ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਪੰਚਕੂਲਾ ’ਚ ਭਾਜਪਾ ਤੇ ਕਾਂਗਰਸ ਵਿਚਾਲੇ ਸਖ਼ਤ ਮੁਕਾਬਲਾ

Posted On October - 12 - 2019

ਪੱਤਰ ਪ੍ਰੇਰਕ
ਪੰਚਕੂਲਾ, 11 ਅਕਤੂਬਰ
ਪੰਚਕੂਲਾ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਉਹੀ ਉਮੀਦਵਾਰ ਜਿੱਤੇਗਾ ਜਿਹੜਾ ਸਿਆਣਾ, ਉਮਰ ’ਚ ਵੱਡਾ ਤਜਰਬੇਕਾਰ ਹੋਵੇਗਾ। ਪੰਚਕੂਲਾ ਵਿੱਚ ਹੁਣ ਭਾਜਪਾ ਉਮੀਦਵਾਰ ਗਿਆਨ ਚੰਦ ਗੁਪਤਾ ਅਤੇ ਕਾਂਗਰਸੀ ਉਮੀਦਵਾਰ ਚੰਦਰ ਮੋਹਨ ਦੀ ਆਹਮੋ-ਸਾਹਮਣੇ ਦੀ ਸਿਆਸੀ ਟੱਕਰ ਹੈ। ਜ਼ਿਕਰਯੋਗ ਹੈ ਕਿ ਕਾਂਗਰਸੀ ਉਮੀਦਵਾਰ ਚੰਦਰ ਮੋਹਨ ਨੇ 1993, 1996, 2000 ਅਤੇ 2005 ਵਿੱਚ ਵਿਧਾਨ ਸਭਾ ਚੋਣ ਜਿੱਤੀ ਸੀ ਅਤੇ ਉਸ ਨੂੰ ਉਪ ਮੁੱਖ ਮੰਤਰੀ ਦੇ ਅਹੁਦੇ ਦਾ ਵੀ ਤਜਰਬਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦਾ ਸਾਰਾ ਪਰਿਵਾਰ ਸਿਆਸੀ ਹੈ। ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਮਰਹੂਮ ਭਜਨ ਲਾਲ ਕਈ ਵਾਰ ਹਰਿਆਣਾ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਵਿਧਾਇਕਾਂ ਦੇ ਜੋੜ-ਤੋੜ ਦੇ ਮਾਹਿਰ ਵਜੋਂ ਜਾਣੇ ਜਾਂਦੇ ਸਨ। ਚੰਦਰ ਮੋਹਨ ਦਾ ਭਰਾ ਕੁਲਦੀਪ ਬਿਸ਼ਨੋਈ ਵੀ ਸਿਆਸੀ ਤੌਰ ’ਤੇ ਪ੍ਰਪੱਖ ਰਿਹਾ ਹੈ। ਦੂਜੇ ਪਾਸੇ ਭਾਜਪਾ ਉਮੀਦਵਾਰ ਗਿਆਨ ਚੰਦ ਗੁਪਤਾ ਆਰਐੱਸਐੱਸ ’ਚ ਰਹੇ ਹਨ। ਉਹ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਰਹੇ ਹਨ ਅਤੇ ਪਿਛਲੇ ਪੰਜ ਸਾਲਾਂ ਤੋਂ ਪੰਚਕੂਲਾ ਦੇ ਵਿਧਾਇਕ ਹਨ। ਇਸ ਵਾਰ ਕਿਆਸ ਲਗਾਏ ਜਾ ਰਹੇ ਹਨ ਐਤਕੀਂ ਪਾਰਟੀ ਨੂੰ ਘੱਟ ਅਤੇ ਉਮੀਦਵਾਰਾਂ ਦੇ ਨਾਂ ’ਤੇ ਵੱਧ ਵੋਟਾਂ ਪੈਣਗੀਆਂ।


Comments Off on ਪੰਚਕੂਲਾ ’ਚ ਭਾਜਪਾ ਤੇ ਕਾਂਗਰਸ ਵਿਚਾਲੇ ਸਖ਼ਤ ਮੁਕਾਬਲਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.