ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਰੋਸ ਧਰਨਾ

Posted On October - 13 - 2019

ਫਗਵਾੜਾ ਵਿੱਚ ਰੋਸ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ।

ਜਸਬੀਰ ਸਿੰਘ ਚਾਨਾ
ਫਗਵਾੜਾ, 12 ਅਕਤੂਬਰ
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦੇ ਵਿਰੋਧ ’ਚ ‘ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ’ ਵੱਲੋਂ ਅੱਜ ਟਾਊਨ ਹਾਲ ਵਿੱਚ ਮਾਝਾ ਤੇ ਦੋਆਬਾ ਜ਼ੋਨ ਦੇ ਮੁਲਾਜ਼ਮਾ ਵੱਲੋਂ ਧਰਨਾ ਲਗਾਇਆ ਅਤੇ ਸ਼ਹਿਰ ’ਚ ਰੋਸ ਰੈਲੀ ਕੱਢੀ ਗਈ।
ਫ਼ੈਡਰੇਸ਼ਨ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਵੜੈਚ, ਜਨਰਲ ਸਕੱਤਰ ਰਮਨਜੀਤ ਸਿੰਘ, ਜ਼ੋਨਲ ਕਨਵੀਰ ਪ੍ਰਕਾਸ਼ ਸਿੰਘ ਤੇ ਮੁਕੇਸ਼ ਗੁਜਰਾਤੀ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰ ਦੀ ਕਾਰਜਸ਼ੈਲੀ ’ਚ ਕੋਈ ਅੰਤਰ ਨਹੀਂ ਹੈ ਅਤੇ ਚੋਣਾਂ ਜਿੱਤਣ ਮਗਰੋਂ ਇਨ੍ਹਾਂ ਪਾਰਟੀਆਂ ਦਾ ਲੋਕਾਂ ਨਾਲ ਕੋਈ ਨਾਤਾ ਨਹੀਂ ਰਹਿੰਦਾ। ਡੀਐੱਮਐੱਫ਼ ਦੇ ਸੂਬਾਈ ਆਗੂ ਅਮਰਜੀਤ ਸ਼ਾਸਤਰੀ, ਹਰਿੰਦਰ ਦੁਸਾਂਝ, ਪਰਮਜੀਤ ਕੌਰ, ਮਮਤਾ ਸ਼ਰਮਾ, ਰਸ਼ਪਾਲ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪਿਛਲੇ ਢਾਈ ਸਾਲਾ ਦੌਰਾਨ ਪੰਜਾਬ ਦੇ ਮੁਲਾਜ਼ਮਾਂ ਦੇ ਹਰੇਕ ਸੰਘਰਸ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੀ ਨੀਤੀ ਅਪਨਾਈ ਹੋਈ ਹੈ।
ਰੈਲੀ ’ਚ ਪਾਸ ਕੀਤੇ ਮਤਿਆਂ ਰਾਹੀਂ ਪੰਜਾਬ ਦੇ ਰਾਜਪਾਲ ਪਾਸੋਂ ਉਮਰ ਕੈਦ ਦੀ ਨਿਹੱਥੀ ਸਜ਼ਾ ਭੁਗਤ ਰਹੇ ਸ਼ਹੀਦ ਕਿਰਨਜੀਤ ਕੌਰ ਕਾਂਡ ਐਕਸ਼ਨ ਕਮੇਟੀ ਦੇ ਕਨਵੀਨਰ ਸਾਥੀ ਮਨਜੀਤ ਸਿੰਘ ਦੀ ਸਜ਼ਾ ਰੱਦ ਕਰਨ ਅਤੇ ਆਸ਼ਾ ਵਰਕਰਾ, ਮਿਡ-ਡੇਅ ਮੀਲ ਵਰਕਰਾਂ ਅਤੇ ਫੈਸਿਲੀਟੇਟਰਾ ਸਮੇਤ ਮਾਣ ਭੱਤੇ ਵਾਲੇ ਵਰਕਰਾ ਦੀ 18 ਹਜ਼ਾਰ ਰੁਪਏ ਤਨਖਾਹ ਫ਼ਿਕਸ ਕਰਨ ਦੀ ਮੰਗ ਕੀਤੀ।
ਧਰਨੇ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਜੰਗਲਾਤ ਵਰਕਰਾ, ਸਮੂਹ ਠੇਕਾ ਅਧਾਰਿਤ ਅਧਿਆਪਕਾ, ਮਿੱਡ-ਡੇਅ-ਮੀਲ ਦਫ਼ਤਰੀ ਮੁਲਾਜ਼ਮਾ ਸਮੇਤ ਸਾਰੇ ਵਿਭਾਗਾ ਦੇ ਮੁਲਾਜ਼ਮਾ ਨੂੰ ਪੱਕਾ ਕੀਤਾ ਜਾਵੇ, ਘੱਟੋ-ਘੱਟ ਉਜ਼ਰਤਾ ਦਾ ਕਾਨੂੰਨ ਲਾਗੂ ਕੀਤਾ ਜਾਵੇ, ਐੱਨਪੀਐੱਸ ਰੱਦ ਕਰਕੇ 2004 ਮਗਰੋਂ ਭਰਤੀ ਹੋਏ ਮੁਲਾਜ਼ਮਾਂ ’ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਅਤੇ ਮਹਿੰਗਾਈ ਭੱਤੇ ਦੀਆਂ ਜਨਵਰੀ 2017 ਤੋਂ ਰਹਿੰਦੀਆਂ 6 ਕਿਸ਼ਤਾਂ ਬਕਾਇਆ ਸਮੇਤ ਜਾਰੀ ਕੀਤੀਆਂ ਜਾਣ, ਡਿਵੈੱਲਪਮੈਂਟ ਟੈਕਸ ਦੇ ਨਾਂ ’ਤੇ ਕੀਤੀ ਜਾ ਰਹੀ 2400 ਰੁਪਏ ਸਲਾਨਾ ਜਬਰੀ ਕਟੌਤੀ ਬੰਦ ਕੀਤੀ ਜਾਵੇ, 3528 ਅਧਿਆਪਕਾਂ ਨੂੰ ਬਦਲੀ ਕਰਵਾਉਣ ਦਾ ਅਧਿਕਾਰ ਦਿੱਤਾ ਜਾਵੇ।


Comments Off on ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਰੋਸ ਧਰਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.