ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਬਾਲਾ ਸਾਹਿਬ ਹਸਪਤਾਲ ਦੀ ਕਾਰ ਸੇਵਾ ਸ਼ੁਰੂ ਕਰਨ ਦਾ ਐਲਾਨ

Posted On October - 15 - 2019

ਬਾਬਾ ਬਚਨ ਸਿੰਘ ਨੂੰ ਮਾਇਆ ਤੇ ਸੋਨਾ ਸੌਂਪਦੇ ਹੋਏ ਮਨਜਿੰਦਰ ਸਿੰਘ ਸਿਰਸਾ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਅਕਤੂਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਵਾਲੇ ਦਿਨ ਬਾਲਾ ਸਾਹਿਬ ਹਸਪਤਾਲ ਦੀ ਕਾਰ ਸੇਵਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ ਤੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ 550 ਬੈੱਡਾਂ ਦਾ ਹਸਪਤਾਲ ਤਿਆਰ ਕੀਤਾ ਜਾਵੇਗਾ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ।ਸ੍ਰੀ ਸਿਰਸਾ ਨੇ ਦੱਸਿਆ ਕਿ ਅੱਜ ਦਿੱਲੀ ਗੁਰਦੁਆਰਾ ਕਮੇਟੀ ਦੀ ਇਕ ਮੀਟਿੰਗ ਬੁਲਾ ਕੇ ਫੈਸਲਾ ਲਿਆ ਹੈ ਕਿ ਆਉਣ ਵਾਲੀ 12 ਨਵੰਬਰ ਨੂੰ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਵਾਲੇ ਦਿਨ ਬਾਲਾ ਸਾਹਿਬ ਹਸਪਤਾਲ ਦੀ ਕਾਰ ਸੇਵਾ ਵਾਸਤੇ ਅਰਦਾਸ ਕੀਤੀ ਜਾਵੇ ਤੇ 17 ਨਵੰਬਰ ਨੂੰ ਇਸਦੀ ਕਾਰ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਥੇ ਮੈਡੀਕਲ ਕਾਲਜ ਤਿਆਰ ਕੀਤਾ ਜਾਵੇਗਾ ਜਿਸ ਨਾਲ ਬੱਚਿਆਂ ਨੂੰ ਡਾਕਟਰੀ ਸਿੱਖਿਆ ਮਿਲ ਸਕੇਗੀ। ਉਹਨਾਂ ਕਿਹਾ ਕਿ ਇਹ ਹਸਪਤਾਲ ਸ਼ੁਰੂ ਕਰਨਾ ਦਿੱਲੀ ਦੀਆਂ ਸੰਗਤਾਂ ਦਾ ਸੁਫਨਾ ਸੀ ਪਰ ਕਈ ਕਮੇਟੀਆਂ ਆਈਆਂ ਤੇ ਗਈਆਂ ਪਰ ਇਸਦਾ ਕੰਮ ਸ਼ੁਰੂ ਨਹੀਂ ਹੋ ਸਕਿਆ। ਸ੍ਰੀ ਸਿਰਸਾ ਨੇ ਦੱਸਿਆ ਕਿ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਵੱਲੋਂ ਕੀਤੀ ਜਾਵੇਗੀ ਤੇ ਦਿੱਲੀ ਦੀਆਂ ਸੰਗਤਾਂ ਨੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਜੋ ਪਾਲਕੀ ਗੁਰੂ ਸਾਹਿਬ ਵਾਸਤੇ ਤਿਆਰ ਕਰਨ ਹਿੱਤ ਸੋਨਾ ਭੇਟ ਕੀਤਾ ਸੀ, ਉਹ ਸੋਨਾ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਹ ਹਸਪਤਾਲ ਸ਼ੁਰੂ ਕਰਨ ’ਤੇ ਲਗਾਉਣ ਵਾਸਤੇ ਸਾਰਾ 4 ਕਿਲੋ ਸੋਨਾ ਬਾਬਾ ਬਚਨ ਸਿੰਘ ਨੂੰ ਸੌਂਪ ਦਿੱਤਾ ਹੈ।
ਉਨ੍ਹਾਂ ਨੇ ਦੁਨੀਆਂ ਭਰ ਦੀ ਸੰਗਤ ਨੂੰ ਅਪੀਲ ਕੀਤੀ ਕਿ ਇਸ ਹਸਪਤਾਲ ਵਾਸਤੇ ਬਾਬਾ ਬਚਨ ਸਿੰਘ ਨੂੰ ਭਰਪੂਰ ਸਹਿਯੋਗ ਦਿੱਤਾ ਜਾਵੇ ਅਤੇ ਸਾਮਾਨ ਤੇ ਮਾਇਆ ਸਮੇਤ ਹਰ ਕਿਸਮ ਦਾ ਯੋਗਦਾਨ ਕਾਰ ਸੇਵਾ ਵਾਸਤੇ ਪਾਇਆ ਜਾਵੇ।


Comments Off on ਬਾਲਾ ਸਾਹਿਬ ਹਸਪਤਾਲ ਦੀ ਕਾਰ ਸੇਵਾ ਸ਼ੁਰੂ ਕਰਨ ਦਾ ਐਲਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.