ਸ੍ਰੀ ਸ੍ਰੀ ਰਵੀਸ਼ੰਕਰ ਦੀ ਫ਼ਰੀਦਕੋਟ ਫੇਰੀ ਵਿਵਾਦਾਂ ’ਚ ਘਿਰੀ !    ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ !    ਕੈਨੇਡਾ ਵਿਚ ਅੱਜ ਬਣੇਗੀ ਜਸਟਿਨ ਟਰੂਡੋ ਦੀ ਸਰਕਾਰ !    ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ !    ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ !    ਮਹਾਰਾਸ਼ਟਰ ’ਚ ਅਗਲੇ ਹਫ਼ਤੇ ਸਰਕਾਰ ਬਣਨ ਦੇ ਅਸਾਰ !    ਕੋਲਾ ਖਾਣ ਧਮਾਕੇ ’ਚ 15 ਹਲਾਕ !    ਗ਼ਦਰੀ ਸੱਜਣ ਸਿੰਘ ਨਾਰੰਗਵਾਲ !    ਔਖੇ ਵੇਲਿਆਂ ਦਾ ਆਗੂ ਮਾਸਟਰ ਤਾਰਾ ਸਿੰਘ !    ਵਿਰਾਸਤ ਦੀ ਸੰਭਾਲ ਲਈ ਪ੍ਰੋ. ਪ੍ਰੀਤਮ ਸਿੰਘ ਦਾ ਯੋਗਦਾਨ !    

ਮਾਲ ਪਟਵਾਰੀਆਂ ਵੱਲੋਂ ਮੰਗਾਂ ਮਨਵਾਉਣ ਲਈ ਧਰਨਾ

Posted On October - 12 - 2019

ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ 11 ਅਕਤੂਬਰ
ਦਿ ਮਾਲ ਪਟਵਾਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਪਟਵਾਰੀਆਂ ਅਤੇ ਸੇਵਾ ਮੁਕਤ ਪਟਵਾਰੀ/ਕਾਨੂੰਗੋਆਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਦੁਪਹਿਰ 11 ਵਜੇ ਤੋਂ 2 ਵਜੇ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਦੀ ਅਗਵਾਈ ਵਿਚ ਰੋਸ ਧਰਨਾ ਦਿੱਤਾ।
ਧਰਨੇ ਨੂੰ ਸੰਬੋਧਨ ਕਰਦਿਆਂ ਹੋਇਆ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਤੇ ਮੁਲਾਜ਼ਮ ਵਿਰੋਧੀ ਹੋਣ ਦਾ ਦੋਸ਼ ਲਾਉਂਦੇ ਹੋਏ ਸਖ਼ਤ ਆਲੋਚਨਾ ਕੀਤੀ। ਜ਼ਿਲ੍ਹਾ ਜਨਰਲ ਸਕੱਤਰ ਪ੍ਰਿੰਸਜੀਤ ਸਿੰਘ ਨੇ ਦੱਸਿਆ ਕਿ ਇਸ ਧਰਨੇ ਤੋਂ ਪਹਿਲਾਂ ਪਟਵਾਰ ਯੂਨੀਅਨ ਵੱਲੋਂ ਤਹਿਸੀਲ ਪੱਧਰ ਉੱਪਰ ਦੇ ਧਰਨੇ ਦਿੱਤੇ ਗਏ ਤੇ ਅੱਜ ਪੰਜਾਬ ਭਰ ਵਿਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਧਰਨੇ ਦਿੱਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੂਬਾ ਕਮੇਟੀ ਮੁਤਾਬਕ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਵਿਚ ਸਰਕਾਰ ਖ਼ਿਲਾਫ਼ ਰੋਸ ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 12 ਅਕਤੂਬਰ ਨੂੰ ਜਲਾਲਾਬਾਦ ਦੀ ਰੈਲੀ ਵਿਚ ਜ਼ਿਲ੍ਹਾ ਬਠਿੰਡਾ, ਮਾਨਸਾ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ ਅਤੇ ਫ਼ਰੀਦਕੋਟ, 15 ਨੂੰ ਫਗਵਾੜਾ ਦੀ ਰੈਲੀ ਵਿਚ ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂ ਸ਼ਹਿਰ ਅਤੇ ਰੋਪੜ, 17 ਨੂੰ ਮੁਕੇਰੀਆਂ ਦੀ ਰੈਲੀ ਵਿਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਅਤੇ 19 ਅਕਤੂਬਰ ਨੂੰ ਮੁੱਲਾਂਪੁਰ ਦਾਖਾ ਦੀ ਰੈਲੀ ਵਿਚ ਜ਼ਿਲ੍ਹਾ ਲੁਧਿਆਣਾ, ਮੁਹਾਲੀ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮੋਗਾ ਦੇ ਪਟਵਾਰੀ ਭਾਗ ਲੈਣਗੇ। ਉਨ੍ਹਾਂ ਮੰਗ ਕੀਤੀ ਕਿ ਸੇਵਾ ਮੁਕਤ ਪਟਵਾਰੀ/ਕਾਨੂੰਗੋਆਂ ਨੂੰ ਮੁੜ ਭਰਤੀ ਕਰਨ ਵਾਲਾ ਪੱਤਰ ਰੱਦ ਕਰਕੇ ਪਟਵਾਰੀਆਂ ਦੀ ਨਵੀਂ ਭਰਤੀ ਕੀਤੀ ਜਾਵੇ, 1996 ਤੋਂ ਬਾਅਦ ਸੀਨੀਅਰ ਸਕੇਲ ਖ਼ਤਮ ਕਰਕੇ ਇਕਸਾਰ ਤਨਖ਼ਾਹ ਕੀਤੀ ਜਾਵੇ।


Comments Off on ਮਾਲ ਪਟਵਾਰੀਆਂ ਵੱਲੋਂ ਮੰਗਾਂ ਮਨਵਾਉਣ ਲਈ ਧਰਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.