ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ

Posted On October - 22 - 2019

ਨਵੀਂ ਦਿੱਲੀ, 21 ਅਕਤੂਬਰ
ਦੋਵਾਂ ਮੁਲਕਾਂ ਦੇ ਰਿਸ਼ਤਿਆਂ ’ਚ ਜਾਰੀ ਤਲਖ਼ੀ ਦਰਮਿਆਨ, ਪਾਕਿਸਤਾਨ ਨੇ ਭਾਰਤ ਨਾਲ ਡਾਕ ਸੇਵਾਵਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਹਨ। ਉਧਰ ਨਵੀਂ ਦਿੱਲੀ ਨੇ ਪਾਕਿਸਤਾਨ ਦੀ ਇਸ ਪੇਸ਼ਕਦਮੀ ਨੂੰ ਸਥਾਪਤ ਕੌਮਾਂਤਰੀ ਨੇਮਾਂ ਦੀ ਉਲੰਘਣਾ ਕਰਾਰ ਦਿੱਤਾ ਹੈ।
ਪਾਕਿਸਤਾਨ ਨੇ ਮੋਦੀ ਸਰਕਾਰ ਵੱਲੋਂ ਜੰਮੂ ਤੇ ਕਸ਼ਮੀਰ ਦਾ ਵਿਸ਼ੇਸ਼ ਦਰਜਾ ਮਨਸੂਖ਼ ਕਰਨ ਦੇ ਫੈਸਲੇ ਖ਼ਿਲਾਫ਼ ਰੋਸ ਵਜੋਂ 27 ਅਗਸਤ ਮਗਰੋਂ ਭਾਰਤ ਤੋਂ ਆਉਂਦੀ ਡਾਕ ਲੈਣ ਤੋਂ ਨਾਂਹ ਕਰ ਦਿੱਤੀ ਸੀ। ਸੰਚਾਰ ਤੇ ਆਈਟੀ ਮੰਤਰੀ ਰਵੀ ਸ਼ੰਕਰ ਪ੍ਰਸਾਦ, ਜੋ ਡਾਕ ਵਿਭਾਗ ਵੀ ਵੇਖਦੇ ਹਨ, ਨੇ ਕਿਹਾ ਕਿ ਇਸਲਾਮਾਬਾਦ ਨੂੰ ਬਿਨਾਂ ਕੋਈ ਅਗਾਊਂ ਨੋਟਿਸ ਦਿੱਤੇ ਬਿਨਾਂ ਇਕਪਾਸੜ ਡਾਕ ਸੇਵਾਵਾਂ ਬੰਦ ਕਰਨ ਤੋਂ ਟਲਣਾ ਚਾਹੀਦਾ ਹੈ। ਉਨ੍ਹਾਂ ਕਿਹਾ, ‘ਪਾਕਿਸਤਾਨ ਦਾ ਫੈਸਲਾ ਆਲਮੀ ਡਾਕ ਯੂਨੀਅਨ ਨੇਮਾਂ ਦਾ ਸਿੱਧਾ ਉਲੰਘਣ ਹੈ। ਪਰ ਪਾਕਿਸਤਾਨ ਤਾਂ ਪਾਕਿਸਤਾਨ ਹੈ।’ ਰਿਪੋਰਟਾਂ ਮੁਤਾਬਕ ਪਾਕਿਸਤਾਨ ਦਾ ਸਾਰਾ ਚਿੱਠੀ-ਪੱਤਰ ਸਾਊਦੀ ਅਰਬ ਦੀ ਏਅਰਲਾਈਨਜ਼ ਜ਼ਰੀਏ ਭਾਰਤ ਭੇਜਿਆ ਜਾ ਰਿਹਾ ਹੈ। ਸ੍ਰੀ ਪ੍ਰਸਾਦ ਨੇ ਪੁਸ਼ਟੀ ਕੀਤੀ ਕਿ ਪੋਸਟਲ ਸੇਵਾਵਾਂ ਪਿਛਲੇ ਦੋ ਮਹੀਨਿਆਂ ਤੋਂ ਬੰਦ ਹਨ।

-ਪੀਟੀਆਈ


Comments Off on ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.