ਰਸੋਈ ਗੈਸ ਸਿਲੰਡਰ 11.5 ਰੁਪਏ ਹੋਇਆ ਮਹਿੰਗਾ !    ਸੰਜੇ ਗਾਂਧੀ ਪੀਜੀਆਈ ਨੇ ਕਰੋਨਾ ਜਾਂਚ ਲਈ ਵਿਸ਼ੇਸ਼ ਤਕਨੀਕ ਬਣਾਈ !    ਪੁਲੀਸ ਨੇ ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੂੰ ਹਿਰਾਸਤ ਵਿੱਚ ਲਿਆ !    ਕੰਡਿਆਲੀ ਤਾਰ ਨੇੜਿਉਂ ਸ਼ੱਕੀ ਕਾਬੂ !    ਰਾਜਸਥਾਨ ਵਿੱਚ ਕਾਰ ਤੇ ਟਰਾਲੇ ਵਿਚਾਲੇ ਟੱਕਰ; ਪੰਜ ਹਲਾਕ !    ਸੀਏਪੀਐਫ ਕੰਟੀਨਾਂ ਵਿੱਚੋਂ ਬਾਹਰ ਹੋਏ ਇਕ ਹਜ਼ਾਰ ਤੋਂ ਵੱਧ ‘ਗੈਰ ਸਵਦੇਸ਼ੀ ਉਤਪਾਦ’ !    ਭਾਰਤ ਨਾਲ ਲੱਗਦੀ ਸਰਹੱਦ ’ਤੇ ਸਥਿਤੀ ਸਥਿਰ ਅਤੇ ਕਾਬੂ ਹੇਠ: ਚੀਨ !    ਚੰਡੀਗੜ੍ਹ ਵਿੱਚ ਗਰਭਵਤੀ ਔਰਤ ਨੂੰ ਹੋਇਆ ਕਰੋਨਾ !    ਕੇਰਲ ਪੁੱਜਿਆ ਮੌਨਸੂਨ !    ਪ੍ਰਦਰਸ਼ਨਕਾਰੀਆਂ ਨੇ ਵਾੲ੍ਹੀਟ ਹਾਊਸ ਨੇੜੇ ਅੱਗ ਲਾਈ !    

ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ

Posted On October - 17 - 2019

ਮੁਹਾਲੀ ਵਿੱਚ ਸੁੰਨੇ ਪਏ ਬਾਬਾ ਬੰਦਾ ਸਿੰਘ ਬਹਾਦਰ ਏਸੀ ਬੱਸ ਅੱਡੇ ਦਾ ਦ੍ਰਿਸ਼।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 16 ਅਕਤੂਬਰ
ਇੱਥੋਂ ਦੇ ਫੇਜ਼-6 ਸਥਿਤ ਵੇਰਕਾ ਮਿਲਕ ਪਲਾਂਟ ਦੇ ਬਿਲਕੁਲ ਸਾਹਮਣੇ ਪਿਛਲੀ ਅਕਾਲੀ ਸਰਕਾਰ ਵੱਲੋਂ ਬਣਾਇਆ ਗਿਆ ਦੇਸ਼ ਦਾ ਪਹਿਲਾ ਅੰਤਰਰਾਜੀ ਏਸੀ ਬੱਸ ਅੱਡੇ ਨੂੰ ਸੁਚਾਰੂ ਢੰਗ ਨਾ ਚਲਾਉਣ ਕਾਰਨ ਸਵਾਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਧਰ, ਗਮਾਡਾ ਨੇ ਸਥਾਨਕ ਫੇਜ਼-8 ਵਿਚਲਾ ਪੁਰਾਣੇ ਅੰਤਰਰਾਜੀ ਬੱਸ ਅੱਡੇ ਨੂੰ ਬੰਦ ਕਰਕੇ ਉੱਥੇ ਕੰਡਾ ਤਾਰ ਲਗਾ ਦਿੱਤੀ ਗਈ ਹੈ। ਨਵਾਂ ਬੱਸ ਅੱਡਾ ਸਹੀ ਤਰੀਕੇ ਨਾਲ ਚੱਲ ਨਹੀਂ ਰਿਹਾ ਹੈ ਅਤੇ ਪੁਰਾਣਾ ਗਮਾਡਾ ਨੇ ਜਲਦਬਾਜ਼ੀ ਕਰਦਿਆਂ ਬੰਦ ਕਰ ਦਿੱਤਾ ਹੈ। ਇਸ ਤਰ੍ਹਾਂ ਸ਼ਹਿਰ ਵਾਸੀਆਂ ਅਤੇ ਮੁਹਾਲੀ ਵਿੱਚ ਸਥਿਤ ਸਰਕਾਰੀ ਅਤੇ ਗੈਰ ਸਰਕਾਰੀ ਦਫ਼ਤਰਾਂ ਵਿੱਚ ਰੋਜ਼ਾਨਾ ਡਿਊਟੀ ’ਤੇ ਆਉਣ ਵਾਲੇ ਕਰਮਚਾਰੀਆਂ ਨੂੰ ਮੁਸ਼ਕਲ ਹੋ ਰਹੀ ਹੈ। ਇਸ ਸਬੰਧੀ ਆਰਟੀਆਈ ਕਾਰਕੁਨ ਅਤੇ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਨਵੇਂ ਏਸੀ ਬੱਸ ਅੱਡੇ ਨੂੰ ਸਹੀ ਤਰੀਕੇ ਨਾਲ ਚਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ 10 ਸਾਲ ਸ਼ਾਸਨ ਚਲਾ ਚੁੱਕੀ ਅਕਾਲੀ ਸਰਕਾਰ ਦੇ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸੁਫ਼ਨਮਈ ਅੰਤਰਰਾਜੀ ਏਸੀ ਬੱਸ ਟਰਮੀਨਲ ਨੇ ਸ਼ਹਿਰ ਵਾਸੀਆਂ ਦਾ ਵੱਡਾ ਨੁਕਸਾਨ ਕੀਤਾ ਹੈ। ਸ੍ਰੀ ਬੇਦੀ ਨੇ ਦੱਸਿਆ ਕਿ ਹੈਰਾਨੀ ਦੀ ਗੱਲ ਹੈ ਕਿ ਕਰੋੜਾਂ ਰੁਪਏ ਖ਼ਰਚ ਕਰਕੇ ਬਣਾਏ ਇਸ ਬੱਸ ਅੱਡੇ ਦਾ ਬਿਜਲੀ ਬਿਲ ਭਰਨ ਲਈ ਵੀ ਪ੍ਰਸ਼ਾਸਨ ਕੋਲ ਪੈਸਾ ਨਹੀਂ ਹੈ ਅਤੇ ਬਿਜਲੀ ਦਾ ਕੁਨੈਕਸ਼ਨ ਵੀ ਕੱਟਿਆ ਜਾ ਚੁੱਕਾ ਹੈ। ਇੱਥੇ ਪਏ ਜਨਰੇਟਰ ਵੀ ਗਾਇਬ ਹੋ ਚੁੱਕੇ ਹਨ। ਇਹੀ ਨਹੀਂ ਇਸ ਆਲੀਸ਼ਾਨ ਅੱਡੇ ਦੀ ਇਮਾਰਤ ਦਾ ਸਰਕਾਰੀ ਨੇਮਾਂ ਅਨੁਸਾਰ ਪ੍ਰਾਪਰਟੀ ਟੈਕਸ ਵੀ ਨਹੀਂ ਭਰਿਆ ਗਿਆ ਹੈ ਅਤੇ ਜਿਹੜੇ ਲੋਕਾਂ ਨੇ ਇੱਥੇ ਕਾਰੋਬਾਰ ਕਰਨ ਲਈ ਲੱਖਾਂ ਰੁਪਏ ਖ਼ਰਚ ਕਰਕੇ ਦੁਕਾਨਾਂ ਲਈਆਂ ਸਨ। ਹਾਲੇ ਤੱਕ ਉਨ੍ਹਾਂ ਨੂੰ ਕਬਜ਼ਾ ਵੀ ਨਹੀਂ ਦਿੱਤਾ ਗਿਆ ਹੈ। ਜਿਸ ਕਾਰਨ ਪੀੜਤਾਂ ਦੀ ਸ਼ਿਕਾਇਤ ’ਤੇ ਪੁਲੀਸ ਵੱਲੋਂ ਪ੍ਰਾਈਵੇਟ ਕੰਪਨੀ ਦੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਇਹ ਬੱਸ ਅੱਡੇ ਸੁੰਨਾ ਪਿਆ ਹੈ।

ਨਿੱਜੀ ਬੱਸ ਕੰਪਨੀ ਨੂੰ ਫਾਇਦਾ ਪਹੁੰਚਣਾਉਣ ਲਈ ਲੋਕੇਸ਼ਨ ਦੀ ਕੀਤੀ ਗਲਤ ਚੋਣ: ਬੇਦੀ
ਆਰਟੀਆਈ ਕਾਰਕੁਨ ਅਤੇ ਕੌਂਸਲਰ ਕੁਲਜੀਤ ਸਿੰਘ ਬੇਦੀ ਕਿਹਾ ਕਿ ਅਕਾਲੀ ਸਰਕਾਰ ਵੱਲੋਂ ਏਸੀ ਬੱਸ ਅੱਡੇ ਦੀ ਲੋਕੇਸ਼ਨ ਹੀ ਗਲਤ ਚੁਣੀ ਗਈ। ਸਾਬਕਾ ਹੁਕਮਰਾਨਾਂ ਨੇ ਸਿਰਫ਼ ਫੇਜ਼-1 ਵਿੱਚ ਆਪਣੀ ਪ੍ਰਾਈਵੇਟ ਏਸੀ ਬੱਸ ਕੰਪਨੀ ਨੂੰ ਫਾਇਦਾ ਪਹੁੰਚਾਉਣ ਅਤੇ ਆਪਣੀਆਂ ਬੱਸਾਂ ਲਈ ਨਿੱਜੀ ਫਾਇਦਾ ਚੁੱਕਣ ਲਈ ਇਸ ਥਾਂ ਦੀ ਚੋਣ ਕਰਕੇ ਖਜ਼ਾਨੇ ਨੂੰ ਚੂਨਾ ਲਗਾਇਆ ਹੈ। ਉਨ੍ਹਾਂ ਕਿਹਾ ਕਿ ਜੇ ਸੂਬਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਨੇ ਨਵਾਂ ਏਸੀ ਬੱਸ ਅੱਡਾ ਸੁਚਾਰੂ ਢੰਗ ਨਾਲ ਚਾਲੂ ਨਾ ਕੀਤਾ ਤਾਂ ਉਹ ਪੰਜਾਬ ਸਰਕਾਰ, ਗਮਾਡਾ ਅਤੇ ਮੁਹਾਲੀ ਪ੍ਰਸ਼ਾਸਨ ਖ਼ਿਲਾਫ਼ ਉੱਚ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਨਗੇ।


Comments Off on ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.