ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਲੁੱਟ-ਖੋਹ ਦੀਆਂ ਦੋ ਘਟਨਾਵਾਂ

Posted On October - 12 - 2019

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਅਕਤੂਬਰ
ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਰਣਜੀਤ ਐਵਿਨਿਊ ਇਲਾਕੇ ’ਚ ਇਕ ਵਿਅਕਤੀ ਕੋਲੋਂ ਹਥਿਆਰ ਦੀ ਨੋਕ ’ਤੇ ਉਸ ਦਾ ਮੋਬਾਈਲ ਅਤੇ ਲਗਪਗ 9500 ਰੁਪਏ ਦੀ ਨਕਦੀ ਖੋਹ ਲਈ ਹੈ। ਪੀੜਤ ਵਿਅਕਤੀ ਗੌਰਵ ਸ਼ਰਮਾ ਨੇ ਦੱਸਿਆ ਕਿ ਉਹ ਆਪਣੀ ਕਾਰ ’ਤੇ ਰਣਜੀਤ ਐਵਿਨਿਊ ਵੱਲ ਜਾ ਰਿਹਾ ਸੀ ਤਾਂ ਉਹ ਰਸਤੇ ’ਚ ਪੇਸ਼ਾਬ ਕਰਨ ਲਈ ਰੁਕਿਆ ਤਾਂ ਇਸ ਦੌਰਾਨ ਅਚਨਚੇਤੀ ਮੋਟਰਸਾਈਕਲ ਸਵਾਰ ਦੋ ਵਿਅਕਤੀ ਉਥੇ ਪੁੱਜ ਗਏ ਅਤੇ ਉਨ੍ਹਾਂ ਨੇ ਪਿਸਤੌਲ ਦੀ ਨੋਕ ’ਤੇ ਉਸ ਦਾ ਮੋਬਾਈਲ ਫੋਨ ਅਤੇ 9500 ਰੁਪਏ ਨਕਦੀ ਖੋਹ ਲਈ ਤੇ ਫਰਾਰ ਹੋ ਗਏ। ਪੁਲੀਸ ਨੇ ਇਸ ਸਬੰਧ ਵਿਚ ਆਈਪੀਸੀ ਦੀ ਧਾਰਾ 379 ਬੀ ਅਤੇ ਅਸਲਾ ਐਕਟ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ।
ਇਸੇ ਦੌਰਾਨ ਲੁੱਟ ਖੋਹ ਦੀ ਇਕ ਹੋਰ ਘਟਨਾ ਵਾਪਰੀ ਹੈ, ਜਿਸ ਵਿਚ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਰਣਜੀਤ ਐਵਿਨਿਊ ਵਿਚ ਸੁਮਨਦੀਪ ਨਾਂ ਦੀ ਔਰਤ ਕੋਲੋਂ ਉਸ ਦਾ ਪਰਸ ਖੋਹ ਲਿਆ। ਉਸ ਨੇ ਪੁਲੀਸ ਨੂੰ ਦੱਸਿਆ ਕਿ ਪਰਸ ਵਿਚ ਲਗਪਗ 3 ਹਜ਼ਾਰ ਰੁਪਏ ਨਕਦ, ਮੋਬਾਈਲ ਫੋਨ, ਏਟੀਐੱਮ ਕਾਰਡ ਤੇ ਹੋਰ ਦਸਤਾਵੇਜ਼ ਸ਼ਾਮਲ ਸਨ। ਪੁਲੀਸ ਨੇ ਇਸ ਮਾਮਲੇ ’ਚ ਵੀ ਕੇਸ ਦਰਜ ਕੀਤਾ ਅਤੇ ਸੀਸੀਟੀਵੀ ਫੁਟੇਜ ਰਾਹੀਂ ਲੁਟੇਰਿਆਂ ਦੀ ਸ਼ਨਾਖਤ ਲਈ ਯਤਨ ਕੀਤਾ ਜਾ ਰਿਹਾ ਹੈ।


Comments Off on ਲੁੱਟ-ਖੋਹ ਦੀਆਂ ਦੋ ਘਟਨਾਵਾਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.