ਸ੍ਰੀ ਸ੍ਰੀ ਰਵੀਸ਼ੰਕਰ ਦੀ ਫ਼ਰੀਦਕੋਟ ਫੇਰੀ ਵਿਵਾਦਾਂ ’ਚ ਘਿਰੀ !    ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ !    ਕੈਨੇਡਾ ਵਿਚ ਅੱਜ ਬਣੇਗੀ ਜਸਟਿਨ ਟਰੂਡੋ ਦੀ ਸਰਕਾਰ !    ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ !    ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ !    ਮਹਾਰਾਸ਼ਟਰ ’ਚ ਅਗਲੇ ਹਫ਼ਤੇ ਸਰਕਾਰ ਬਣਨ ਦੇ ਅਸਾਰ !    ਕੋਲਾ ਖਾਣ ਧਮਾਕੇ ’ਚ 15 ਹਲਾਕ !    ਗ਼ਦਰੀ ਸੱਜਣ ਸਿੰਘ ਨਾਰੰਗਵਾਲ !    ਔਖੇ ਵੇਲਿਆਂ ਦਾ ਆਗੂ ਮਾਸਟਰ ਤਾਰਾ ਸਿੰਘ !    ਵਿਰਾਸਤ ਦੀ ਸੰਭਾਲ ਲਈ ਪ੍ਰੋ. ਪ੍ਰੀਤਮ ਸਿੰਘ ਦਾ ਯੋਗਦਾਨ !    

ਲੰਗਾਹ ਨੂੰ ਮੁਆਫ਼ੀ ਦਿੱਤੇ ਜਾਣ ਦੀ ਸੰਭਾਵਨਾ ਕਾਰਨ ਸਿੱਖ ਸੰਗਤ ’ਚ ਰੋਸ

Posted On October - 19 - 2019

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਅਕਤੂਬਰ
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਆਮਦ ਮੌਕੇ ਅਕਾਲ ਤਖ਼ਤ ਵਲੋਂ ਪੰਥ ਵਿੱਚੋਂ ਛੇਕੇ ਵਿਅਕਤੀਆਂ ਨੂੰ ਖ਼ਿਮਾ ਯਾਚਨਾ ਕਰਨ ’ਤੇ ਮੁਆਫ਼ੀ ਦੇਣ ਦੀ ਤਜਵੀਜ਼ ਵਿਚਾਰ ਅਧੀਨ ਹੈ ਪਰ ਇਸ ਉੱਤੇ ਅਮਲ ਹੋਣ ਤੋਂ ਪਹਿਲਾਂ ਹੀ ਇਥੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਨੇੜੇ ਸਿੱਖ ਸੰਗਤ ਵਲੋਂ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਮੁਆਫ਼ੀ ਦਿੱਤੇ ਜਾਣ ਦੀ ਸੰਭਾਵਨਾ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ। ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਵੱਡੀ ਗਿਣਤੀ ਸਿੱਖ ਸੰਗਤ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੀ ਹੋਈ ਸੀ। ਮੁਆਫ਼ੀ ਦੀ ਸੰਭਾਵਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਨਾਂ ਇਕ ਪੱਤਰ ਜਥੇਦਾਰ ਦੇ ਨਿੱਜੀ ਸਕੱਤਰ ਜਸਪਾਲ ਸਿੰਘ ਨੂੰ ਸੌਂਪਿਆ ਗਿਆ ਹੈ। ਪੱਤਰ ਵਿੱਚ ਉਨ੍ਹਾਂ ਅਪੀਲ ਕੀਤੀ ਹੈ ਕਿ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਬੱਜਰ ਕੁਰਹਿਤ ਤਹਿਤ ਪੰਥ ਵਿਚੋਂ ਛੇਕਣ ਦੀ ਲਾਈ ਸਜ਼ਾ ਨੂੰ ਮੁਆਫ਼ ਨਾ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਇਸ ਵਿਅਕਤੀ ਨੇ ਧਾਰਮਿਕ ਰੁਤਬੇ ’ਤੇ ਹੁੰਦਿਆਂ ‘ਪਰ ਇਸਤਰੀ ਭੋਗ’ ਜਿਹੀ ਬੱਜਰ ਕੁਰਹਿਤ ਕਰਕੇ ਸਮੁੱਚੀ ਸਿੱਖ ਕੌਮ ਨੂੰ ਸੰਸਾਰ ਭਰ ਵਿਚ ਸ਼ਰਮਿੰਦਾ ਕੀਤਾ ਹੈ। ਉਨ੍ਹਾਂ ਆਖਿਆ ਕਿ ਰਾਮ ਰਾਏ, ਧੀਰ ਮੱਲੀਏ ਅਤੇ ਡੇਰਾ ਸਿਰਸਾ

ਸੁੱਚਾ ਸਿੰਘ ਲੰਗਾਹ ਨੂੰ ਮੁਆਫ਼ੀ ਦੇਣ ਦੀ ਸੰਭਾਵਨਾ ਖ਼ਿਲਾਫ਼ ਰੋਸ ਦਾ ਇਜ਼ਹਾਰ ਕਰਦੀ ਹੋਈ ਸੰਗਤ। -ਫੋਟੋ: ਵਿਸ਼ਾਲ ਕੁਮਾਰ

ਵਾਂਗ ਇਸ ਨੂੰ ਵੀ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਪੰਜ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਹੈ ਕਿ ਇਸ ਸਬੰਧੀ ਕੋਈ ਵੀ ਫੈਸਲਾ ਕਰਨ ਤੋਂ ਪਹਿਲਾਂ ਸੋਸ਼ਲ ਮੀਡੀਆ ਉੱਤੇ ਇਸ ਸਬੰਧੀ ਵਾਇਰਲ ਵੀਡਿਓ ਨੂੰ ਜ਼ਰੂਰ ਦੇਖਣ। ਉਨ੍ਹਾਂ ਨੇ ਸਗੋਂ ਇਸ ਮਾਮਲੇ ਵਿਚ ਸ੍ਰੀ ਲੰਗਾਹ ਦੇ ਕੁੱਝ ਹੋਰ ਸਾਥੀਆਂ ਖਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ ਪ੍ਰਦਰਸ਼ਨਕਾਰੀਆਂ ਨੇ ਕਾਲੇ ਚੋਲੇ ਪਾਏ ਹੋਏ ਸਨ ਅਤੇ ਕਾਲੀਆਂ ਪੱਟੀਆਂ ਵੀ ਬੰਨ੍ਹੀਆਂ ਹੋਈਆਂ ਸਨ। ਹੱਥਾਂ ਵਿਚ ਤਖਤੀਆਂ ਚੁੱਕੀਆਂ ਹੋਈਆਂ ਸਨ, ਜਿਸ ਉਪਰ ਵੱਖ ਵੱਖ ਤਰ੍ਹਾਂ ਦੇ ਨਾਅਰੇ ਲਿਖੇ ਹੋਏ ਸਨ। ਮਿਲੇ ਵੇਰਵਿਆਂ ਮੁਤਾਬਕ ਸੁੱਚਾ ਸਿੰਘ ਲੰਗਾਹ ਵਾਂਗ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਵੀ ਮੁਆਫ਼ੀ ਦਿੱਤੇ ਜਾਣ ਦੀ ਸੰਭਾਵਨਾ ਦਾ ਵਿਰੋਧ ਹੋ ਚੁੱਕਾ ਹੈ।


Comments Off on ਲੰਗਾਹ ਨੂੰ ਮੁਆਫ਼ੀ ਦਿੱਤੇ ਜਾਣ ਦੀ ਸੰਭਾਵਨਾ ਕਾਰਨ ਸਿੱਖ ਸੰਗਤ ’ਚ ਰੋਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.