ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ

Posted On October - 22 - 2019

ਦਿੱਲੀ ਕਮੇਟੀ ਦੇ ਜਨਰਲ ਹਾਊਸ ਦਾ ਦ੍ਰਿਸ਼। -ਫੋਟੋ:ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਅਕਤੂਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਨੇ ਅੱਜ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਗੁਰੂ ਹਰਿਕ੍ਰਿਸ਼ਨ ਬਾਲਾ ਸਾਹਿਬ ਹਸਪਤਾਲ ਦੀ ਕਾਰ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਹੋਈ ਜਨਰਲ ਹਾਊਸ ਦੀ ਮੀਟਿੰਗ ਦੀ ਕਾਰਵਾਈ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਚਲਾਈ।
ਇਸ ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਕਾਰ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਸਹਿਮਤੀ ਦਿੱਤੀ। ਜਨਰਲ ਹਾਊਸ ’ਚ ਦਿੱਲੀ ਗੁਰਦੁਆਰਾ ਕਮੇਟੀ ਦੇ ਖਾਤਿਆਂ ਦੀ ਫੋਰੈਂਸਿੰਗ ਆਡਿਟ ਰਿਪੋਰਟ ਬਾਰੇ ਵਿਸ਼ੇਸ਼ ਤੌਰ ‘ਤੇ ਚਰਚਾ ਕੀਤੀ ਗਈ ਤੇ ਕਮੇਟੀ ਨੂੰ ਹਦਾਇਤ ਕੀਤੀ ਗਈ ਕਿ ਅਗਲੇ ਜਨਰਲ ਇਜਲਾਸ ਦੌਰਾਨ ਇਸ ਆਡਿਟ ਦੀ ਰਿਪੋਰਟ ਪੇਸ਼ ਕੀਤੀ ਜਾਵੇ। ਜਨਰਲ ਹਾਊਸ ’ਚ ਵਿਰੋਧੀ ਧਿਰ ਦੇ ਮੈਂਬਰਾਂ ਨੇ ਇਸ ਮੁੱਦਾ ਉਠਾਇਆ ਕਿ ਸਮੁੱਚੀ ਸੰਗਤ ’ਚ ਗੋਲਕ ਚੋਰੀ ਮਾਮਲੇ ਨੂੰ ਲੈ ਕੇ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ ਤੇ ਇਹ ਪ੍ਰਭਾਵ ਬਣ ਰਿਹਾ ਹੈ ਕਿ ਕਮੇਟੀ ਦੀ ਟੀਮ ਗੋਲਕ ਚੋਰੀ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ। ਬਾਕੀ ਮੈਂਬਰਾਂ ਨੇ ਸਹਿਮਤੀ ਪ੍ਰਗਟ ਕੀਤੀ ਤੇ ਮਤਾ ਪਾਸ ਕਰਦਿਆਂ ਹਦਾਇਤ ਕੀਤੀ ਆਡਿਟ ਦੀ ਪੂਰੀ ਰਿਪੋਰਟ ਤੇ ਦੋਸ਼ੀਆਂ ਦੇ ਨਾਮ ਵੀ ਜਨਰਲ ਹਾਊਸ ’ਚ ਪੇਸ਼ ਕੀਤੇ ਜਾਣ।
ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸੁਝਾਅ ਦਿੱਤਾ ਕਿ ਜਿਵੇਂ ਇਹ ਦੋ ਸਾਲ ਦੀ ਆਡਿਟ ਕਰਵਾਈ ਗਈ ਹੈ। ਇਸੇ ਤਰਜ਼ ‘ਤੇ ਜਨਰਲ ਹਾਊਸ ’ਚ ਵਿਰੋਧੀ ਤੇ ਸੱਤਾ ਦੋਵੇਂ ਧਿਰਾਂ ਦੇ ਮੈਂਬਰਾਂ ਦੀ ਕਮੇਟੀ ਕਾਇਮ ਕੀਤੀ ਜਾਵੇ ਜੋ ਪਿਛਲੇ 10 ਸਾਲਾਂ ਦੇ ਕੰਮਾਂ ਦੀ ਆਡਿਟ ਕਰਵਾਉਣ ਲਈ ਆਡਿਟਰ ਬਾਰੇ ਫ਼ੈਸਲਾ ਲਵੇ। ਇਹ ਸੁਝਾਅ ਜਨਰਲ ਹਾਊਸ ਨੇ ਸਰਬਸੰਮਤੀ ਨਾਲ ਪਾਸ ਕੀਤਾ।
ਮੀਟਿੰਗ ਮਗਰੋਂ ਸਿਰਸਾ ਨੇ ਦੱਸਿਆ ਕਿ ਬਾਬਾ ਬਚਨ ਸਿੰਘ ਨੂੰ ਕਾਰ ਸੇਵਾ ਸੌਂਪੀ ਤੇ 4 ਕਿਲੋ ਦੇ ਕੇ ਇਸ ਕਾਰ ਸੇਵਾ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਨਰਲ ਹਾਊਸ ਵਿਚ ਸਾਰਿਆਂ ਨੇ ਸਿਆਸੀ ਲੀਹਾਂ ਤੋਂ ਉਪਰ ਉਠ ਕੇ ਇਸ ਗੱਲ ‘ਤੇ ਸਹਿਮਤੀ ਪ੍ਰਗਟ ਕੀਤੀ ਤੇ ਮਤਾ ਸਰਬਸੰਮਤੀ ਨਾਲ ਪਾਸ ਕੀਤਾ। ਵਿਰੋਧੀ ਮੈਂਬਰਾਂ ਕਰਤਾਰ ਸਿੰਘ ਚਾਵਲਾ, ਚਮਨ ਸਿੰਘ, ਕੁਲਤਾਰਨ ਸਿੰਘ ਕੋਛੜ ਤੇ ਹੋਰਾਂ ਵੱਲੋਂ ਕਈ ਨੁਕਤੇ ਵੀ ਉਠਾਏ ਗਏ ਤੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਇਸ ਬੈਠਕ ਤੋਂ ਦੂਰ ਰਹੇ ਤੇ ਕਾਰਨ ਇਹ ਦੱਸਿਆ ਕਿ ਕਮੇਟੀ ਡਰ ਦਾ ਮਾਹੌਲ ਬਣ ਰਹੀ ਹੈ।


Comments Off on ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.