ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਨੇਪਾਲ ਤੋਂ ਚੱਲੇ ਨਗਰ ਕੀਰਤਨ ਦਾ ਫ਼ਤਹਿਗੜ੍ਹ ਸਾਹਿਬ ’ਚ ਸਵਾਗਤ

Posted On October - 12 - 2019

ਨਗਰ ਕੀਰਤਨ ਦੇ ਰਵਾਨਾ ਹੋਣ ਮੌਕੇ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 11 ਅਕਤੂਬਰ
ਗੁਰੂ ਨਾਨਕ ਦੇਵ ਦੇ 550 ਸਾਲਾ ਮਹਾਨ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਕਾਠਮੰਡੂ (ਨੇਪਾਲ) ਤੋਂ 4 ਅਕਤੂਬਰ ਨੂੰ ਸ਼ੁਰੂ ਹੋਇਆ ਪਹਿਲਾ ਮਹਾਨ ਇੰਟਰਨੈਸ਼ਨਲ ਨਗਰ ਕੀਰਤਨ ਕਲ ਦੇਰ ਸ਼ਾਮ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਪਹੁੰਚਿਆ, ਜਿੱਥੋਂ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇ. ਕਰਨੈਲ ਸਿੰਘ ਪੰਜੋਲੀ, ਗੁਰਦੁਆਰਾ ਸਾਹਿਬ ਦੇ ਮੈਨੇਜਰ ਨੱਥਾ ਸਿੰਘ, ਮੀਤ ਮੈਨੇਜਰ ਦਰਸ਼ਨ ਸਿੰਘ, ਰਿਕਾਰਡ ਕੀਪਰ ਹਰਜੀਤ ਸਿੰਘ, ਹੈਲਪਰ ਜਸਵੀਰ ਸਿੰਘ ਨੇ ਨਗਰ ਕੀਰਤਨ ਵਿਚ ਪਹੁੰਚੇ ਅਮਰਦੀਪ ਸਿੰਘ, ਜਸਦੀਪ ਸਿੰਘ, ਗਗਨਦੀਪ ਸਿੰਘ ਤੇ ਵਿਕਰਮ ਸਿੰਘ ਜੰਮੂ ਕਸ਼ਮੀਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਹ ਨਗਰ ਕੀਰਤਨ ਵੱਖ-ਵੱਖ ਰਾਜਾਂ ਵਿਚੋਂ ਹੁੰਦਾ ਹੋਇਆ 17 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਵਿਚ ਸਮਾਪਤ ਹੋਵੇਗਾ ਅਤੇ ਇਹ ਪਹਿਲਾ ਮਹਾਨ ਕੌਮਾਂਤਰੀ ਨਗਰ ਕੀਰਤਨ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਇੰਟਰਨੈਸ਼ਨਲ ਯੂਐੱਸਏ, ਯੂਪੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਕਮੇਟੀ, ਸਾਧ ਸੰਗਤ ਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਆਲਮਗੀਰ ਲੁਧਿਆਣਾ ਵਿਚ ਪਹੁੰਚੇਗਾ ਜਿੱਥੋਂ ਅਗਲੇ ਪੜਾਅ ਲਈ ਰਵਾਨਾ ਕੀਤਾ ਜਾਵੇਗਾ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਨਗਰ ਕੀਰਤਨ ਵਿਚ ਪਹੁੰਚੇ ਪੰਜ ਪਿਆਰਿਆਂ ਤੇ ਹੋਰ ਸ਼ਖ਼ਸੀਅਤਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ ਅਤੇ ਸਮੂਹ ਸੰਗਤਾਂ ਲਈ ਠਹਿਰ ਅਤੇ ਲੰਗਰ ਦਾ ਸ਼ਾਨਦਾਰ ਪ੍ਰਬੰਧ ਕੀਤਾ ਗਿਆ।


Comments Off on ਨੇਪਾਲ ਤੋਂ ਚੱਲੇ ਨਗਰ ਕੀਰਤਨ ਦਾ ਫ਼ਤਹਿਗੜ੍ਹ ਸਾਹਿਬ ’ਚ ਸਵਾਗਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.