ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ

Posted On October - 16 - 2019

ਬਲਵਿੰਦਰ ਜੰਮੂ
ਚੰਡੀਗੜ੍ਹ, 15 ਅਕਤੂਬਰ
ਸੰਘਰਸ਼ੀ ਆਗੂ ਮਨਧੀਰ ਸਿੰਘ ਧਨੇਰ ਦੀ ਸਜ਼ਾ ਮੁਆਫ਼ੀ ਦਾ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਲੋੜੀਂਦੀ ਜਾਣਕਾਰੀ ਦੇਣ ਤੋਂ ਬਾਅਦ ਹੀ ਹੋ ਸਕੇਗਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਮੁੱਖ ਮੰਤਰੀ ਵੱਲੋਂ ਸਤੰਬਰ ਮਹੀਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਸੀ ਕਿ ਧਨੇਰ ਦਾ ਕੇਸ ਸਜ਼ਾ ਮੁਆਫ਼ੀ ਲਈ ਰਾਜਪਾਲ ਨੂੰ ਭੇਜ ਦਿੱਤਾ ਜਾਵੇਗਾ। ਇਹ ਕੇਸ ਰਾਜਪਾਲ ਨੂੰ ਭੇਜ ਦਿੱਤਾ ਸੀ ਪਰ ਰਾਜਪਾਲ ਨੇ ਸੂਬੇ ਦੇ ਜੇਲ੍ਹ ਵਿਭਾਗ ਕੋਲੋਂ ਕੁਝ ਜਾਣਕਾਰੀ ਮੰਗੀ ਸੀ। ਇਸ ਸਬੰਧ ’ਚ ਸਬੰਧਿਤ ਫਾਈਲ ਜੇਲ੍ਹ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਫ਼ਤਰ ਪਹੁੰਚੀ ਤਾਂ ਉਨ੍ਹਾਂ ਫਾਈਲ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਦਿੱਤੀ ਹੈ। ਇਸ ਮਾਮਲੇ ਵਿੱਚ ਰਾਜਪਾਲ ਵੱਲੋਂ ਮੰਗੀ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵਲੋਂ ਹੀ ਭੇਜੀ ਜਾਵੇਗੀ ਤੇ ਉਸ ਤੋਂ ਬਾਅਦ ਹੀ ਸਜ਼ਾ ਮੁਆਫ਼ੀ ਦਾ ਫ਼ੈਸਲਾ ਲਿਆ ਜਾਵੇਗਾ।
ਸ੍ਰੀ ਧਨੇਰ ਦੀ ਸਜ਼ਾ ਮੁਆਫ਼ੀ ਲਈ ਵੱਖ ਵੱਖ ਕਿਸਾਨ ਅਤੇ ਕਈ ਹੋਰ ਜਥੇਬੰਦੀਆਂ ਨੇ ਬਰਨਾਲਾ ਦੀ ਜੇਲ੍ਹ ਮੂਹਰੇ ਕਈ ਦਿਨਾਂ ਤੋਂ ਧਰਨਾ ਲਾਇਆ ਹੋਇਆ ਹੈ ਅਤੇ ਵੱਖ ਵੱਖ ਧਿਰਾਂ ਦੀ ਹਮਾਇਤ ਮਿਲਣ ਕਰ ਕੇ ਧਰਨਾਕਾਰੀਆਂ ਦਾ ਜੋਸ਼ ਵਧ ਰਿਹਾ ਹੈ। ਧਰਨਾਕਾਰੀਆਂ ਨੂੰ ਉਮੀਦ ਹੈ ਕਿ ਉਹ ਆਪਣੇ ਆਗੂ ਦੀ ਸਜ਼ਾ ਮੁਆਫ਼ ਕਰਵਾ ਕੇ ਹੀ ਦਮ ਲੈਣਗੇ। ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਿਛਲੀ ਸਰਕਾਰ ਨੇ ਦੋਸ਼ੀਆਂ ਦੀ ਸਜ਼ਾ ਮੁਆਫ਼ੀ ਲਈ ਰਾਜਪਾਲ ਨੂੰ ਸਿਫ਼ਾਰਸ਼ ਕੀਤੀ ਸੀ, ਪਰ ਉਸ ਵੇਲੇ ਮਾਮਲਾ ਅਦਾਲਤ ਵਿਚ ਚੱਲ ਰਿਹਾ ਸੀ, ਇਸ ਕਰ ਕੇ ਰਾਜਪਾਲ ਵੱਲੋਂ ਦਿੱਤੀ ਮੁਆਫ਼ੀ ਦਾ ਫ਼ਾਇਦਾ ਨਹੀਂ ਸੀ ਹੋ ਸਕਿਆ।


Comments Off on ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.