ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਪਾਰਟੀਸ਼ੀਅਨ ਤੇ ਮਾਨਚੈਸਟਰ ਮਿਊਜ਼ੀਅਮ ਵਿਚਾਲੇ ਸਮਝੌਤਾ

Posted On October - 12 - 2019

ਸਮਝੌਤੇ ’ਤੇ ਦਸਤਖਤ ਕਰਦੇ ਹੋਏ ਮਲਿਕਾ ਆਹਲੂਵਾਲੀਆ ਤੇ ਵੈਂਡੀ ਗੈਲੇਗਰ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 11 ਅਕਤੂਬਰ
ਦੇਸ਼ ਵੰਡ ਸਬੰਧੀ ਬਣੇ ਪਾਰਟੀਸ਼ੀਅਨ ਮਿਊਜ਼ੀਅਮ ਅਤੇ ਯੂਕੇ ਦੇ ਮਾਨਚੈਸਟਰ ਮਿਊਜ਼ੀਅਮ ਵਿਚਾਲੇ ਇੱਕ ਸਮਝੌਤਾ ਕੀਤਾ ਗਿਆ ਹੈ, ਜਿਸ ਤਹਿਤ ਦੋਵਾਂ ਮਿਊਜ਼ੀਅਮਾਂ ਦੇ ਪ੍ਰਬੰਧਕਾਂ ਵੱਲੋਂ ਸਾਂਭ ਸੰਭਾਲ ਦੀ ਤਕਨੀਕ ਅਤੇ ਹੋਰ ਤਜਰਬੇ ਇਕ ਦੂਜੇ ਨਾਲ ਸਾਂਝੇ ਕੀਤੇ ਜਾਣਗੇ। ਇਹ ਸਮਝੌਤਾ ਦਿੱਲੀ ਸਥਿਤ ਬਰਤਾਨਵੀ ਸਫ਼ਾਰਤਖਾਨੇ ਦੇ ਸਫ਼ੀਰ ਦੀ ਰਿਹਾਇਸ਼ ’ਤੇ ਸਹੀਬੱਧ ਕੀਤਾ ਗਿਆ ਹੈ। ਇਸ ਸਮਝੌਤੇ ’ਤੇ ਪਾਰਟੀਸ਼ੀਅਨ ਮਿਊਜ਼ੀਅਮ ਦੀ ਸੀਈਓ ਮਲਿਕਾ ਆਹਲੂਵਾਲੀਆ ਅਤੇ ਮੈਨਚੈਸਟਰ ਮਿਊਜ਼ੀਅਮ ਦੀ ਮੁਖੀ ਵੈਂਡੀ ਗੈਲੇਗਰ ਵੱਲੋਂ ਦਸਤਖ਼ਤ ਕੀਤੇ ਗਏ ਹਨ।
ਜਾਣਕਾਰੀ ਦਿੰਦਿਆਂ ਸ੍ਰੀਮਤੀ ਆਹਲੂਵਾਲੀਆ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਦੋਵੇਂ ਮਿਊਜ਼ੀਅਮਾਂ ਦੇ ਪ੍ਰਬੰਧਕਾਂ ਵੱਲੋਂ ਪੁਰਾਤਨ ਵਸਤਾਂ ਦੇ ਪ੍ਰਦਰਸ਼ਨ, ਸਾਂਭ ਸੰਭਾਲ ਦੀ ਤਕਨੀਕ ਅਤੇ ਇਸ ਸਬੰਧੀ ਹੋਰ ਖੋਜ ਅਤੇ ਤਜਰਬੇ ਸਾਂਝੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਯੂਕੇ ਦਾ ਇਹ ਮਿਊਜ਼ੀਅਮ ਮਾਨਚੈਸਟਰ ਯੂਨੀਵਰਸਿਟੀ ਦੇ ਪ੍ਰਬੰਧ ਹੇਠ ਚਲਦਾ ਹੈ, ਜਿਸ ਨੂੰ 1890 ਵਿੱਚ ਸਥਾਪਤ ਕੀਤਾ ਗਿਆ ਸੀ। ਇਹ ਬਰਤਾਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ ਹੈ, ਜਿਸ ਵਿੱਚ ਲਗਪਗ 4.5 ਮਿਲੀਅਨ ਵੱਖ-ਵੱਖ ਵਸਤਾਂ ਪ੍ਰਦਰਸ਼ਿਤ ਕੀਤੀਆਂ ਹੋਈਆਂ ਹਨ।
ਇਸ ਦੌਰਾਨ ਮਾਨਚੈਸਟਰ ਦੇ ਮੇਅਰ ਐਂਡੀ ਬਰਨਹੈਮ, ਜੋ ਭਾਰਤ ਯਾਤਰਾ ਤੇ ਆਏ ਹੋਏ ਹਨ, ਨੇ ਸਮਝੌਤੇ ਦਾ ਸਵਾਗਤ ਕਰਦਿਆਂ ਆਖਿਆ ਕਿ ਇਸ ਸਮਝੌਤੇ ਰਾਹੀਂ ਇਤਿਹਾਸ ਨੂੰ ਵੀ ਇੱਕ ਦੂਜੇ ਵੱਲੋਂ ਸਾਂਝਾ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸਾਨੂੰ ਇਤਿਹਾਸ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਇਕ ਨਵਾਂ ਅਧਿਆਏ ਸ਼ੁਰੂ ਕਰਨਾ ਚਾਹੀਦਾ ਹੈ।


Comments Off on ਪਾਰਟੀਸ਼ੀਅਨ ਤੇ ਮਾਨਚੈਸਟਰ ਮਿਊਜ਼ੀਅਮ ਵਿਚਾਲੇ ਸਮਝੌਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.