ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਮੁੱਖ ਮੰਤਰੀ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਪਿੱਠ ਥਾਪੜੀ

Posted On October - 15 - 2019

ਕੈਪਟਨ ਅਮਰਿੰਦਰ ਸਿੰਘ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨੇ ਝੋਨੇ ਦੀ ਪਰਾਲੀ ਨਾ ਸਾੜ ਕੇ ਵਾਤਾਵਰਨ ਦੀ ਸੁਰੱਖਿਆ ਦਾ ਮੁੱਢ ਬੰਨ੍ਹਿਆ ਹੈ।
ਅੱਜ ਇੱਥੇ ਕੈਪਟਨ ਨੇ ਕਿਸਾਨਾਂ ਦੇ ਗਰੁੱਪ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ (ਕਿਸਾਨ) ਇਸ ਬਦਲਾਅ ਦੇ ਮੋਢੀ ਬਣ ਕੇ ਮਨੁੱਖਤਾ ਦੀ ਬਹੁਤ ਵੱਡੀ ਸੇਵਾ ਕਰ ਰਹੇ ਹਨ ਜਿਨ੍ਹਾਂ ਦੀ ਇਹ ਪਹਿਲ ਪ੍ਰਦੂਸ਼ਣ ਮੁਕਤ ਵਾਤਾਵਰਨ ਸਿਰਜਣ ਵਿੱਚ ਅਹਿਮ ਰੋਲ ਨਿਭਾਏਗੀ। ਅਗਾਂਹਵਧੂ ਕਿਸਾਨਾਂ ਦੇ ਤਜਰਬੇ ਅਤੇ ਮੁਹਾਰਤ ਨੂੰ ਹੋਰਨਾਂ ਕਿਸਾਨਾਂ ਨੂੰ ਵੀ ਵਰਤਣਾ ਚਾਹੀਦਾ ਹੈ।
ਧਰਤੀ ਹੇਠਲੇ ਪਾਣੀ ਨੂੰ ਸੰਭਾਲਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਫ਼ਸਲੀ ਵਿਭਿੰਨਤਾ ਦੇ ਨਾਲ ਸਿੰਜਾਈ ਲਈ ਤੁਪਕਾ ਪ੍ਰਣਾਲੀ ’ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਅਜਿਹੇ ਕਿਸਾਨਾਂ ਦੀਆਂ ਕੋਸ਼ਿਸ਼ਾਂ ਨੂੰ ਵਿਸ਼ੇਸ਼ ਤੌਰ ’ਤੇ ਸਲਾਹਿਆ ਜਿਨ੍ਹਾਂ ਨੇ ਉੱਚ ਸਿੱਖਿਆ ਹਾਸਲ ਕਰਨ ਤੋਂ ਬਾਅਦ ਖੇਤੀਬਾੜੀ ਨੂੰ ਮੁੱਖ ਕਿੱਤੇ ਵਜੋਂ ਅਪਣਾਇਆ।
ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਦੀਆਂ ਉਨ੍ਹਾਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਜਿਸ ਵਿੱਚ ਉਹ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਵੱਡੇ ਪੱਧਰ ’ਤੇ ਮੁਹਿੰਮ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਸ਼ਿਸ਼ਾਂ ਸਦਕਾ ਪਿਛਲੇ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 10 ਫ਼ੀਸਦੀ ਗਿਰਾਵਟ ਆਈ ਸੀ ਅਤੇ ਇਸ ਸਾਲ ਇਸ ਦੇ ਹੋਰ ਵੀ ਚੰਗੇ ਨਤੀਜੇ ਆਉਣਗੇ।
ਫਤਹਿਗੜ੍ਹ ਸਾਹਿਬ ਦੇ ਪਿੰਡ ਸਾਧੂਗੜ੍ਹ ਦੇ ਕਿਸਾਨ ਸੁਰਜੀਤ ਸਿੰਘ ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਉਸ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੁੱਲ੍ਹੇ ਖੇਤਾਂ ਵਿੱਚ ਅੱਗ ਨਾ ਲਾਉਣ ਦਾ ਅਮਲ ਲੰਬਾ ਸਮਾਂ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਸੀ, ਜੋ ਕਾਫ਼ੀ ਫ਼ਾਇਦੇਮੰਦ ਹੈ। ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਬੁਰਜ ਦੇਵਾ ਦੇ ਕਿਸਾਨ ਗੁਰਬਚਨ ਸਿੰਘ ਨੇ ਕਿਸਾਨ ਭਾਈਚਾਰੇ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਇਸੇ ਤਰ੍ਹਾਂ ਹੋਰ ਕਿਸਾਨਾਂ ਹਰਦੀਪ ਸਿੰਘ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ, ਦੀਦਾਰ ਸਿੰਘ, ਜਗਸੀਰ ਸਿੰਘ, ਗੁਰਬਿੰਦਰ ਸਿੰਘ, ਮਲਕੀਤ ਸਿੰਘ, ਜਗਦੀਸ਼ ਸਿੰਘ, ਮਾਸਟਰ ਜਰਨੈਲ ਸਿੰਘ, ਬੀਰ ਦਵਿੰਦਰ ਸਿੰਘ, ਡਾ. ਹਰਮਨਜੀਤ ਸਿੰਘ ਸਿੱਧੂ, ਤੋਤਾ ਸਿੰਘ ਅਤੇ ਜਗਦੀਪ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਵਿਚ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਪੰਜਾਬੀ ’ਵਰਸਿਟੀ ਬਾਬੇ ਨਾਨਕ ਬਾਰੇ ਖੋਜ ਕਰੇ: ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ’ਵਰਸਿਟੀ ਪਟਿਆਲਾ ਨੂੰ ਗੁਰੂ ਨਾਨਕ ਦੇਵ ਦੀ ਨੇਪਾਲ ਦੀ ਉਦਾਸੀ ’ਤੇ ਵਿਆਪਕ ਪੱਧਰ ’ਤੇ ਖੋਜ ਕਰਨ ਲਈ ਆਖਿਆ ਹੈ। ਅੱਜ ਇੱਥੇ ਪੰਜਾਬ ਭਵਨ ਵਿਚ ਨੇਪਾਲ ਦੀ ਸਿੱਖ ਵਿਰਾਸਤ ਦੀ ਪੇਸ਼ਕਾਰੀ ਦੌਰਾਨ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ ਅਤੇ ਵਿਦਵਾਨਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੇਪਾਲ ਦਾ ਸਿੱਖਾਂ ਨਾਲ ਮਜ਼ਬੂਤ ਰਿਸ਼ਤਾ ਹੈ। ਮੁੱਖ ਮੰਤਰੀ ਨੇ ਨੇਪਾਲ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ’ਚ ਪੁੱਜਣ ਦਾ ਸੱਦਾ ਦਿੱਤਾ । ਨੇਪਾਲ ਦੇ ਭਾਰਤੀ ਰਾਜਦੂਤ ਮਾਜੀਵ ਪੁਰੀ ਨੇ ਆਪਣੀ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਨੇਪਾਲ ਦੀ ਸਿੱਖ ਵਿਰਾਸਤ ਨੂੰ ਪ੍ਰਕਾਸ਼ਿਤ ਕਰਨ ਦਾ ਦੂਤ ਘਰ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕੀਤਾ ਗਿਆ ਹੈ। ਭਾਰਤ ਵਿੱਚ ਨੇਪਾਲ ਦੇ ਰਾਜਦੂਤ ਨੀਲਾਂਬਰ ਆਚਾਰੀਆ ਨੇ ਨੇਪਾਲ ਦੀ ਸਿੱਖ ਵਿਰਾਸਤ ਨੂੰ ਮੂਰਤੀਮਾਨ ਕਰਨ ਲਈ ਕਰਵਾਏ ਪ੍ਰੋਗਰਾਮ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।


Comments Off on ਮੁੱਖ ਮੰਤਰੀ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਪਿੱਠ ਥਾਪੜੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.