ਰਸੋਈ ਗੈਸ ਸਿਲੰਡਰ 11.5 ਰੁਪਏ ਹੋਇਆ ਮਹਿੰਗਾ !    ਸੰਜੇ ਗਾਂਧੀ ਪੀਜੀਆਈ ਨੇ ਕਰੋਨਾ ਜਾਂਚ ਲਈ ਵਿਸ਼ੇਸ਼ ਤਕਨੀਕ ਬਣਾਈ !    ਪੁਲੀਸ ਨੇ ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੂੰ ਹਿਰਾਸਤ ਵਿੱਚ ਲਿਆ !    ਕੰਡਿਆਲੀ ਤਾਰ ਨੇੜਿਉਂ ਸ਼ੱਕੀ ਕਾਬੂ !    ਰਾਜਸਥਾਨ ਵਿੱਚ ਕਾਰ ਤੇ ਟਰਾਲੇ ਵਿਚਾਲੇ ਟੱਕਰ; ਪੰਜ ਹਲਾਕ !    ਸੀਏਪੀਐਫ ਕੰਟੀਨਾਂ ਵਿੱਚੋਂ ਬਾਹਰ ਹੋਏ ਇਕ ਹਜ਼ਾਰ ਤੋਂ ਵੱਧ ‘ਗੈਰ ਸਵਦੇਸ਼ੀ ਉਤਪਾਦ’ !    ਭਾਰਤ ਨਾਲ ਲੱਗਦੀ ਸਰਹੱਦ ’ਤੇ ਸਥਿਤੀ ਸਥਿਰ ਅਤੇ ਕਾਬੂ ਹੇਠ: ਚੀਨ !    ਚੰਡੀਗੜ੍ਹ ਵਿੱਚ ਗਰਭਵਤੀ ਔਰਤ ਨੂੰ ਹੋਇਆ ਕਰੋਨਾ !    ਕੇਰਲ ਪੁੱਜਿਆ ਮੌਨਸੂਨ !    ਪ੍ਰਦਰਸ਼ਨਕਾਰੀਆਂ ਨੇ ਵਾੲ੍ਹੀਟ ਹਾਊਸ ਨੇੜੇ ਅੱਗ ਲਾਈ !    

ਸਿਰਸਾ ਵੱਲੋਂ ਬੀਬੀਸੀ ਚੈਨਲ ਦੀ ਨਿਖੇਧੀ

Posted On October - 6 - 2019

ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਅਕਤੂਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪੱਤਰਕਾਰ ਇੰਦਰਜੀਤ ਸਿੰਘ ਦੀ ਦੀ ਬੀਬੀਸੀ ਚੈਨਲ ਵੱਲੋਂ ਬੇਇੱਜ਼ਤੀ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਲਾਰਡ ਇੰਦਰਜੀਤ ਸਿੰਘ ਸਿੱਖ ਗੁਰੂ ਤੇਗ਼ ਬਹਾਦਰ ਬਾਰੇ ਇਕ ਪ੍ਰੋਗਰਾਮ ਪੇਸ਼ ਕਰਨਾ ਚਾਹੁੰਦੇ ਸਨ ਪਰ ਚੈਨਲ ਨੇ ਅਜਿਹਾ ਨਹੀਂ ਕਰਨ ਦਿੱਤਾ ਜਿਸ ਕਰਕੇ ਪੱਤਰਕਾਰ ਨੇ ਅਸਤੀਫ਼ਾ ਦੇ ਦਿੱਤਾ। ਪ੍ਰਧਾਨ ਨੇ ਕਿਹਾ ਕਿ ਚੈਨਲ ਦੀ ਇਸ ਕਾਰਵਾਈ ਨਾਲ ਦੁਨੀਆਂ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਲੱਗੀ ਹੈ।
ਸ੍ਰੀ ਸਿਰਸਾ ਨੇ ਜਾਰੀ ਬਿਆਨ ’ਚ ਕਿਹਾ ਕਿ ਬੀਬੀਸੀ ਵਰਲਡ ਨਾ ਤਾਂ ਇਤਿਹਾਸ ਬਦਲ ਸਕਦਾ ਹੈ ਤੇ ਨਾ ਹੀ ਸੱਚ। ਸਿਰਸਾ ਨੇ ਕਿਹਾ, ‘ਇਹ ਉਨ੍ਹਾਂ ਦੇ ਏਜੰਡੇ ਤੇ ਉਨ੍ਹਾਂ ਦੇ ਲਾਭ ਲਈ ਇਤਿਹਾਸ ਨੂੰ ਮਰੋੜਣ ’ਚ ਸਹਿਯੋਗ ਨੂੰ ਦਰਸਾਉਂਦੀ ਹੈ।’
ਪ੍ਰਧਾਨ ਨੇ ਕਿਹਾ ਕਿ ਪੱਤਰਕਾਰ ਇੰਦਰਜੀਤ ਸਿੰਘ ਗੁਰੂ ਤੇਗ ਬਹਾਦਰ ਦੀ ਕਥਾ ਪੇਸ਼ ਕਰਨਾ ਚਾਹੁੰਦੇ ਸਨ ਕਿ ਉਹ ਇਸਲਾਮਿਕ ਅੱਤਿਆਚਾਰ ਤੇ ਜ਼ਬਰੀ ਧਰਮ ਪਰਿਵਰਤਨ ਵਿਰੁੱਧ ਕਿਵੇਂ ਲੜਦੇ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਮਾਮਲੇ ਵਿੱਚ ਬੀਬੀਸੀ ਦੇ ਕੰਮ ਨੇ ਇਸ ਦੀ ਭਰੋਸੇਯੋਗਤਾ, ਨਿਰਪੱਖਤਾ ਅਤੇ ਇਸ ਦੇ ਕੰਮਕਾਜ ਵਿੱਚ ਨਿਰਪੱਖਤਾ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੁਨੀਆ ਭਰ ਦੇ ਸਿੱਖਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਜਦੋਂ ਸਾਰੀ ਕੌਮ ਮਨੁੱਖਤਾ ਦੇ ਸੰਦੇਸ਼ ਪੂਰੀ ਦੁਨੀਆਂ ਵਿੱਚ ਗੁਰੂ ਨਾਨਕ ਦੇਵ ਦੇ ਦੱਸੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਾਰੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ ਤੇ ਸਿੱਖ ਮੰਗ ਕਰਦੇ ਹਨ ਕਿ ਮੀਡੀਆ ਹਾਊਸ ਇੰਦਰਜੀਤ ਸਿੰਘ ਤੋਂ ਮੁਆਫੀ ਮੰਗੇ ਜਾਂ ਸਮੁੱਚਾ ਭਾਈਚਾਰਾ ਚੈਨਲ ਦਾ ਪੂਰੀ ਤਰ੍ਹਾਂ ਬਾਈਕਾਟ ਕਰੇ।


Comments Off on ਸਿਰਸਾ ਵੱਲੋਂ ਬੀਬੀਸੀ ਚੈਨਲ ਦੀ ਨਿਖੇਧੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.