ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ

Posted On October - 15 - 2019

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 14 ਅਕਤੂਬਰ
ਜਲੰਧਰ ਦੇ ਪਾਦਰੀ ਐਂਥਨੀ ਮੈਡਾਸਰ ਕੋਲੋਂ ਛਾਪੇ ਦੌਰਾਨ ਬਰਾਮਦ ਕਰੋੜਾਂ ਰੁਪਏ ਦੀ ਰਕਮ ’ਚੋਂ 6.66 ਕਰੋੜ ਖੁਰਦ-ਬੁਰਦ ਕਰਨ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਸਟੇਟ ਕਰਾਈਮ ਵਿੰਗ ਦੀ ਗ੍ਰਿਫ਼ਤ ਤੋਂ ਬਾਹਰ ਦੋ ਮੁਲਜ਼ਮਾਂ ਨਿਰਮਲ ਸਿੰਘ ਤੇ ਸੁਰਿੰਦਰਪਾਲ ਸ਼ਰਮਾ ਨੂੰ ਅੱਜ ਮੁਹਾਲੀ ਅਦਾਲਤ ਨੇ ਭਗੌੜਾ ਮੁਲਜ਼ਮ ਐਲਾਨਣ ਦੇ ਆਦੇਸ਼ ਜਾਰੀ ਕੀਤੇ ਹਨ। ਸਟੇਟ ਕਰਾਈਮ ਸੈੱਲ ਵੱਲੋਂ ਇਸ ਮਾਮਲੇ ਵਿੱਚ ਮੁਲਜ਼ਮ ਏਐੱਸਆਈ ਜੋਗਿੰਦਰ ਸਿੰਘ, ਏਐੱਸਆਈ ਦਿਲਬਾਗ ਸਿੰਘ, ਏਐੱਸਆਈ ਰਾਜਪ੍ਰੀਤ ਸਿੰਘ, ਹੌਲਦਾਰ ਅਮਰੀਕ ਸਿੰਘ, ਅਮਨਦੀਪ ਸਿੰਘ ਕੰਬੋਜ, ਗੁਰਵਿੰਦਰ ਸਿੰਘ ਉਰਫ਼ ਗੈਰੀ, ਮੁਖ਼ਬਰ ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਮੁਹੰਮਦ ਸ਼ਕੀਲ, ਸੰਜੀਵ ਕੁਮਾਰ, ਦਵਿੰਦਰ ਕੁਮਾਰ ਉਰਫ਼ ਕਾਲਾ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਸਾਰਿਆਂ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ।
ਇਸ ਸਬੰਧੀ ਮੁਹਾਲੀ ਸਥਿਤ ਸਟੇਟ ਕਰਾਈਮ ਥਾਣਾ ਫੇਜ਼-4 ਵਿੱਚ ਉਕਤ ਥਾਣੇਦਾਰਾਂ ਸਣੇ ਪੁਲੀਸ ਦੇ ਮੁਖ਼ਬਰ ਸੁਰਿੰਦਰ ਸਿੰਘ ਵਾਸੀ ਨੌਸ਼ਹਿਰਾ ਖੁਰਦ, ਜ਼ਿਲ੍ਹਾ ਗੁਰਦਾਸਪੁਰ ਤੇ ਬਾਕੀ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਚੱਲ ਰਹੀ ਹੈ। ਅੱਜ ਅਦਾਲਤ ਨੇ ਸੁਰਿੰਦਰਪਾਲ ਸ਼ਰਮਾ ਅਤੇ ਨਿਰਮਲ ਸਿੰਘ ਨੂੰ ਭਗੌੜਾ ਮੁਲਜ਼ਮ ਐਲਾਨ ਦਿੱਤਾ। ਜਾਂਚ ਟੀਮ ਨੂੰ ਨਿਰਮਲ ਸਿੰਘ ਦੇ ਘਰੋਂ ਇੱਕ ਕਰੋੜ ਰੁਪਏ ਤੇ ਸੁਰਿੰਦਰਪਾਲ ਦੇ ਘਰੋਂ 40 ਲੱਖ ਰੁਪਏ ਬਰਾਮਦ ਹੋਏ ਸਨ।
ਬੀਤੀ 30 ਅਪਰੈਲ ਨੂੰ ਸਟੇਟ ਕਰਾਈਮ ਵਿੰਗ ਨੇ ਕੋਚੀ ਦੇ ਹੋਟਲ ਤੋਂ ਕੇਰਲ ਪੁਲੀਸ ਦੀ ਮਦਦ ਨਾਲ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਸੀ। ਇਲਾਜ ਦੇ ਆਧਾਰ ’ਤੇ ਰਿਹਾਅ ਹੋ ਕੇ ਦੋਵੇਂ ਮੁਲਜ਼ਮ ਰੂਪੋਸ਼ ਹੋ ਗਏ ਹਨ।


Comments Off on ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.