ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਮੋਦੀ ਨੇ ਕਸ਼ਮੀਰ ’ਤੇ ਆਖਰੀ ਦਾਅ ਖੇਡਿਆ: ਇਮਰਾਨ

Posted On October - 12 - 2019

ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ।

ਇਸਲਾਮਾਬਾਦ, 11 ਅਕਤੂਬਰ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖੋਹ ਕੇ ਆਪਣਾ ‘ਆਖਰੀ ਦਾਅ’ ਖੇਡ ਲਿਆ ਹੈ। ਉਨ੍ਹਾਂ ਨਾਲ ਹੀ ਕੌਮਾਂਤਰੀ ਮੀਡੀਆ ’ਤੇ ਇਸ ਮੁੱਦੇ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਗਾਇਆ।
ਕਸ਼ਮੀਰੀਆਂ ਦੀ ਹਮਾਇਤ ’ਚ ਇੱਥੇ ਬਣਾਈ ਗਈ ਮਨੁੱਖੀ ਲੜੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੌਮਾਂਤਰੀ ਮੀਡੀਆ ਹਾਂਗਕਾਂਗ ਪ੍ਰਦਰਸ਼ਨਾਂ ਨੂੰ ਪੂਰੀ ਕਵਰੇਜ ਦੇ ਰਿਹਾ ਹੈ ਪਰ ਕਸ਼ਮੀਰ ਮਸਲੇ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰੀ ਲੋਕ ਭਾਰਤ ਦੇ ਫ਼ੈਸਲੇ ਨੂੰ ਕਦੀ ਸਵੀਕਾਰ ਨਹੀਂ ਕਰਨਗੇ ਤੇ ਪਾਬੰਦੀਆਂ ਹਟਦੇ ਹੀ ਮੁੜ ਉੱਠ ਖੜ੍ਹੇ ਹੋਣਗੇ। ਉਨ੍ਹਾਂ ਕਿਹਾ, ‘ਨਰਿੰਦਰ ਮੋਦੀ ਨੇ ਕਸ਼ਮੀਰ ’ਤੇ ਆਪਣਾ ਆਖਰੀ ਦਾਅ ਖੇਡ ਕੇ ਗਲਤੀ ਕੀਤੀ ਹੈ।’ -ਪੀਟੀਆਈ

ਪਾਕਿ ਮੀਡੀਆ ਵੱਲੋਂ ਇਮਰਾਨ ਦੀ ਆਲੋਚਨਾ
ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਮੁਹਿੰਮ ਦੀ ਸ਼ਲਾਘਾ ਕਰਦਿਆਂ ਆਪਣੇ ਮੁਲਕ ਦੇ ਭ੍ਰਿਸ਼ਟ ਵਿਅਕਤੀਆਂ ਨੂੰ ਜੇਲ੍ਹ ’ਚ ਸੁੱਟਣ ਸਬੰਧੀ ਵਿਵਾਦਤ ਬਿਆਨ ਦੇਣ ’ਤੇ ਪਾਕਿਸਤਾਨ ਦੀਆਂ ਪ੍ਰਮੁੱਖ ਅਖ਼ਬਾਰਾਂ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਆਲੋਚਨਾ ਕੀਤੀ ਹੈ। ਇਨ੍ਹਾਂ ਅਖ਼ਬਾਰਾਂ ਨੇ ਕਿਹਾ ਕਿ ਇਹ ਬਿਆਨ ਤੋਂ ਪਤਾ ਲਗਦਾ ਹੈ ਕਿ ਪ੍ਰਧਾਨ ਮੰਤਰੀ ਦਾ ਮਾਨਸਿਕ ਸੰਤੁਲਨ ਵਿਗੜ ਗਿਆ ਹੈ।


Comments Off on ਮੋਦੀ ਨੇ ਕਸ਼ਮੀਰ ’ਤੇ ਆਖਰੀ ਦਾਅ ਖੇਡਿਆ: ਇਮਰਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.