ਮਾਪਿਆਂ ਵੱਲੋਂ ਮੋਬਾਈਲ ਖੋਹਣ ਤੋਂ ਨਾਰਾਜ਼ 13 ਸਾਲ ਦੇ ਪੁੱਤ ਨੇ ਫਾਹਾ ਲਿਆ !    ਸੰਜੇ ਕੁੰਡੂ ਹਿਮਾਚਲ ਦੇ ਨਵੇਂ ਡੀਜੀਪੀ !    ਕਰਜ਼ਾ ਮੁਆਫ਼ੀ ਲਈ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਪ੍ਰਦਰਸ਼ਨ !    ਕਰੋਨਾ ਪੀੜਤ ਪਾਇਲਟ ਨੇ ਭਰੀ ਉਡਾਰੀ, ਜਹਾਜ਼ ਅੱਧ ਰਾਹ ’ਚੋਂ ਮੁੜਿਆ !    ਸੀਬੀਆਈ ਦਾ ਪਟਿਆਲਾ ’ਚ ਛਾਪਾ, ਮੁਲਜ਼ਮ ਗਸ਼ ਖਾ ਕੇ ਡਿੱਗਿਆ !    ਮੋਦੀ ਸਰਕਾਰ ਨੇ ਦੇਸ਼ ਦਾ ਬੇੜਾ ਗਰਕ ਕਰ ਦਿੱਤਾ: ਕਾਂਗਰਸ !    ਪਿੰਡ ਕਾਲਬੰਜਾਰਾ ਸੀਲ, ਲੋਕਾਂ ਦੇ ਕਰੋਨਾ ਨਮੂਨੇ ਲਏ !    ਸਮਰਾਲਾ ਦੇ ਪਿੰਡ ਨੌਲੜੀ ਕਲਾਂ 'ਚ ਭੈਣ-ਭਰਾ ਨੇ ਖ਼ੁਦਕੁਸ਼ੀ ਕੀਤੀ !    ਫੋਰਬਸ: ਸਾਲ 2020 ਵਿੱਚ ਕੋਹਲੀ ’ਤੇ ਵਰ੍ਹਿਆ ਡਾਲਰਾਂ ਦਾ ਮੀਂਹ, 100ਵੇਂ ਤੋਂ 66ਵੇਂ ਸਥਾਨ ’ਤੇ !    ਵੈਸਟ ਇੰਡੀਜ਼ ਕ੍ਰਿਕਟ ਟੀਮ ਨੂੰ ਇੰਗਲੈਂਡ ਦੌਰੇ ਦੀ ਇਜਾਜ਼ਤ !    

ਰੈਵੇਨਿਊ ਪਟਵਾਰੀਆਂ ਵੱਲੋਂ ਜ਼ਿਲ੍ਹਾ ਪੱਧਰੀ ਧਰਨਾ

Posted On October - 12 - 2019

ਮੁਹਾਲੀ ਵਿੱਚ ਰੈਵੇਨਿਊ ਪਟਵਾਰੀ ਧਰਨਾ ਦਿੰਦੇ ਹੋਏ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 11 ਅਕਤੂਬਰ
ਦਿ ਰੈਵੇਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਮੁਹਾਲੀ ਵੱਲੋਂ ਪ੍ਰਧਾਨ ਸੋਹਨ ਸਿੰਘ ਦੀ ਅਗਵਾਈ ਹੇਠ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਮੁਹਾਲੀ ਤਹਿਸੀਲ ਕੰਪਲੈਕਸ ਦੇ ਬਾਹਰ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖੇੜਾ, ਜ਼ਿਲ੍ਹਾ ਵਿੱਤ ਸਕੱਤਰ ਬਚਿੱਤਰ ਸਿੰਘ, ਮੁਹਾਲੀ ਤਹਿਸੀਲ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਣਾ, ਜਨਰਲ ਸਕੱਤਰ ਸੁਰਿੰਦਰਪਾਲ ਸਿੰਘ, ਕੈਸ਼ੀਅਰ ਸਤਪਾਲ ਸਿੰਘ, ਗੁਰਜੰਟ ਸਿੰਘ ਪ੍ਰਧਾਨ ਡੇਰਾਬੱਸੀ, ਹਰਵਿੰਦਰ ਸਿੰਘ ਪ੍ਰਧਾਨ ਖਰੜ, ਜਸਪ੍ਰੀਤ ਸਿੰਘ ਜਨਰਲ ਸਕੱਤਰ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਟਵਾਰੀਆਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਅੱਜ ਪਟਵਾਰੀਆਂ ਨੂੰ ਸੜਕਾਂ ’ਤੇ ਆਉਣਾ ਪਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੋਹਨ ਸਿੰਘ, ਸੀਨੀਅਰ ਆਗੂ ਜਸਵੀਰ ਸਿੰਘ ਅਤੇ ਮੁਹਾਲੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਣਾ ਨੇ ਨਵੇਂ ਭਰਤੀ ਹੋਏ ਪਟਵਾਰੀਆਂ ਦਾ ਪਰਖਕਾਲ ਸਮਾਂ 2 ਸਾਲ ਕਰਨ ਅਤੇ ਟਰੇਨਿੰਗ ਸਮਾਂ ਸਰਵਿਸ ਵਿੱਚ ਗਿਣੇ ਜਾਣ ਸਬੰਧੀ ਮੰਗ ਕਰਦਿਆਂ ਕਿਹਾ ਕਿ ਇੱਕੋ ਸਮੇਂ ਭਰਤੀ ਹੋਏ ਪਟਵਾਰੀਆਂ ਦੀ ਤਨਖ਼ਾਹ ’ਚ ਤਰੁੱਟੀਆਂ ਦੂਰ ਕੀਤੀਆਂ ਜਾਣ, ਸੱਤ ਪਟਵਾਰੀਆਂ ਪਿੱਛੇ ਇਕ ਕਾਨੂੰਗੋਈ ਦੀ ਤਾਇਨਾਤੀ ਸਬੰਧੀ ਵਿੱਤ ਵਿਭਾਗ ਵੱਲੋਂ ਮਨਜ਼ੂਰ ਮੰਗ ਪੂਰੀ ਕੀਤੀ ਜਾਵੇ। ਕੰਪਿਊਟਰ ਅਪਰੇਟਰ ਦਾ ਕੰਮ ਪਟਵਾਰੀਆਂ ਅਧੀਨ ਕੀਤਾ ਜਾਵੇ ਅਤੇ ਸਮੂਹ ਪਟਵਾਰੀਆਂ ਨੂੰ ਕੰਪਿਊਟਰ ਅਤੇ ਲੈਪਟਾਪ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਨਵੇਂ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁਹਾਲੀ ਤਹਿਸੀਲ ਵਿੱਚ ਵਰਕ ਸਟੇਸ਼ਨ ਬਣਾਇਆ ਜਾਵੇ ਅਤੇ 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਪਟਵਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਦਿੱਤਾ ਜਾਵੇ ਅਤੇ ਮਾਲ ਵਿਭਾਗ ਦੇ ਕੰਮ ਵਿੱਚ ਪੁਲੀਸ ਦੀ ਬੇਲੋੜੀ ਦਖ਼ਲਅੰਦਾਜ਼ੀ ਬੰਦ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸਦਰ ਕਾਨੂੰਗੋਈ ਸ਼ਾਖ਼ਾ ਵਿੱਚ ਨਾਇਬ ਕਾਨੂੰਗੋਈ ਦੀਆਂ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਪਟਵਾਰੀਆਂ ਦੀਆਂ ਮੰਗਾਂ ਦਾ ਤੁਰੰਤ ਹੱਲ ਨਹੀਂ ਕੀਤਾ ਤਾਂ ਉਹ ਲੜੀਵਾਰ ਸੰਘਰਸ਼ ਸ਼ੁਰੂ ਕਰਨਗੇ। ਧਰਨੇ ਉਪਰੰਤ ਪਟਵਾਰੀਆਂ ਨੇ ਏਡੀਸੀ (ਜਨਰਲ) ਸ੍ਰੀਮਤੀ ਸਾਕਸ਼ੀ ਸਾਹਨੀ ਨੂੰ ਮੰਗ ਪੱਤਰ ਦਿੱਤਾ।


Comments Off on ਰੈਵੇਨਿਊ ਪਟਵਾਰੀਆਂ ਵੱਲੋਂ ਜ਼ਿਲ੍ਹਾ ਪੱਧਰੀ ਧਰਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.