ਕਿਰਤੀਆਂ ਦੇ ਬੱਚੇ ਮਾਪਿਆਂ ਨਾਲ ਵਟਾ ਰਹੇ ਨੇ ਹੱਥ !    ਗੁਰੂ ਨਾਨਕ ਦੇਵ ਜੀ ਦੀ ਬਾਣੀ : ਸਮਾਜਿਕ ਸੰਘਰਸ਼ ਦੀ ਸਾਖੀ !    ਝਾਰਖੰਡ ਚੋਣਾਂ: ਭਾਜਪਾ ਵੱਲੋਂ 52 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ !    ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਸ਼ਖ਼ਸੀਅਤਾਂ ਦਾ ਸਨਮਾਨ !    ਕਸ਼ਮੀਰ ’ਚ ਪੰਜਵੀਂ ਤੇ ਨੌਵੀਂ ਜਮਾਤ ਦੇ ਦੋ ਪੇਪਰ ਮੁਲਤਵੀ !    ਹਿਮਾਚਲ ਵਿੱਚ 14 ਤੋਂ ਬਰਫ਼ਬਾਰੀ ਅਤੇ ਮੀਂਹ ਦੇ ਆਸਾਰ !    ਭਾਜਪਾ ਵਿਧਾਇਕ ਦੀ ਵੀਡੀਓ ਵਾਇਰਲ, ਜਾਂਚ ਮੰਗੀ !    ਗੂਗਲ ਮੈਪ ’ਤੇ ਪ੍ਰੋਫਾਈਲ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ !    ਵਾਤਾਵਰਨ ਤਬਦੀਲੀ ਦੇ ਰੋਸ ਵਜੋਂ ਮਕਾਨ ਦਾ ਮਾਡਲ ਡੋਬਿਆ !    ਕੱਚੇ ਤੇਲ ਦੇ ਖੂਹ ਮਿਲੇ: ਰੂਹਾਨੀ !    

ਸੁਰਜੀਤ ਹਾਕੀ ਟੂਰਨਾਮੈਂਟ ਦੇ ਪ੍ਰਬੰਧਾਂ ਦਾ ਜਾਇਜ਼ਾ

Posted On October - 5 - 2019

ਮੀਟਿੰਗ ਮੌਕੇ ਵਰਿੰਦਰ ਕੁਮਾਰ ਸ਼ਰਮਾ ਤੇ ਗੁਰਪ੍ਰੀਤ ਸਿੰਘ ਭੁੱਲਰ। -ਫੋਟੋ : ਪੰਜਾਬੀ ਟ੍ਰਿਬਿਊਨ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 4 ਅਕਤੂਬਰ
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੁਰਜੀਤ ਹਾਕੀ ਸਟੇਡੀਅਮ ਵਿਚ 10 ਤੋਂ 19 ਅਕਤੂਬਰ ਤੱਕ ਕਰਵਾਏ ਜਾ ਰਹੇ 36ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸਟੇਡੀਅਮ ’ਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲੀਸ ਕਮਿਸ਼ਨਰ ਨੇ ਕਿਹਾ ਕਿ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਇਹ ਟੂਰਨਾਮੈਂਟ ਹਰ ਸਾਲ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਟੇਡੀਅਮ ਵਿਚ ਐਸਟਰੋਟਰਫ ਅਤੇ ਫਲੱਡ ਲਾਈਟਾਂ ਦੀ ਦੋ ਦਿਨਾਂ ਵਿੱਚ ਮੁਰੰਮਤ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਲੀ ਤੋਂ ਫਰਮ ਨੂੰ ਬੁਲਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੀਆਂ ਟੀਮਾਂ ਨੂੰ ਸਟੇਡੀਅਮ ਅਤੇ ਇਸ ਦੇ ਆਲੇ ਦੁਆਲੇ ਸਾਫ਼ ਸਫ਼ਾਈ ਨੂੰ ਯਕੀਨ ਬਣਾਉਣ ਦੀਆਂ ਹਦਾਇਤਾ ਕੀਤੀਆਂ। ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਬਿਜਲੀ ਸਪਲਾਈ ਤੇ ਸਿਹਤ ਵਿਭਾਗ ਨੂੰ ਮੈਡੀਕਲ ਟੀਮ ਸਮੇਤ ਐਂਬੂਲੈਂਸ ਤਾਇਨਾਤ ਕਰਨ ਦੀਆਂ ਵੀ ਹਦਾਇਤਾਂ ਕੀਤੀਆਂ।


Comments Off on ਸੁਰਜੀਤ ਹਾਕੀ ਟੂਰਨਾਮੈਂਟ ਦੇ ਪ੍ਰਬੰਧਾਂ ਦਾ ਜਾਇਜ਼ਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.