ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ

Posted On October - 15 - 2019

ਗਤਕੇ ਦੀ ਜੇਤੂ ਟੀਮ ਨੂੰ ਸਨਮਾਨੇ ਜਾਣ ਦਾ ਦ੍ਰਿਸ਼।

ਪੱਤਰ ਪ੍ਰੇਰਕ
ਅੰਮ੍ਰਿਤਸਰ, 14 ਅਕਤੂਬਰ
ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥੀ ਕੌਮੀ ਸੀਨੀਅਰ ਅਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਅੱਜ ਇੱਥੇ ਖਾਲਸਾ ਕਾਲਜ ਵਿੱਚ ਸਮਾਪਤ ਹੋ ਗਈ। ਪੰਜਾਬ ਦੀ ਟੀਮ ਨੇ ਗਤਕਾ ਚੈਂਪੀਅਨਸ਼ਿਪ ਦੀ ਓਵਰ ਆਲ ਟਰਾਫ਼ੀ ਜਿੱਤੀ, ਜਦਕਿ ਦਿੱਲੀ ਦੂਜੇ ਅਤੇ ਚੰਡੀਗੜ੍ਹ ਦੀ ਟੀਮ ਤੀਜੇ ਨੰਬਰ ’ਤੇ ਰਹੀ। ਇਸ ਵਿੱਚ 15 ਸੂਬਿਆਂ ਦੇ 450 ਖਿਡਾਰੀਆਂ ਨੇ ਹਿੱਸਾ ਲਿਆ ਸੀ।
ਸਰਬੱਤ ਦਾ ਭਲਾ ਚੈਰੀਟੇਬਲ ਟਰਸੱਟ ਦੇ ਐੱਮਡੀ ਅਤੇ ਗਤਕਾ ਫੈਡਰੇਸ਼ਨ ਆਫ ਏਸ਼ੀਆ ਦੇ ਪ੍ਰਧਾਨ ਐੱਸਪੀ ਸਿੰਘ ਓਬਰਾਏ ਅਤੇ ਆਈਜੀ ਬਾਰਡਰ ਰੇਂਜ ਐੱਸਪੀਐੱਸ ਪਰਮਾਰ ਨੇ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਹਰੇਕ ਸਾਲ ਸਰਬੱਤ ਦਾ ਭਲਾ ਗਤਕਾ ਗੋਲਡ ਕੱਪ ਕਰਵਾਉਣ ਦਾ ਐਲਾਨ ਕੀਤਾ ਗਿਆ, ਜੋ ਅਗਲੇ ਸਾਲ ਅਪਰੈਲ ਮਹੀਨੇ ਤੋਂ ਸ਼ੁਰੂ ਹੋਵੇਗਾ। ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਸੋਹਲ ਅਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਟੂਰਨਾਮੈਂਟ ਵਿੱਚ ਪਹੁੰਚੇ ਖਿਡਾਰੀਆਂ, ਰੈਫਰੀਆਂ, ਕੋਚਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।


Comments Off on ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.