ਕਿਰਤੀਆਂ ਦੇ ਬੱਚੇ ਮਾਪਿਆਂ ਨਾਲ ਵਟਾ ਰਹੇ ਨੇ ਹੱਥ !    ਗੁਰੂ ਨਾਨਕ ਦੇਵ ਜੀ ਦੀ ਬਾਣੀ : ਸਮਾਜਿਕ ਸੰਘਰਸ਼ ਦੀ ਸਾਖੀ !    ਝਾਰਖੰਡ ਚੋਣਾਂ: ਭਾਜਪਾ ਵੱਲੋਂ 52 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ !    ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਸ਼ਖ਼ਸੀਅਤਾਂ ਦਾ ਸਨਮਾਨ !    ਕਸ਼ਮੀਰ ’ਚ ਪੰਜਵੀਂ ਤੇ ਨੌਵੀਂ ਜਮਾਤ ਦੇ ਦੋ ਪੇਪਰ ਮੁਲਤਵੀ !    ਹਿਮਾਚਲ ਵਿੱਚ 14 ਤੋਂ ਬਰਫ਼ਬਾਰੀ ਅਤੇ ਮੀਂਹ ਦੇ ਆਸਾਰ !    ਭਾਜਪਾ ਵਿਧਾਇਕ ਦੀ ਵੀਡੀਓ ਵਾਇਰਲ, ਜਾਂਚ ਮੰਗੀ !    ਗੂਗਲ ਮੈਪ ’ਤੇ ਪ੍ਰੋਫਾਈਲ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ !    ਵਾਤਾਵਰਨ ਤਬਦੀਲੀ ਦੇ ਰੋਸ ਵਜੋਂ ਮਕਾਨ ਦਾ ਮਾਡਲ ਡੋਬਿਆ !    ਕੱਚੇ ਤੇਲ ਦੇ ਖੂਹ ਮਿਲੇ: ਰੂਹਾਨੀ !    

ਦਿੱਲੀ ’ਚ ਯਮੁਨਾ ਪਾਰ ਦਾ ਪਾਣੀ ਖਰਾਬ: ਪਾਸਵਾਨ

Posted On October - 15 - 2019

ਸੈਮੀਨਾਰ ਦਾ ਉਦਘਾਟਨ ਕਰਦੇ ਹੋਏ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ।

ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਅਕਤੂਬਰ
ਖੁਰਾਕ ਸਪਲਾਈ ਤੇ ਖਪਤਕਾਰਾਂ ਦੇ ਮਾਮਲਿਆਂ ਬਾਰੇ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਕਿਹਾ ਕਿ ਦਿੱਲੀ ਦੇ ਯਮੁਨਾ ਪਾਰ ਦੇ ਇਲਾਕਿਆਂ ਦੀ ਪਾਣੀ ਦੀ ਗੁਣਵੱਤਾ ਬਹੁਤ ਮਾੜੀ ਹੈ। ਹਰੇਕ ਨੂੰ ਪੀਣ ਵਾਲਾ ਸ਼ੁੱਧ ਪਾਣੀ ਲੈਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਗਰੀਬਾਂ ਨੂੰ ਪੀਣ ਵਾਲੇ ਮਾੜੇ ਪਾਣੀ ’ਤੇ ਨਿਰਭਰ ਨਹੀਂ ਕੀਤਾ ਗਿਆ ਹੈ ਤੇ ਦਿੱਲੀ ਦੇ 11 ਪੀਣ ਵਾਲੇ ਪਾਣੀ ਦੇ ਨਮੂਨੇ ਘਟੀਆ ਗੁਣਵੱਤਾ ਦੇ ਪਾਏ ਗਏ ਹਨ। ਪਾਸਵਾਨ ਨੇ ਕਿਹਾ ਕਿ ਤੀਜੀ ਵਾਰ ਦੇ ਨਮੂਨੇ ਨੂੰ ਮੁਆਇਨੇ ਲਈ ਮੁੰਬਈ ਭੇਜਿਆ ਗਿਆ ਹੈ। ਇਹ ਜਾਂਚ ਰਿਪੋਰਟ ਅਗਲੇ ਮਹੀਨੇ ਜਨਤਕ ਕੀਤੀ ਜਾਵੇਗੀ। ਤਿੰਨ ਸਮਾਰਟ ਸ਼ਹਿਰਾਂ ਤੇ ਰਾਜ ਦੀਆਂ ਰਾਜਧਾਨੀਆਂ ’ਚ ਪਾਈਪਾਂ ਤੋਂ ਸਪਲਾਈ ਕੀਤੇ ਗਏ ਪਾਣੀ ਦੇ ਨਮੂਨਿਆਂ ਦੀ ਤਿੰਨ ਮਹੀਨਿਆਂ ’ਚ ਜਾਂਚ ਕੀਤੀ ਜਾਵੇਗੀ ਤੇ ਇਹ ਪ੍ਰਕਿਰਿਆ ਛੇ ਮਹੀਨਿਆਂ ’ਚ ਮੁਕੰਮਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ’ਚ ਪਾਈਪਾਂ ਰਾਹੀਂ ਸਪਲਾਈ ਕੀਤੇ ਗਏ ਪਾਣੀ ਦੀ ਗੁਣਵੱਤਾ ਮਾਪਦੰਡਾਂ ਦੇ ਅਨੁਸਾਰ ਨਹੀਂ ਹੈ। ਪਾਸਵਾਨ ਨੇ ਕਿਹਾ ਕਿ ਪਾਣੀ ਦੀ ਗੁਣਵੱਤਾ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇਗੀ। ਰਾਜਾਂ ਦੇ ਮੁੱਖ ਮੰਤਰੀਆਂ ਨੂੰ ਪਾਣੀ ਦੀ ਗੁਣਵੱਤਾ ਬਾਰੇ ਇਕ ਪੱਤਰ ਭੇਜਿਆ ਗਿਆ ਹੈ ਤੇ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਾਉਣ ਦੀ ਬੇਨਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਕ ਰਾਸ਼ਟਰ ਦੀ ਇਕ ਪ੍ਰਣਾਲੀ ਦਾ ਇਕ ਮਿਆਰ ਲਾਗੂ ਕੀਤਾ ਜਾਣਾ ਚਾਹੀਦਾ ਹੈ। ਕੁਝ ਵਿਭਾਗ ਆਪਣੇ ਪੱਧਰ ’ਤੇ ਉਤਪਾਦਾਂ ਦਾ ਮਿਆਰ ਜਾਰੀ ਕਰਦੇ ਹਨ, ਜਿਸ ਲਈ ਤਾਲਮੇਲ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ 30 ਸਾਲਾਂ ਬਾਅਦ ‘ਭਾਰਤੀ ਮਿਆਰ ਬਿਉਰੋ’ ਦੇ ਮਾਪਦੰਡਾਂ ’ਚ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ ਤੇ ਇਸਦੇ ਲਈ ਨਿਯਮ ਵੀ ਬਣਾਏ ਗਏ ਹਨ।


Comments Off on ਦਿੱਲੀ ’ਚ ਯਮੁਨਾ ਪਾਰ ਦਾ ਪਾਣੀ ਖਰਾਬ: ਪਾਸਵਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.