ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਦਰਿਆਈ ਪ੍ਰਦੂਸ਼ਣ: ਜਸਟਿਸ ਜਸਵੀਰ ਸਿੰਘ ਵੱਲੋਂ ਪਵਿੱਤਰ ਕਾਲੀ ਵੇਈਂ ਦਾ ਦੌਰਾ

Posted On October - 9 - 2019

ਜਸਟਿਸ ਜਸਬੀਰ ਸਿੰਘ ਨੂੰ ਪਵਿੱਤਰ ਕਾਲੀ ਵੇਈਂ ਦਾ ਟੀਡੀਐਸ ਚੈੱਕ ਕਰਵਾਉਂਦੇ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ। -ਫੋਟੋ: ਪੰਜਾਬੀ ਟ੍ਰਿਬਿਊਨ

ਪਾਲ ਸਿੰਘ ਨੌਲੀ
ਜਲੰਧਰ, 8 ਅਕਤੂਬਰ
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਦੀਆਂ ਨਦੀਆਂ ਤੇ ਦਰਿਆਵਾਂ ਵਿਚਲੇ ਪ੍ਰਦੂਸ਼ਣ ਨੂੰ ਰੋਕਣ ਲਈ ਬਣਾਈ ਨਿਗਰਾਨ ਕਮੇਟੀ ਦੇ ਨਵੇਂ ਬਣੇ ਚੇਅਰਮੈਨ ਸੇਵਾਮੁਕਤ ਜਸਟਿਸ ਜਸਬੀਰ ਸਿੰਘ ਨੇ ਪਵਿੱਤਰ ਕਾਲੀ ਵੇਈਂ ’ਚ ਪੈ ਰਹੇ ਗੰਦੇ ਪਾਣੀ ਨੂੰ ਸਖ਼ਤੀ ਨਾਲ ਰੋਕਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਸਪੱਸ਼ਟ ਆਖਿਆ ਕਿ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ-ਪਹਿਲਾਂ ਵੇਈਂ ’ਚ ਗੰਦਾ ਪਾਣੀ ਪੈਣ ਤੋਂ ਰੋਕਿਆ ਜਾਵੇ।
ਉਨ੍ਹਾਂ ਪਵਿੱਤਰ ਵੇਈਂ ਦਾ ਦੌਰਾ ਕਰਕੇ ਇਸ ਵਿੱਚ ਪੈ ਰਹੇ ਗੰਦੇ ਪਾਣੀ ਨੂੰ ਰੋਕਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਤਿੰਨ ਦਿਨਾਂ ਵਿੱਚ ਕਾਰਵਾਈ ਰਿਪੋਰਟ ਮੰਗੀ ਹੈ। ਉਨ੍ਹਾਂ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੀਟਿੰਗ ਕਰਕੇ ਪਵਿੱਤਰ ਵੇਈਂ ਵਿੱਚ ਪੈ ਰਹੇ ਗੰਦੇ ਪਾਣੀ ਬਾਰੇ ਜਾਣਕਾਰੀ ਹਾਸਲ ਕੀਤੀ। ਸੰਤ ਸੀਚੇਵਾਲ ਨੇ ਦੱਸਿਆ ਕਿ ਕਪੂਰਥਲਾ ਦਾ ਐੱਸਟੀਪੀ ਲੰਮੇ ਸਮੇਂ ਤੋਂ ਬੰਦ ਪਿਆ ਹੈ, ਜਿਸ ਕਾਰਨ ਸ਼ਹਿਰ ਦਾ ਸਾਰਾ ਗੰਦਾ ਪਾਣੀ ਪਵਿੱਤਰ ਵੇਈਂ ਵਿੱਚ ਪੈ ਰਿਹਾ ਹੈ। ਇਸ ਤੋਂ ਇਲਾਵਾ ਖੈੜਾ ਦੋਨਾ ਅਤੇ ਸੈਦੋ ਭਾਲਣਾ ਦੀਆਂ ਕਲੋਨੀਆਂ ਦਾ ਪਾਣੀ ਵੀ ਵੇਈਂ ਵਿੱਚ ਪੈ ਰਿਹਾ ਹੈ।
ਜਸਟਿਸ ਜਸਬੀਰ ਸਿੰਘ ਨੂੰ ਐੱਨਜੀਟੀ ਨੇ ਪਹਿਲੀ ਅਕਤੂਬਰ ਨੂੰ ਨਿਗਰਾਨ ਕਮੇਟੀ ਦਾ ਨਵਾਂ ਮੁਖੀ ਲਾਇਆ ਸੀ। ਇਸ ਤੋਂ ਪਹਿਲਾਂ ਇਸ ਕਮੇਟੀ ਦੇ ਚੇਅਰਮੈਨ ਜਸਟਿਸ ਪ੍ਰੀਤਮ ਪਾਲ ਸਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ ਹਫ਼ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮਿਲਣਗੇ। ਉਹ ਮੁੱਖ ਮੰਤਰੀ ਪੰਜਾਬ ਨੂੰ ਪ੍ਰਕਾਸ਼ ਪੁਰਬ ਤੋਂ ਪਹਿਲਾਂ-ਪਹਿਲਾਂ ਵੇਈਂ ਵਿੱਚ ਪੈ ਰਹੇ ਗੰਦੇ ਪਾਣੀ ਰੋਕਣ ਲਈ ਕਹਿਣਗੇ। ਉਨ੍ਹਾਂ ਦੱਸਿਆ ਕਿ ਕਪੂਰਥਲਾ ਦੇ ਟਰੀਟਮੈਂਟ ਪਲਾਂਟ ਨੂੰ ਚਲਾਉਣ ਲਈ ਡੇਢ ਕਰੋੜ ਦੀ ਲੋੜ ਪਵੇਗੀ। ਜਸਟਿਸ ਜਸਬੀਰ ਸਿੰਘ ਨੇ ਇਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਨਾਲ ਫੋਨ ’ਤੇ ਗੱਲਬਾਤ ਕੀਤੀ ਤੇ ਵੇਈਂ ਵਿੱਚ ਪੈ ਰਹੇ ਗੰਦੇ ਪਾਣੀਆਂ ਬਾਰੇ 15 ਅਕਤੂਬਰ ਤੱਕ ਮੀਟਿੰਗ ਕਰਕੇ ਕਾਰਵਾਈ ਰਿਪੋਰਟ ਭੇਜਣ ਦੀ ਹਦਾਇਤ ਕੀਤੀ। ਉਨ੍ਹਾਂ ਆਖਿਆ ਕਿ ਸੋਧਿਆ ਹੋਇਆ ਪਾਣੀ ਖੇਤੀ ਲਈ ਵਰਤੇ ਜਾਣ ਦਾ ਪ੍ਰਬੰਧ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਦੀ ਹਾਲਤ ਕੋਈ ਬਹੁਤੀ ਵਧੀਆ ਨਹੀਂ ਹੈ ਤੇ ਇਸ ਵਿੱਚ ਬੁੱਢੇ ਨਾਲੇ ਦਾ ਪੈ ਰਿਹਾ ਗੰਦਾ ਪਾਣੀ ਇੱਕ ਵੱਡੀ ਚਣੌਤੀ ਬਣਿਆ ਹੋਇਆ ਹੈ ਤੇ ਇਸ ਨੂੰ ਰੋਕਣ ਲਈ ਕਾਰਗਰ ਢੰਗ ਨਾਲ ਕੰਮ ਕੀਤਾ ਜਾਵੇਗਾ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ 10 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸੁਲਤਾਨਪੁਰ ਲੋਧੀ ਆਏ ਸਨ ਤਾਂ ਉਨ੍ਹਾਂ ਕੋਲੋਂ ਵੇਈਂ ਵਿੱਚ 500 ਕਿਊਸਿਕ ਪਾਣੀ ਛੱਡਣ ਦੀ ਮੰਗ ਕੀਤੀ ਸੀ ਪਰ ਅਜੇ ਤੱਕ ਇਸ ’ਤੇ ਅਮਲ ਨਹੀਂ ਹੋਇਆ।


Comments Off on ਦਰਿਆਈ ਪ੍ਰਦੂਸ਼ਣ: ਜਸਟਿਸ ਜਸਵੀਰ ਸਿੰਘ ਵੱਲੋਂ ਪਵਿੱਤਰ ਕਾਲੀ ਵੇਈਂ ਦਾ ਦੌਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.