ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ

Posted On October - 17 - 2019

ਤਾਲਾ ਲੱਗੇ ਘਰ ਦੇ ਬਾਹਰ ਬੈਠਾ ਗੁਰਸੇਵਕ ਸਿੰਘ ਅਤੇ ਉਸ ਦਾ ਪਰਿਵਾਰ।

ਨਰਿੰਦਰ ਸਿੰਘ
ਭਿੱਖੀਵਿੰਡ, 16 ਅਕਤੂਬਰ
ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਭੈਣੀ ਗੁਰਮੁਖ ਸਿੰਘ ’ਚ ਵਿਆਹ ’ਤੇ ਲਏ ਪੈਸੇ ਵਾਪਸ ਨਾ ਦੇਣ ’ਤੇ ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾ ਦਿੱਤਾ ਹੈ। ਮਜ਼ਦੂਰ ਪਰਿਵਾਰ ਕਈ ਦਿਨਾਂ ਤੋਂ ਬਾਹਰ ਬੈਠਾ ਹੋਇਆ ਹੈ।
ਇਸ ਬਾਰੇ ਮਜ਼ਦੂਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਸਾਲ 2008 ’ਚ ਵਿਆਜ ’ਤੇ ਲਏ ਗਏ 10 ਹਜ਼ਾਰ ਰੁਪਏ ਵਿਆਜ ਸਮੇਤ 30 ਹਜ਼ਾਰ ਰੁਪਏ ਬਣ ਗਏ ਸਨ। ਇਨ੍ਹਾਂ ਵਿੱਚੋਂ 27 ਹਜ਼ਾਰ ਰੁਪਏ ਉਸ ਨੇ ਸਰਪੰਚ ਸਤਨਾਮ ਸਿੰਘ ਨੂੰ ਮੋੜ ਦਿੱਤੇ ਸਨ ਜਦੋਂਕਿ ਬਾਕੀ 3000 ਰੁਪਏ ਵਿਆਜ ਲਗਾ ਕੇ ਸਰਪੰਚ ਨੇ 2 ਲੱਖ 80 ਹਜ਼ਾਰ ਰੁਪਏ ਬਣਾ ਦਿੱਤੇ ਹਨ ਅਤੇ ਪੈਸੇ ਨਾ ਮੋੜਨ ਦਾ ਦੋਸ਼ ਲਗਾ ਕੇ ਉਸ ਦੀ ਗੈਰ-ਹਾਜ਼ਰੀ ਵਿੱਚ ਉਸ ਦੀ ਪਤਨੀ ਦਲਜੀਤ ਕੌਰ ਨੂੰ ਡਰਾ ਧਮਕਾ ਉਸ ਦੇ ਘਰ ਨੂੰ ਤਾਲਾ ਲਗਾ ਦਿੱਤਾ, ਜਿਸ ਕਰ ਕੇ ਉਨ੍ਹਾਂ ਦਾ ਪਰਿਵਾਰ ਡੇਢ ਮਹੀਨੇ ਤੋਂ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੈ। ਉਸ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ, ਐੱਸਡੀਐੱਮ ਸਮੇਤ ਪੁਲੀਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦੇ ਚੁੱਕਾ ਹੈ, ਪਰ ਉਸ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਉਸ ਨੇ ਕਿਹਾ ਕਿ ਸਰਪੰਚ ਉਸ ਨੂੰ ਧਮਕੀਆਂ ਦੇ ਰਿਹਾ ਕਿ ਉਸ ਦੇ ਘਰ ਦੇ ਸਾਮਾਨ ਨੂੰ ਅੱਗ ਲਗਾ ਕੇ ਉਸ ਜਗ੍ਹਾ ’ਤੇ ਕਬਜ਼ਾ ਕਰ ਲਵੇਗਾ। ਗੁਰਸੇਵਕ ਨੇ ਕਿਹਾ ਕਿ ਉਸ ਦੇ ਚਾਰ ਬੱਚੇ ਹਨ ਜਿਨ੍ਹਾਂ ਨੂੰ ਲੈ ਕੇ ਉਹ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ। ਉਸ ਨੇ ਮੌਕੇ ’ਤੇ ਪਹੁੰਚੀ ਪੁਲੀਸ ਪਾਰਟੀ ’ਤੇ ਉਸ ਦੀ ਕੋਈ ਮੱਦਦ ਨਾ ਕਰਨ ਦੇ ਦੋਸ਼ ਵੀ ਲਗਾਏ। ਉਸ ਨੇ ਕਿਹਾ ਕਿ ਪੁਲੀਸ ਸਿਆਸੀ ਸ਼ਹਿ ‘ਤੇ ਸਰਪੰਚ ਦੇ ਹੱਕ ਵਿੱਚ ਸਾਨੂੰ ਡਰ ਧਮਕਾ ਰਹੀ ਹੈ ਅਤੇ ਸਾਡੀ ਕੋਈ ਗੱਲ ਨਹੀਂ ਸੁਣੀ ਜਾ ਰਹੀ ਹੈ।

ਸਰਪੰਚ ਤੇ ਪੁਲੀਸ ਦਾ ਪੱਖ
ਸਰਪੰਚ ਸਤਨਾਮ ਸਿੰਘ ਨੇ ਕਿਹਾ ਕਿ ਗੁਰਸੇਵਕ ਸਿੰਘ ਨੇ ਉਸ ਪਾਸੋਂ 40 ਹਜ਼ਾਰ ਰੁਪਏ ਵਿਆਜ ’ਤੇ ਲਏ ਸਨ, ਜਿਸ ਦੀ ਗਰੰਟੀ ਵਜੋਂ ਉਸ ਨੇ ਆਪਣੀ ਦੋ ਮਰਲਾ ਜ਼ਮੀਨ ਉਨ੍ਹਾਂ ਨੂੰ ਲਿਖ ਕੇ ਦਿੱਤੀ ਸੀ। ਹੁਣ ਤੱਕ ਗੁਰਸੇਵਕ ਸਿੰਘ ਨੇ ਉਸ ਨੂੰ ਕੋਈ ਪੈਸਾ ਨਹੀਂ ਮੋੜਿਆ ਹੈ ਜਿਸ ਕਰ ਕੇ ਉਸ ਨੇ ਗੁਰਸੇਵਕ ਸਿੰਘ ਦੇ ਘਰ ਤਾਲਾ ਲਗਾ ਦਿੱਤਾ ਹੈ। ਥਾਣਾ ਕੱਚਾ ਪੱਕਾ ਦੇ ਮੁਖੀ ਝਿਰਮਲ ਸਿੰਘ ਝਿਰਮਲ ਸਿੰਘ ਨੇ ਕਿਹਾ ਕਿ ਉਹ ਉੱਚ ਅਧਿਕਾਰੀਆਂ ਦੇ ਕਹਿਣ ’ਤੇ ਉੱਥੇ ਆਏ ਹਨ ਅਤੇ ਗੁਰਸੇਵਕ ਸਿੰਘ ਨੇ ਸਰਪੰਚ ਦੇ ਪੈਸੇ ਦੇਣੇ ਸਨ, ਜਿਸ ਕਰ ਕੇ ਸਰਪੰਚ ਨੇ ਇਨ੍ਹਾਂ ਦੇ ਘਰ ਨੂੰ ਤਾਲਾ ਲਗਾ ਦਿੱਤਾ ਹੈ।


Comments Off on ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.