ਕਿਰਤੀਆਂ ਦੇ ਬੱਚੇ ਮਾਪਿਆਂ ਨਾਲ ਵਟਾ ਰਹੇ ਨੇ ਹੱਥ !    ਗੁਰੂ ਨਾਨਕ ਦੇਵ ਜੀ ਦੀ ਬਾਣੀ : ਸਮਾਜਿਕ ਸੰਘਰਸ਼ ਦੀ ਸਾਖੀ !    ਝਾਰਖੰਡ ਚੋਣਾਂ: ਭਾਜਪਾ ਵੱਲੋਂ 52 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ !    ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਸ਼ਖ਼ਸੀਅਤਾਂ ਦਾ ਸਨਮਾਨ !    ਕਸ਼ਮੀਰ ’ਚ ਪੰਜਵੀਂ ਤੇ ਨੌਵੀਂ ਜਮਾਤ ਦੇ ਦੋ ਪੇਪਰ ਮੁਲਤਵੀ !    ਹਿਮਾਚਲ ਵਿੱਚ 14 ਤੋਂ ਬਰਫ਼ਬਾਰੀ ਅਤੇ ਮੀਂਹ ਦੇ ਆਸਾਰ !    ਭਾਜਪਾ ਵਿਧਾਇਕ ਦੀ ਵੀਡੀਓ ਵਾਇਰਲ, ਜਾਂਚ ਮੰਗੀ !    ਗੂਗਲ ਮੈਪ ’ਤੇ ਪ੍ਰੋਫਾਈਲ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ !    ਵਾਤਾਵਰਨ ਤਬਦੀਲੀ ਦੇ ਰੋਸ ਵਜੋਂ ਮਕਾਨ ਦਾ ਮਾਡਲ ਡੋਬਿਆ !    ਕੱਚੇ ਤੇਲ ਦੇ ਖੂਹ ਮਿਲੇ: ਰੂਹਾਨੀ !    

ਦੂਜਿਆਂ ਦੀ ਸੋਚ ਦਾ ਵਿਰੋਧ ਕਰਨ ਵਾਲੇ ਜਮਹੂਰੀਅਤ ਦੇ ਦੁਸ਼ਮਣ: ਦੇਬਰੀਤੋ

Posted On October - 18 - 2019

ਔਰੰਗਾਬਾਦ: ਪ੍ਰਸਿੱਧ ਲੇਖਕ ਫਾਦਰ ਫਰਾਂਸਿਸ ਦੇਬਰੀਤੋ ਨੇ ਕਿਹਾ ਹੈ ਕਿ ਜੋ ਲੋਕ ਦੂਜਿਆਂ ਦੀ ਸੋਚ ਅਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਖੁੱਲ੍ਹ ਦਾ ਵਿਰੋਧ ਕਰਦੇ ਹਨ, ਉਹ ਜਮਹੂਰੀਅਤ ਦੇ ਦੁਸ਼ਮਣ ਹਨ। ਉਨ੍ਹਾਂ ਕਿਹਾ ਕਿ ਬਹੁਤ ਜਿਆਦਾ ਸ਼ਕਤੀਆਂ ਵਾਲੇ ਲੋਕ ਹਮੇਸ਼ਾਂ ਵਿਚਾਰਧਾਰਕਾਂ ਤੇ ਲੇਖਿਕਾਂ ਤੋਂ ਡਰਦੇ ਹਨ। ਸ੍ਰੀ ਦੇਬਰੀਤੋ ਨੂੰ ਮਰਾਠੀ ਸਾਹਿਤਯ ਸੰਮੇਲਨ ਦਾ ਮੁਖੀ ਚੁਣਿਆ ਗਿਆ ਹੈ। ਫਾਦਰ ਦੇਬਰੀਤੋ ਨੇ ਕਿਹਾ ਕਿ ਇਨ੍ਹਾਂ ਸ਼ਕਤੀਆਂ ਦੇ ਨਜਿੱਠਣ ਲਈ ਮਿਲਦੇ- ਜੁਲਦੇ ਵਿਚਾਰਾਂ ਵਾਲੇ ਲੋਕਾਂ ਨੂੰ ਇਕੱਠੇ ਹੋਣਾ ਚਾਹੀਦਾ ਹੈ ਅਤੇ ਆਪਣੀ ਹੋਂਦ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ। ਉਹ ਮਰਾਠਵਾੜਾ ਸਾਹਿਤ ਪ੍ਰੀਸ਼ਦ ਦੇ ਸਮਾਰੋਹ ਵਿੱਚ ਸੰਬੋਧਨ ਕਰ ਰਹੇ ਸਨ। ਫਾਦਰ ਦੇਬਰੀਤੋ ਨੂੰ 93ਵੇਂ ਆਖਿਲ ਭਾਰਤੀਆ ਮਰਾਠੀ ਸਾਹਿਤਯ ਸੰਮੇਲਨ ਦਾ ਪ੍ਰਧਾਨ ਚੁਣਿਆ ਗਿਆ ਹੈ ਅਤੇ ਤਿੰਨ ਰੋਜ਼ਾ ਸੰਮੇਲਨ 10 ਜਨਵਰੀ ਤੋਂ ਸ਼ੁਰੂ ਹੋਵੇਗਾ।
-ਪੀਟੀਆਈ


Comments Off on ਦੂਜਿਆਂ ਦੀ ਸੋਚ ਦਾ ਵਿਰੋਧ ਕਰਨ ਵਾਲੇ ਜਮਹੂਰੀਅਤ ਦੇ ਦੁਸ਼ਮਣ: ਦੇਬਰੀਤੋ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.