ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਵੋਟਰ ਸੂਚੀ ’ਚ ਨਾਮ ਹੋਣ ਵਾਲਾ ਵਿਅਕਤੀ ਹੀ ਪਾ ਸਕੇਗਾ ਵੋਟ

Posted On October - 16 - 2019

ਟਿ੍ਬਿਊਨ ਨਿਵੂਜ਼ ਸਰਵਿਸ
ਚੰਡੀਗੜ, 15 ਅਕਤੂਬਰ
ਹਰਿਆਣਾ ਦੇ ਸੰਯੁਕਤ ਮੁੱਖ ਚੋਣ ਅਧਿਕਾਰੀ ਡਾ. ਇੰਦਰਜੀਤ ਨੇ ਕਿਹਾ ਕਿ ਜਿਸ ਵੋਟਰ ਦਾ ਨਾਂਅ ਵੋਟਰ ਸੂਚੀ ਵਿੱਚ ਹੈ, ਉਹੀ ਵਿਅਕਤੀ ਆਪਣੀ ਵੋਟ ਪਾ ਸਕਦਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕਿਸੇ ਵੋਟਰ ਦਾ ਨਾਂਅ ਵੋਟਰ ਸੂਚੀ ਵਿੱਚ ਹੈ, ਪਰ ਉਸ ਦੇ ਕੋਲ ਫੋਟੋਯੁਕਤ ਵੋਟਰ ਪਛਾਣ ਪੱਤਰ (ਐਪਿਕ) ਨਹੀਂ ਹੈ ਤਾਂ ਉਹ ਕਮਿਸ਼ਨ ਵੱਲੋਂ ਪ੍ਰਵਾਨਿਤ 11 ਬਦਲਵੇਂ ਪਛਾਣ ਪੱਤਰ ਦਿਖਾ ਕੇ ਆਪਣਾ ਵੋਟ ਪਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜੇ ਵੋਟਰ ਕੋਲ ਪੁਰਾਣਾ ਐਪਿਕ ਕਾਰਡ ਹੈ ਤਾਂ ਉਹ ਵੋਟ ਪਾ ਸਕਦਾ ਹੈ। ਜੇ ਕਿਸੇ ਵੋਟਰ ਦਾ ਨਾਂ ਵੋਟਰ ਸੂਚੀ ਵਿਚ ਨਹੀਂ ਹੈ ਅਤੇ ਉਹ ਵੋਟ ਪਾਉਣ ਲਈ ਚੋਣ ਕੇਂਦਰ ’ਤੇ ਆਪਣਾ ਆਧਾਰ ਕਾਰਡ ਜਾਂ ਵੋਟਰ ਕਾਰਡ ਜਾਂ ਹੋਰ ਕੋਈ ਪਛਾਣ ਪੱਤਰ ਦਿਖਾਉਂਦਾ ਹੈ ਤਾਂ ਉਸ ਨੂੰ ਵੋਟ ਪਾਉਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਬਦਲਵੇਂ ਫੋਟੋ ਪਛਾਣ ਪੱਤਰਾਂ ਵਿੱਚ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਕੇਂਦਰੀ, ਰਾਜ ਸਰਕਾਰ ਜਾਂ ਜਨਤਕ ਸਮੱਗਰੀ ਜਾਂ ਜਨਤਕ ਕੰਪਨੀਆਂ ਵੱਲੋਂ ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਫੋਟੋਯੁਕਤ ਸੇਵਾ ਪਛਾਣ ਪੱਤਰ, ਬੈਂਕ ਜਾਂ ਡਾਕਖਾਨੇ ਵੱਲੋਂ ਜਾਰੀ ਫੋਟੋਯੁਕਤ ਪਾਸਬੁੱਕ, ਪੈਨ ਕਾਰਡ, ਐੱਨਪੀਆਰ ਤਹਿਤ ਸਕਾਰਟ ਕਾਰਡ, ਮਨਰੇਗਾ ਜਾਬ ਕਾਰਡ, ਕਿਰਤ ਮੰਤਰਾਲੇ ਦੀ ਯੋਜਨਾ ਤਹਿਤ ਜਾਰੀ ਸਿਹਤ ਬੀਮਾ ਸਕਾਰਟ ਕਾਰਡ, ਫੋਟੋਯੁਕਤ ਪੈਨਸ਼ਨ ਦਸਤਾਵੇਜ਼, ਸੰਸਦਾਂ, ਵਿਧਾਇਕਾਂ ਨੂੰ ਜਾਰੀ ਕੀਤੇ ਗਏ ਅਧਿਕਾਰਤ ਪਛਾਣ ਪੱਤਰ ਅਤੇ ਆਧਾਰ ਕਾਰਡ ਸ਼ਾਮਲ ਹਨ।
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਸੂਬੇ ਵਿਚ ਨੇਤਰਹੀਣ ਵੋਟਰਾਂ ਦੀ ਸਹੂਲਤ ਲਈ ਐਪਿਕ ਕਾਰਡ ਅਤੇ ਫੋਟੋ ਵੋਟਰ ਸਲਿਪ ਬ੍ਰੇਲ ਲਿਪੀ ਵਿਚ ਛਾਪਵਾਈ ਗਈ ਹੈ। ਇਸ ਤੋਂ ਇਲਾਵਾ, ਅਪਾਹਜ ਵੋਟਰਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।


Comments Off on ਵੋਟਰ ਸੂਚੀ ’ਚ ਨਾਮ ਹੋਣ ਵਾਲਾ ਵਿਅਕਤੀ ਹੀ ਪਾ ਸਕੇਗਾ ਵੋਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.