ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਪਟਵਾਰੀਆਂ ਵੱਲੋਂ ਡੀਸੀ ਦਫ਼ਤਰ ਮੂਹਰੇ ਧਰਨਾ

Posted On October - 12 - 2019

ਤਹਿਸੀਲ ਦਫ਼ਤਰ ਅੱਗੇ ਰੋਸ ਧਰਨਾ ਦਿੰਦੇ ਪਟਵਾਰੀਆਂ ਨੂੰ ਸੰਬੋਧਨ ਕਰਦਾ ਆਗੂ। -ਫੋਟੋ: ਜਗਜੀਤ

ਜਤਿੰਦਰ ਬੈਂਸ
ਗੁਰਦਾਸਪੁਰ, 11 ਅਕਤੂਬਰ
ਦੀ ਰੈਵਿਨਿਊ ਪਟਵਾਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨਾਕਾਰੀਆਂ ਨੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੇਵਾਮੁਕਤ ਕਾਨੁੂੰਗੋ ਅਤੇ ਪਟਵਾਰੀਆਂ ਨੂੰ ਮੁੜ ਠੇਕੇ ਉੱਤੇ ਰੱਖਣ ਦਾ ਫ਼ੈਸਲਾ ਵਾਪਸ ਲਵੇ ਅਤੇ ਨਵੇਂ ਪਟਵਾਰੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕਰੇ। ਇਸ ਤੋਂ ਇਲਾਵਾ ਨਵੇਂ ਪਟਵਾਰੀਆਂ ਦਾ ਪਰਖ ਸਮਾਂ ਦੋ ਸਾਲ ਕਰਨ, ਪੂਰੇ ਸਕੇਲਾਂ ਨਾਲ ਤਨਖਾਹ ਦੇਣ, ਸੱਤ ਪਟਵਾਰੀਆਂ ਪਿੱਛੇ ਇੱਕ ਕਾਨੂੁੰਗੋ ਕਰਨ ਸਮੇਤ ਹੋਰਨਾਂ ਮੰਗਾਂ ਦੇ ਜਲਦ ਹੱਲ ਦੀ ਮੰਗ ਕੀਤੀ ਗਈ। ਧਰਨੇ ਦੌਰਾਨ ਯੂਨੀਅਨ ਆਗੂਆਂ ਜਸਵੰਤ ਸਿੰਘ, ਰੋਸ਼ਨ ਸਿੰਘ, ਤੇਜਿੰਦਰ ਸਿੰਘ, ਪ੍ਰਗਟ ਸਿੰਘ, ਜਗਦੀਪ ਸਿੰਘ, ਸੁਰਜੀਤ ਸਿੰਘ ਨੇ ਸੰਬੋਧਨ ਕੀਤਾ।
ਫਗਵਾੜਾ, (ਜਸਬੀਰ ਸਿੰਘ ਚਾਨਾ): ਦੀ ਰੈਵਿਨਿਊ ਪਟਵਾਰ ਯੂਨੀਅਨ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਕੁਮਾਰ ਦੀ ਅਗਵਾਈ ’ਚ ਤਹਿਸੀਲ ਦਫ਼ਤਰ ਅੱਗੇ ਪਟਵਾਰੀਆਂ ਵੱਲੋਂ ਧਰਨਾ ਦਿੱਤਾ ਗਿਆ, ਜਿਸ ’ਚ ਪਟਵਾਰੀ ਤੇ ਕਾਨੂੰਗੋ ਸ਼ਾਮਿਲ ਹੋਏ। ਧਰਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪਿਛਲੇ ਲੰਬੇਂ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਅਤੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਉਹ 15 ਸਤੰਬਰ ਨੂੰ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।

ਪਟਵਾਰ ਯੂਨੀਅਨ ਵਲੋਂ ਸੰਘਰਸ਼ ਦੀ ਚੇਤਾਵਨੀ

ਮੁਕੇਰੀਆਂ, (ਜਗਜੀਤ ਸਿੰਘ): ਰੈਵਿਨਿਊ ਪਟਵਾਰ ਯੂਨੀਅਨ ਨੇ ਤਹਿਸੀਲ ਦਫ਼ਤਰ ਅੱਗੇ ਰੋਸ ਧਰਨਾ ਦੇ ਕੇ ਤਹਿਸੀਲ ’ਚ ਪਟਵਾਰੀਆਂ ਤੇ ਲੋਕਾਂ ਲਈ ਏਸੀ ਲੱਗੇ ਕਮਰੇ ਤੇ ਲੈਪਟਾਪ ਦੇਣ ਦੀ ਮੰਗ ਕੀਤੀ ਹੈ। ਅੱਜ ਤਹਿਸੀਲ ਕੰਪਲੈਕਸ ਅੱਗੇ ਐੱਸਡੀਐੱਮ ਦਫ਼ਤਰ ਅੱਗੇ ਪਟਵਾਰੀਆਂ ਵਲੋਂ ਆਪਣੀਆਂ ਮੰਗਾਂ ਲਈ 11 ਤੋਂ 2 ਵਜੇ ਤੱਕ ਰੋਸ ਧਰਨਾ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ ਰੱਤੀ ਦੀ ਅਗਵਾਈ ’ਚ ਲੱਗੇ ਇਸ ਧਰਨੇ ਦੌਰਾਨ ਆਗੂਆਂ ਨੇ 17 ਅਕਤੂਬਰ ਨੂੰ ਹਲਕੇ ’ਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਹੁਸ਼ਿਆਰਪੁਰ ਦੇ ਪਟਵਾਰੀਆਂ ਵਲੋਂ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਪਟਵਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ 17 ਅਕਤੂਬਰ ਦੀ ਮੁਕੇਰੀਆਂ ਰੈਲੀ ਉਪਰੰਤ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਜਾਵੇਗਾ।


Comments Off on ਪਟਵਾਰੀਆਂ ਵੱਲੋਂ ਡੀਸੀ ਦਫ਼ਤਰ ਮੂਹਰੇ ਧਰਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.