ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਭਾਜਪਾ ਸਰਕਾਰ ਕਿਸਾਨ ਵਿਰੋਧੀ: ਚੌਟਾਲਾ

Posted On October - 6 - 2019

ਲੋਕਾਂ ਨੂੰ ਸੰਬੋਧਨ ਕਰਦੇ ਹੋਏ ਓਮ ਪ੍ਰਕਾਸ਼ ਚੌਟਾਲਾ। -ਫੋਟੋ: ਜਗਤਾਰ

ਪੱਤਰ ਪ੍ਰੇਰਕ
ਏਲਨਾਬਾਦ, 5 ਅਕਤੂਬਰ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਨੇ ਅੱਜ ਏਲਨਾਬਾਦ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਅਭੈ ਸਿੰਘ ਚੌਟਾਲਾ ਦੇ ਹੱਕ ਵਿੱਚ ਪ੍ਰਚਾਰ ਕੀਤਾ। ਇਸ ਦੌਰਾਨ ਹਲਕੇ ਦੇ ਪਿੰਡਾਂ ਅਤੇ ਏਲਨਾਬਾਦ ਸ਼ਹਿਰ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਿਨ ਕਰਦਿਆ ਚੌਟਾਲਾ ਨੇ ਆਖਿਆ ਕਿ ਜੋ ਸੁਆਰਥੀ ਲੋਕ ਇਨੈਲੋ ਛੱਡ ਕੇ ਜਾ ਚੁੱਕੇ ਹਨ ਭਵਿੱਖ ਵਿੱਚ ਉਨ੍ਹਾਂ ਲਈ ਪਾਰਟੀ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਪਿਛਲੀਆਂ ਚੋਣਾਂ ਦੌਰਾਨ ਲੋਕਾਂ ਨੂੰ 15-15 ਲੱਖ ਉਨ੍ਹਾਂ ਦੇ ਖਾਤਿਆ ਵਿੱਚ ਆਉਣ ਦਾ ਝੂਠਾ ਲਾਲਚ ਦੇ ਕੇ ਵੋਟਾਂ ਹਥਿਆਈਆਂ ਸਨ ਪਰ ਹੁਣ ਸੂਬੇ ਦੇ ਲੋਕ ਭਾਜਪਾ ਦੀਆਂ ਅਜਿਹੀਆਂ ਨੀਤੀਆਂ ਨੂੰ ਪੂਰੀ ਤਰ੍ਹਾਂ ਸਮਝ ਚੁੱਕੇ ਹਨ। ਇਸ ਲਈ ਭਾਜਪਾ ਨੂੰ ਇਨ੍ਹਾਂ ਚੋਣਾਂ ਵਿੱਚ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ।
ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੈ ਸਿੰਘ ਗੋਰਾ, ਅਭੈ ਸਿੰਘ ਖੋਡ, ਡਾਕਟਰ ਵਿਨੋਦ ਗੋਦਾਰਾ, ਮੋਹਨ ਲਾਲ ਝੋਰੜ, ਰਾਜਿੰਦਰ ਝੋਰੜ, ਵਿਨੋਦ ਗਿਗੋਰਾਨੀ, ਉੱਜਲ ਸਿੰਘ ਮੱਕੜ, ਦੀਪਕ ਅਰੋੜਾ ਸਹਿਤ ਪਾਰਟੀ ਦੇ ਅਨੇਕ ਵਰਕਰ ਉਨ੍ਹਾਂ ਨਾਲ ਹਾਜ਼ਰ ਸਨ।


Comments Off on ਭਾਜਪਾ ਸਰਕਾਰ ਕਿਸਾਨ ਵਿਰੋਧੀ: ਚੌਟਾਲਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.