ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਮਹੂਆ ਨੇ ਜ਼ੀ ਨਿਊਜ਼ ਖ਼ਿਲਾਫ਼ ਹਾਈ ਕੋਰਟ ’ਚ ਦਸਤਕ ਦਿੱਤੀ

Posted On October - 11 - 2019

ਨਵੀਂ ਦਿੱਲੀ, 10 ਅਕਤੂਬਰ
ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਜ਼ੀ ਨਿਊਜ਼ ਅਤੇ ਉਸ ਦੇ ਮੁੱਖ ਸੰਪਾਦਕ ਸੁਧੀਰ ਚੌਧਰੀ ਖ਼ਿਲਾਫ਼ ਦਿੱਲੀ ਹਾਈ ਕੋਰਟ ’ਚ ਦਸਤਕ ਦਿੱਤੀ ਹੈ। ਸੈਸ਼ਨ ਅਦਾਲਤ ਵੱਲੋਂ ਮਾਣਹਾਨੀ ਕੇਸ ’ਤੇ ਰੋਕ ਲਾਏ ਜਾਣ ਮਗਰੋਂ ਮਹੂਆ ਨੇ ਹਾਈ ਕੋਰਟ ਦਾ ਰੁਖ ਕੀਤਾ ਹੈ। ਮਹੂਆ ਨੇ ਆਪਣੀ ਸ਼ਿਕਾਇਤ ’ਚ ਕਿਹਾ ਸੀ ਕਿ ਲੋਕ ਸਭਾ ’ਚ 25 ਜੂਨ ਨੂੰ ਦਿੱਤੇ ਭਾਸ਼ਨ ਨੂੰ ਚੈਨਲ ਨੇ ਨਫ਼ਰਤ ਭਰਿਆ ਕਰਾਰ ਦੇਣ ਨਾਲ ਤੋੜ-ਮਰੋੜ ਕੇ ਪੇਸ਼ ਕੀਤਾ ਸੀ। ਜ਼ੀ ਨਿਊਜ਼ ਨੇ ਵੀ ਉਸ ਖ਼ਿਲਾਫ਼ ਮਾਣਹਾਨੀ ਦੀ ਸ਼ਿਕਾਇਤ ਦਿੱਤੀ ਹੋਈ ਹੈ। ਮੋਇਤਰਾ ਨੇ ਆਪਣੀ ਅਰਜ਼ੀ ’ਚ ਕਿਹਾ ਕਿ ਸੈਸ਼ਨ ਕੋਰਟ ਨੂੰ ਮਾਣਹਾਨੀ ਕੇਸ ਦੀ ਸੁਣਵਾਈ ਦੌਰਾਨ ਰੋਕ ਲਾਉਣ ਦੀ ਲੋੜ ਨਹੀਂ ਸੀ ਕਿਉਂਕਿ ਇਹ ਅਜੇ ਮੁਢਲੇ ਪੜਾਅ ’ਤੇ ਸੀ। ਚੌਧਰੀ ਦੇ ਵਕੀਲ ਨੇ ਇਸ ਦਲੀਲ ਦਾ ਵਿਰੋਧ ਕਰਦਿਆਂ ਕਿਹਾ ਕਿ ਅਰਜ਼ੀ ਸੁਣਨ ਲਾਇਕ ਨਹੀਂ ਹੈ। ਹਾਈ ਕੋਰਟ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਚੌਧਰੀ ਦੇ ਵਕੀਲ ਨੂੰ 14 ਅਕਤੂਬਰ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ ਅਤੇ ਉਹ 18 ਅਕਤੂਬਰ ਤੋਂ ਪਹਿਲਾਂ ਫ਼ੈਸਲਾ ਸੁਣਾਉਣਗੇ ਕਿਉਂਕਿ ਉਸ ਦਿਨ ਸੈਸ਼ਨ ਜੱਜ ਮੂਹਰੇ ਅਰਜ਼ੀ ਸੂਚੀਬੱਧ ਹੈ।
-ਪੀਟੀਆਈ


Comments Off on ਮਹੂਆ ਨੇ ਜ਼ੀ ਨਿਊਜ਼ ਖ਼ਿਲਾਫ਼ ਹਾਈ ਕੋਰਟ ’ਚ ਦਸਤਕ ਦਿੱਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.