ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਰਾਹੁਲ ਗਾਂਧੀ ਨੂੰ ਮਾਣਹਾਨੀ ਕੇਸ ’ਚ ਜ਼ਮਾਨਤ ਮਿਲੀ

Posted On October - 12 - 2019

ਅਹਿਮਦਾਬਾਦ, 11 ਅਕਤੂਬਰ

ਪੇਸ਼ੀ ਭੁਗਤਣ ਜਾਂਦੇ ਹੋਏ ਕਾਂਗਰਸੀ ਆਗੂ ਰਾਹੁਲ ਗਾਂਧੀ। -ਫੋਟੋ: ਪੀਟੀਆਈ

ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ’ਚ ਖ਼ੁਦ ਨੂੰ ਨਿਰਦੋਸ਼ ਦੱਸਿਆ ਹੈ। ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ‘ਕਤਲ ਦਾ ਮੁਲਜ਼ਮ’ ਕਹੇ ਜਾਣ ਨਾਲ ਸਬੰਧਤ ਹੈ। ਇਸੇ ਦੌਰਾਨ ਐਡੀਸ਼ਨਲ ਚੀਫ਼ ਮੈਟਰੋਪਾਲਿਟਨ ਮੈਜਿਸਟਰੇਟ ਆਰ.ਬੀ. ਇਤਾਲੀਆ ਦੀ ਅਦਾਲਤ ਨੇ 10 ਹਜ਼ਾਰ ਰੁਪਏ ਦੇ ਮੁਚਲਕੇ ’ਤੇ ਸ੍ਰੀ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ।ਖ਼ੁਦ ਨੂੰ ਨਿਰਦੋਸ਼ ਦੱਸਣ ਵਾਲੀ ਸ੍ਰੀ ਗਾਂਧੀ ਦੀ ਦਲੀਲ ਅਦਾਲਤ ਵਿੱਚ ਰਿਕਾਰਡ ਹੋਣ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਨੇ ਅਦਾਲਤ ’ਚ ਨਿੱਜੀ ਪੇਸ਼ੀ ਤੋਂ ਛੋਟ ਸਬੰਧੀ ਇਕ ਅਰਜ਼ੀ ਅਦਾਲਤ ’ਚ ਦਾਖ਼ਲ ਕੀਤੀ।
ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 7 ਦਸੰਬਰ ਨਿਸ਼ਚਿਤ ਕੀਤੀ ਹੈ। ਉਸੇ ਦਿਨ ਨਿੱਜੀ ਪੇਸ਼ੀ ਤੋਂ ਛੋਟ ਸਬੰਧੀ ਅਰਜ਼ੀ ’ਤੇ ਵੀ ਸੁਣਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਖ਼ਿਲਾਫ਼ ਇਹ ਮੁਕੱਦਮਾ ਛੇ ਮਹੀਨੇ ਪਹਿਲਾਂ ਜਬਲਪੁਰ ਵਿੱਚ ਇਕ ਚੋਣ ਰੈਲੀ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਨੂੰ ‘ਕਤਲ ਦਾ ਮੁਲਜ਼ਮ’ ਆਖੇ ਜਾਣ ’ਤੇ ਦਾਇਰ ਕੀਤਾ ਗਿਆ ਸੀ।
-ਪੀਟੀਆਈ


Comments Off on ਰਾਹੁਲ ਗਾਂਧੀ ਨੂੰ ਮਾਣਹਾਨੀ ਕੇਸ ’ਚ ਜ਼ਮਾਨਤ ਮਿਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.