ਸ੍ਰੀ ਸ੍ਰੀ ਰਵੀਸ਼ੰਕਰ ਦੀ ਫ਼ਰੀਦਕੋਟ ਫੇਰੀ ਵਿਵਾਦਾਂ ’ਚ ਘਿਰੀ !    ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ !    ਕੈਨੇਡਾ ਵਿਚ ਅੱਜ ਬਣੇਗੀ ਜਸਟਿਨ ਟਰੂਡੋ ਦੀ ਸਰਕਾਰ !    ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ !    ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ !    ਮਹਾਰਾਸ਼ਟਰ ’ਚ ਅਗਲੇ ਹਫ਼ਤੇ ਸਰਕਾਰ ਬਣਨ ਦੇ ਅਸਾਰ !    ਕੋਲਾ ਖਾਣ ਧਮਾਕੇ ’ਚ 15 ਹਲਾਕ !    ਗ਼ਦਰੀ ਸੱਜਣ ਸਿੰਘ ਨਾਰੰਗਵਾਲ !    ਔਖੇ ਵੇਲਿਆਂ ਦਾ ਆਗੂ ਮਾਸਟਰ ਤਾਰਾ ਸਿੰਘ !    ਵਿਰਾਸਤ ਦੀ ਸੰਭਾਲ ਲਈ ਪ੍ਰੋ. ਪ੍ਰੀਤਮ ਸਿੰਘ ਦਾ ਯੋਗਦਾਨ !    

‘ਵਨ-ਨੇਸ਼ਨ ਵਨ ਟੈਗ ਫਾਸਟੈਗ’ ਕਾਨਫਰੰਸ

Posted On October - 15 - 2019

ਕਾਨਫਰੰਸ ’ਚ ਮੌਜੂਦ ਵਿਜੈਇੰਦਰ ਸਿੰਗਲਾ, ਕੇਂਦਰੀ ਮੰਤਰੀ ਨਿਤਿਨ ਗਡਕਰੀ ਤੇ ਹੋਰ।

ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਅਕਤੂਬਰ
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਹੈ ਕਿ ਪੰਜਾਬ ਰਾਸ਼ਟਰੀ ਇਲੈਕਟ੍ਰਾਨਿਕ ਟੌਲ ਕੁਲੈਕਸ਼ਨ (ਐੱਨਈਟੀਸੀ) ਪ੍ਰੋਗਰਾਮ ਨੂੰ ਸੂਬੇ ਦੇ ਰਾਜ ਮਾਰਗਾਂ ’ਤੇ ਲੱਗੇ ਟੌਲ ਪਲਾਜ਼ਿਆਂ ਉੱਪਰ ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਵਿਵਸਥਾ ਨੂੰ ਕੇਂਦਰੀ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਨਿਰਧਾਰਿਤ ਕੀਤੇ ਗਏ, ਦਿਸ਼ਾ ਨਿਰਦੇਸ਼ਾਂ ਅਨੁਸਾਰ ਅਮਲ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰੇਡੀਓ ਫਰੀਕੁਐਂਸੀ ਆਈਡੈਂਟੀਫਿਕੇਸ਼ਨ (ਆਰਐੱਫਆਈਡੀ) ਤਕਨੀਕ ਜ਼ਰੀਏ ਲਾਗੂ ਹੋਣ ਵਾਲੀ ਇਸ ਵਿਵਸਥਾ ਦਾ ਮਕਸਦ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣਾ ਹੈ। ਸ੍ਰੀ ਸਿੰਗਲਾ ਵੱਲੋਂ ਅੱਜ ਇਥੋਂ ਦੇ ਡਾ. ਅੰਬੇਦਕਰ ਕੌਮਾਂਤਰੀ ਕੇਂਦਰ ਵਿਚ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਪ੍ਰਧਾਨਗੀ ਹੇਠ ‘ਵਨ-ਨੇਸ਼ਨ ਵਨ ਟੈਗ ਫਾਸਟੈਗ’ ਵਿਸ਼ੇ ’ਤੇ ਹੋਈ ਕਾਨਫਰੰਸ ਵਿੱਚ ਸ਼ਿਰਕਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦਾ ਮੁੱਖ ਮੰਤਵ ਇਲੈਕਟ੍ਰਾਨਿਕ ਵਿਧੀ ਜ਼ਰੀਏ ਟੌਲ ਫੀਸ ਇਕੱਤਰ ਕਰਨਾ ਹੈ, ਜੋ ਕਿ ਆਰਐੱਫਆਈਡੀ ਤਕਨੀਕ ਨਾਲ ਸੰਭਵ ਹੋਵੇਗਾ ਜਿਸਦੇ ਨਤੀਜੇ ਵਜੋਂ ਵਾਹਨ ਟੌਲ ਪਲਾਜ਼ਿਆਂ ਰਾਹੀਂ ਬਿਨਾਂ ਦੇਰੀ ਸੁਚਾਰੂ ਢੰਗ ਨਾਲ ਲੰਘ ਸਕਣਗੇ।ਜ਼ਿਕਰਯੋਗ ਹੈ ਕਿ ਰਾਸ਼ਟਰੀ ਇਲੈਕਟ੍ਰਾਨਿਕ ਟੌਲ ਕੁਲੈਕਸ਼ਨ (ਐੱਨਈਟੀਸੀ) ਕੇਂਦਰ ਸਰਕਾਰ ਵੱਲੋਂ ਪੂਰੇ ਦੇਸ਼ ਅੰਦਰ ਲਾਗੂ ਕੀਤਾ ਜਾ ਰਿਹਾ ਹੈ। ਅੱਜ ਕਾਨਫਰੰਸ ਦੌਰਾਨ ਸ੍ਰੀ ਗਡਕਰੀ ਨੇ ਦੱਸਿਆ ਕਿ ਕੌਮੀ ਮਾਰਗਾਂ ਉੱਪਰ ਲੱਗੇ ਟੌਲ ਪਲਾਜ਼ਿਆਂ ਉੱਪਰ ਫਾਸਟੈਗ ਜ਼ਰੀਏ ਟੌਲ ਫੀਸ ਦੀ ਕਟੌਤੀ ਲਈ 1 ਦਸੰਬਰ 2019 ਨਿਸ਼ਚਿਤ ਕੀਤੀ ਗਈ ਹੈ।
ਸ੍ਰੀ ਸਿੰਗਲਾ ਨੇ ਦੱਸਿਆ ਕਿ ਇਸ ਵਿਵਸਥਾ ਨੂੰ ਲਾਗੂ ਕਰਨ ਲਈ ਕੇਂਦਰੀ ਸੜਕ ਆਵਾਜਾਈ ਮੰਤਰਾਲੇ ਵੱਲੋਂ ਨਿਰਦੇਸ਼ 7 ਜਨਵਰੀ 2019 ਨੂੰ ਐਲਾਨੇ ਗਏ ਸਨ ਅਤੇ ਸੂਬਿਆਂ ਨੂੰ ਰਾਜ ਮਾਰਗਾਂ ਉੱਪਰ ਲੱਗੇ ਟੌਲ ਪਲਾਜ਼ਿਆਂ ਉੁੱਪਰ ਇਸ ਵਿਵਸਥਾ ਨੂੰ ਲਾਗੂ ਕਰਨ ਲਈ ਆਖਿਆ ਗਿਆ ਸੀ। ਇਸ ਕਾਨਫਰੰਸ ਨੂੰ ਸੜਕੀ ਆਵਾਜਾਈ ਤੇ ਹਾਈਵੇਜ਼ ਬਾਰੇ ਕੇਂਦਰੀ ਰਾਜ ਮੰਤਰੀ ਜਨਰਲ ਵੀਕੇ ਸਿੰਘ ਵੱਲੋਂ ਵੀ ਸੰਬੋਧਨ ਕੀਤਾ ਗਿਆ।


Comments Off on ‘ਵਨ-ਨੇਸ਼ਨ ਵਨ ਟੈਗ ਫਾਸਟੈਗ’ ਕਾਨਫਰੰਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.