ਕਿਰਤੀਆਂ ਦੇ ਬੱਚੇ ਮਾਪਿਆਂ ਨਾਲ ਵਟਾ ਰਹੇ ਨੇ ਹੱਥ !    ਗੁਰੂ ਨਾਨਕ ਦੇਵ ਜੀ ਦੀ ਬਾਣੀ : ਸਮਾਜਿਕ ਸੰਘਰਸ਼ ਦੀ ਸਾਖੀ !    ਝਾਰਖੰਡ ਚੋਣਾਂ: ਭਾਜਪਾ ਵੱਲੋਂ 52 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ !    ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਸ਼ਖ਼ਸੀਅਤਾਂ ਦਾ ਸਨਮਾਨ !    ਕਸ਼ਮੀਰ ’ਚ ਪੰਜਵੀਂ ਤੇ ਨੌਵੀਂ ਜਮਾਤ ਦੇ ਦੋ ਪੇਪਰ ਮੁਲਤਵੀ !    ਹਿਮਾਚਲ ਵਿੱਚ 14 ਤੋਂ ਬਰਫ਼ਬਾਰੀ ਅਤੇ ਮੀਂਹ ਦੇ ਆਸਾਰ !    ਭਾਜਪਾ ਵਿਧਾਇਕ ਦੀ ਵੀਡੀਓ ਵਾਇਰਲ, ਜਾਂਚ ਮੰਗੀ !    ਗੂਗਲ ਮੈਪ ’ਤੇ ਪ੍ਰੋਫਾਈਲ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ !    ਵਾਤਾਵਰਨ ਤਬਦੀਲੀ ਦੇ ਰੋਸ ਵਜੋਂ ਮਕਾਨ ਦਾ ਮਾਡਲ ਡੋਬਿਆ !    ਕੱਚੇ ਤੇਲ ਦੇ ਖੂਹ ਮਿਲੇ: ਰੂਹਾਨੀ !    

ਡੀਏਵੀ ਸਕੂਲ ਪਾਤੜਾਂ ਦੀ ਵਾਲੀਬਾਲ ਟੀਮ ਜੇਤੂ

Posted On October - 9 - 2019

ਖੇਡ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤੇ ਜਾਣ ਦਾ ਦ੍ਰਿਸ਼

ਗੁਰਨਾਮ ਸਿੰਘ ਚੌਹਾਨ
ਪਾਤੜਾਂ, 8 ਅਕਤੂਬਰ
ਡੀਏਵੀ ਪਬਲਿਕ ਸਕੂਲ ਪਾਤੜਾਂ ਵੱਲੋਂ ਨੈਸ਼ਨਲ ਸਪੋਰਟਸ ਸੈਸ਼ਨ 2019-20 ਦੀ ਲੜੀ ਤਹਿਤ ਫੁੱਟਬਾਲ, ਜੂਡੋ ਅਤੇ ਕੁਸ਼ਤੀਆਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਪਟਿਆਲਾ ਜ਼ੋਨ ਦੇ ਨਾਭਾ, ਪਟਿਆਲਾ ਪੁਲੀਸ ਲਾਈਨ, ਸਮਾਣਾ ਤੇ ਮੂਨਕ ਦੇ ਡੀਏਵੀ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਖੇਡ ਮੁਕਾਬਲਿਆਂ ਦੌਰਾਨ ਡੀਏਵੀ ਸਕੂਲ ਪਾਤੜਾਂ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਡੀਏਵੀ ਸਕੂਲ ਪਾਤੜਾਂ ਦੀ ਪ੍ਰਿੰਸੀਪਲ ਰੇਣੂ ਸ਼ਰਮਾ ਨੇ ਦੱਸਿਆ ਕਿ ਖੇਡ ਮੁਕਾਬਲਿਆਂ ਦੌਰਾਨ ਡੀਏਵੀ ਪਾਤੜਾਂ ਦੇ ਲੜਕਿਆਂ ਅਤੇ ਲੜਕੀਆਂ ਦੀ ਵਾਲੀਬਾਲ ਦੀ ਟੀਮ ਪਹਿਲੇ ਸਥਾਨ ’ਤੇ ਰਹੀ ਹੈ। ਜੂਡੋ ਤੇ ਕੁਸ਼ਤੀ ਮੁਕਾਬਲਿਆਂ ਵਿੱਚ ਡੀਏਵੀ ਪਾਤੜਾਂ ਦੇ ਜਸ਼ਨਦੀਪ ਕੌਰ ਨੰਡਾ, ਸਤਨਾਮ ਸਿੰਘ, ਜਗਪ੍ਰੀਤ ਸਿੰਘ, ਯੁਵਰਾਜ ਸਿੰਘ, ਕਿਰਨਦੀਪ ਕੌਰ, ਸ਼ਾਲਨੀ ਸ਼ਰਮਾ ਜਸਪ੍ਰੀਤ ਕੌਰ ਅਤੇ ਮਹਿਕ ਗਿੱਲ ਨੇ ਵੱਖ ਵੱਖ ਵਜ਼ਨ ਦੇ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗ਼ਮੇ ਜਿੱਤੇ। ਨਵਜੋਤ ਸਿੰਘ ਨੇ ਦੂਜਾ ਅਤੇ ਨਵਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਚਾਂਦੀ ਅਤੇ ਕਾਂਸੀ ਦੇ ਤਗਮੇ ਪ੍ਰਾਪਤ ਕੀਤੇ। ਇਨ੍ਹਾਂ ਮੁਕਾਬਲਿਆਂ ਵਿੱਚੋਂ ਅੱਵਲ ਆਉਣ ਵਾਲੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਣ ਕਰਦਿਆਂ ਉਨ੍ਹਾਂ ਦੀ ਰਾਜ ਪੱਧਰੀ ਖੇਡ ਮੁਕਾਲਲਿਆਂ ਲਈ ਚੋਣ ਕੀਤੀ ਗਈ।


Comments Off on ਡੀਏਵੀ ਸਕੂਲ ਪਾਤੜਾਂ ਦੀ ਵਾਲੀਬਾਲ ਟੀਮ ਜੇਤੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.