਰਮਿੰਟ ਮੈਡੀਕਲ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਨੂੰ ਮਾਮਲੇ ਦੀ ਘੋਖ ਲਈ ਆਖਿਆ ਗਿਆ ਸੀ। ਇਸ ਦੌਰਾਨ ਡਾ. ਹਰਜਿੰਦਰ ਸਿੰਘ ਵੱਲੋਂ ਅੱਜ ਇਹ ਪੱਤਰ ਜਾਰੀ ਕਰ ਕੇ ਇਸ ਤਰ੍ਹਾਂ ਕਰਨ ਵਾਲੇ ਡਾਕਟਰਾਂ ਨੂੰ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਪ੍ਰਤੀ ਆਗਾਹ ਕੀਤਾ ਗਿਆ ਹੈ। ਪੱਤਰ ਵਿਚ ਗਿਆ ਹੈ ਕਿ ਸਵੇਰੇ ਅੱਠ ਤੋਂ ਢਾਈ ਵਜੇ ਤੱਕ ਮਰੀਜ਼ ਦੇਖਣ ਦਾ ਸਮਾਂ ਹੈ। ਡਾਕਟਰਾਂ ਨੂੰ ਚਾਹੀਦਾ ਹੈ ਕਿ ਉਹ ਇਹ ਸਮਾਂ ਮਰੀਜ਼ਾਂ ਦੀ ਜਾਂਚ ’ਤੇ ਹੀ ਲਾਉਣ, ਜੇ ਮਰੀਜ਼ਾਂ ਨੂੰ ਚੈੱਕ ਕਰਨ ਦੇ ਸਮੇਂ ਦੌਰਾਨ ਕੋਈ ਡਾਕਟਰ ਦਵਾਈਆਂ ਵਾਲ਼ੀਆਂ ਕੰਪਨੀਆਂ ਦੇ ਨੁਮਾਇਦਿਆਂ ਨੂੰ ਮਿਲਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲ਼ਾਂ ਦੇ ਕੁਝ ਡਾਕਟਰਾਂ ’ਤੇ ਮਰੀਜ਼ਾਂ ਨੂੰ ਕਥਿਤ ਰੂਪ ਵਿਚ ਬਾਹਰੋਂ ਟੈਸਟ ਕਰਵਾਉਣ ਲਈ ਆਖਣ ਸਣੇ ਉਨ੍ਹਾਂ ਨੂੰ ਵਿਸ਼ੇਸ਼ ਕੰਪਨੀਆਂ ਦੀਆਂ ਹੀ ਦਵਾਈਆਂ ਲਿਖਣ ਦੀ ਸ਼ਿਕਾਇਤ ਵੀ ਰਹਿੰਦੀ ਹੈ।


Comments Off on ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.