ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ

Posted On October - 15 - 2019

ਸਰਚ ਅਪਰੇਸ਼ਨ ਦੌਰਾਨ ਘਰ ਦੀ ਤਲਾਸ਼ੀ ਲੈਂਦੇ ਹੋਏ ਪੁਲੀਸ ਮੁਲਾਜ਼ਮ।

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 14 ਅਕਤੂਬਰ
ਹਲਕੇ ਵਿੱਚ ਵੱਖ-ਵੱਖ ਥਾਣਿਆਂ ਅਧੀਨ ਪੈਂਦੇ 150 ਪਿੰਡਾਂ ਵਿੱਚ ਬੀਤੇ ਦੋ ਦਿਨਾਂ ਤੋਂ ਪੰਜਾਬ ਪੁਲੀਸ ਨੇ ਛਾਣਬੀਣ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ। ਥਾਣਾ ਮੁਖੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਜਾਰੀ ਕੀਤੇ ਹਾਈ ਅਲਰਟ ਦੇ ਹੁਕਮਾਂ ਕਾਰਨ ਇਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਆਈਜੀ ਸੁਰਿੰਦਰਪਾਲ ਸਿੰਘ ਪਰਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲੀਸ ਕਪਤਾਨ ਸਵਰਨਦੀਪ ਸਿੰਘ, ਐੱਸਪੀ ਸਤਿੰਦਰਪਾਲ ਸਿੰਘ, ਡੀਐੱਸਪੀ ਮਨਜੀਤ ਸਿੰਘ ਦੇ ਹੁਕਮ ਤਹਿਤ ਉਨ੍ਹਾਂ ਨੇ ਅੱਜ ਆਪਣੇ ਥਾਣੇ ਦੇ ਅਧੀਨ ਪੈਂਦੇ ਦਰਜਨਾਂ ਪਿੰਡਾਂ ਵਿੱਚ ਸਰਚ ਅਪਰੇਸ਼ਨ ਚਲਾ ਕੇ ਇਲਾਕੇ ਦੀ ਵੱਡੀ ਪੱਧਰ ’ਤੇ ਛਾਣਬੀਣ ਕੀਤੀ ਗਈ।
ਇਸ ਮੌਕੇ ਥਾਣੇ ਅੰਦਰ ਪੈਂਦੇ ਵੱਖ ਵੱਖ ਡੇਰਿਆਂ ਅਤੇ ਗੁੱਜਰਾਂ ਦੇ ਘਰਾਂ ਦੀ ਵੀ ਵਿਸ਼ੇਸ਼ ਤੌਰ ’ਤੇ ਤਲਾਸ਼ੀ ਕੀਤੀ ਗਈ। ਪੁਲੀਸ ਅਫ਼ਸਰਾਂ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਇਹ ਵੀ ਕਿਹਾ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਲਾਵਾਰਸ ਸਾਮਾਨ ਮਿਲਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ ਜਾਵੇ। ਆਪਣੇ ਆਪਣੇ ਘਰਾਂ ਵਿੱਚ ਰੱਖੇ ਕਿਰਾਏਦਾਰਾਂ ਦੀ ਪੂਰੀ ਤਰ੍ਹਾਂ ਛਾਣਬੀਣ ਕਰ ਕੇ ਉਨ੍ਹਾਂ ਦੀ ਪਛਾਣ ਲਈ ਦਸਤਾਵੇਜ਼ ਪੁਲੀਸ ਸਟੇਸ਼ਨ ਵਿੱਚ ਜਮ੍ਹਾਂ ਕਰਵਾਏ ਜਾਣ। ਇਸ ਲੰਬੀ ਚੱਲੀ ਛਾਣਬੀਣ ਦੌਰਾਨ ਪੁਲੀਸ ਨੂੰ ਅਜੇ ਤੱਕ ਕੋਈ ਵੀ ਸ਼ੱਕੀ ਚੀਜ਼ ਜਾਂ ਓਪਰਾ ਵਿਅਕਤੀ ਹੱਥ ਨਹੀਂ ਲੱਗ ਸਕਿਆ।


Comments Off on ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.