ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਡੇਢ ਸੌ ਰੇਲਾਂ ਅਤੇ 50 ਸਟੇਸ਼ਨਾਂ ਦੇ ਨਿੱਜੀਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ

Posted On October - 11 - 2019

ਨਵੀਂ ਦਿੱਲੀ, 10 ਅਕਤੂਬਰ
ਸਰਕਾਰ 150 ਰੇਲ ਗੱਡੀਆਂ ਅਤੇ 50 ਰੇਲਵੇ ਸਟੇਸ਼ਨਾਂ ਨੂੰ ‘ਸਮਾਂਬੱਧ ਤਰੀਕੇ’ ਨਾਲ ਨਿੱਜੀ ਹੱਥਾਂ ’ਚ ਸੌਂਪਣ ਲਈ ਬਲੂਪ੍ਰਿੰਟ ਤਿਆਰ ਕਰਨ ਵਾਸਤੇ ਟਾਸਕ ਫੋਰਸ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਹੀ ਹੈ। ਨੀਤੀ ਆਯੋਗ ਦੇ ਸੀਈਓ ਅਮਿਤਾਭ ਕਾਂਤ ਵੱਲੋਂ ਰੇਲਵੇ ਬੋਰਡ ਦੇ ਚੇਅਰਮੈਨ ਵੀ ਕੇ ਯਾਦਵ ਨੂੰ ਲਿਖੇ ਗਏ ਪੱਤਰ ’ਚ ਕਿਹਾ ਗਿਆ ਹੈ ਕਿ ‘ਅਮਲ ਨੂੰ ਅੱਗੇ ਵਧਾਉਣ ਲਈ’ ਇਕ ਅਧਿਕਾਰ ਪ੍ਰਾਪਤ ਗਰੁੱਪ ਬਣਾਇਆ ਜਾਵੇਗਾ।
ਇਸ ਗਰੁੱਪ ’ਚ ਯਾਦਵ ਅਤੇ ਕਾਂਤ ਤੋਂ ਇਲਾਵਾ ਆਰਥਿਕ ਮਾਮਲਿਆਂ ਬਾਰੇ ਵਿਭਾਗ ਅਤੇ ਹਾਊਸਿੰਗ ਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਸਕੱਤਰ ਵੀ ਸ਼ਾਮਲ ਹੋਣਗੇ। ਸ੍ਰੀ ਕਾਂਤ ਨੇ ਕਿਹਾ ਕਿ ਰੇਲਵੇ ਨੂੰ 400 ਸਟੇਸ਼ਨਾਂ ਨੂੰ ਆਲਮੀ ਪੱਧਰ ਦੇ ਰੇਲਵੇ ਸਟੇਸ਼ਨਾਂ ’ਚ ਬਦਲਣ ਦੀ ਲੋੜ ਸੀ ਪਰ ਹੁਣ ਤਕ ਇਨ੍ਹਾਂ ’ਚੋਂ ਕੁਝ ਹੀ ਅਪਗ੍ਰੇਡ ਹੋ ਸਕੇ ਹਨ। ਉਨ੍ਹਾਂ ਕਿਹਾ,‘‘ਮੈਂ ਰੇਲ ਮੰਤਰੀ ਨਾਲ ਵਿਸਥਾਰ ’ਚ ਵਿਚਾਰ ਵਟਾਂਦਰਾ ਕੀਤਾ ਹੈ ਜਿਸ ’ਚ ਇਹ ਫ਼ੈਸਲਾ ਹੋਇਆ ਕਿ ਘੱਟੋ ਘੱਟ 50 ਸਟੇਸ਼ਨਾਂ ਲਈ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਦੇਖੇ ਜਾਣ ਦੀ ਲੋੜ ਹੈ
-ਪੀਟੀਆਈ


Comments Off on ਡੇਢ ਸੌ ਰੇਲਾਂ ਅਤੇ 50 ਸਟੇਸ਼ਨਾਂ ਦੇ ਨਿੱਜੀਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.