ਸ੍ਰੀ ਸ੍ਰੀ ਰਵੀਸ਼ੰਕਰ ਦੀ ਫ਼ਰੀਦਕੋਟ ਫੇਰੀ ਵਿਵਾਦਾਂ ’ਚ ਘਿਰੀ !    ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ !    ਕੈਨੇਡਾ ਵਿਚ ਅੱਜ ਬਣੇਗੀ ਜਸਟਿਨ ਟਰੂਡੋ ਦੀ ਸਰਕਾਰ !    ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ !    ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ !    ਮਹਾਰਾਸ਼ਟਰ ’ਚ ਅਗਲੇ ਹਫ਼ਤੇ ਸਰਕਾਰ ਬਣਨ ਦੇ ਅਸਾਰ !    ਕੋਲਾ ਖਾਣ ਧਮਾਕੇ ’ਚ 15 ਹਲਾਕ !    ਗ਼ਦਰੀ ਸੱਜਣ ਸਿੰਘ ਨਾਰੰਗਵਾਲ !    ਔਖੇ ਵੇਲਿਆਂ ਦਾ ਆਗੂ ਮਾਸਟਰ ਤਾਰਾ ਸਿੰਘ !    ਵਿਰਾਸਤ ਦੀ ਸੰਭਾਲ ਲਈ ਪ੍ਰੋ. ਪ੍ਰੀਤਮ ਸਿੰਘ ਦਾ ਯੋਗਦਾਨ !    

ਲਿੰਕ ਸੜਕਾਂ ਦੀ ਮੁਰੰਮਤ ’ਤੇ 190 ਕਰੋੜ ਖਰਚੇ: ਨਾਗਰਾ

Posted On October - 12 - 2019

ਫਿਰਨੀ ਪੱਕੀ ਕਰਨ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਕੁਲਜੀਤ ਸਿੰਘ ਨਾਗਰਾ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 11 ਅਕਤੂਬਰ
ਫ਼ਤਹਿਗੜ੍ਹ ਸਾਹਿਬ ਹਲਕੇ ਦੀਆਂ ਸਾਰੀਆਂ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ’ਤੇ 190 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕਈ ਸੜਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਮੁੱਖ ਮੰਤਰੀ ਦੇ ਸਲਾਹਕਾਰ ਤੇ ਸਥਾਨਕ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਮਹਾਦੀਆਂ ਦੀ ਫਿਰਨੀ 12 ਲੱਖ ਰੁਪਏ ਦੀ ਲਾਗਤ ਨਾਲ ਕੰਕਰੀਟ ਨਾਲ ਪੱਕਾ ਕਰਵਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਹਲਕੇ ਦਾ ਸੇਵਾਦਾਰ ਹੋਣ ਦੇ ਨਾਤੇ ਫ਼ਤਹਿਗੜ੍ਹ ਸਾਹਿਬ ਦਾ ਸਰਵਪੱਖੀ ਵਿਕਾਸ ਕਰਵਾਉਣਾ ਅਤੇ ਹਲਕੇ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਸ ਦੀ ਪਹਿਲੀ ਤਰਜ਼ੀਹ ਹੈ ਤੇ ਇਸ ਵਿੱਚ ਕਿਸੇ ਤਰ੍ਹਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਪੰਜਾਬ ਬਣਨ ਤੋਂ ਬਾਅਦ ਚਾਰ ਵੱਡੇ ਇਸ਼ਨਾਨ ਘਰ ਤੇ ਪਖਾਨੇ ਬਣਾਉਣ ਦਾ ਐਲਾਨ ਕੀਤਾ ਸੀ ਜਿਸ ਵਿਚੋਂ ਤਿੰਨ ਬਣ ਕੇ ਤਿਆਰ ਹੋ ਗਏ ਹਨ ਜਦੋਂ ਕਿ ਇੱਕ ਦਾ ਕੰਮ ਚੱਲ ਰਿਹਾ ਹੈ।


Comments Off on ਲਿੰਕ ਸੜਕਾਂ ਦੀ ਮੁਰੰਮਤ ’ਤੇ 190 ਕਰੋੜ ਖਰਚੇ: ਨਾਗਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.