ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਸੇਂਟ ਸੋਲਜਰ ਸਕੂਲ ਦੀਆਂ ਖੋ-ਖੋ ਖਿਡਾਰਨਾਂ ਨੇ ਸੋਨ ਤਗਮੇ ਜਿੱਤੇ

Posted On October - 18 - 2019

ਖੋ-ਖੋ ਦੀ ਜੇਤੂ ਟੀਮ ਨਾਲ ਡਾ. ਕਿਸ਼ਨਪੁਰੀ ਅਤੇ ਟੀਮ ਕੋਚ। -ਫੋਟੋ: ਬੇਦੀ

ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 17 ਅਕਤੂਬਰ
ਸੀਬੀਐੱਸਸੀ ਬੋਰਡ ਕਲਸੱਟਰ ਦੀਆਂ ਸੂਬਾ ਪੱਧਰੀ ਖੇਡਾਂ ਮਹਾਂਵੀਰ ਇੰਟਰਨੈਸ਼ਨਲ ਸਕੂਲ ਵਿਜੈਪੁਰ ਸਾਂਬਾ, ਜੰਮੂ ਵਿੱਚ ਹੋਈਆਂ ਜਿਸ ਵਿੱਚ ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੀਆਂ ਲੜਕੀਆਂ ਨੇ ਖੋ-ਖੋ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮੇ ਹਾਸਲ ਕੀਤੇ।
ਇਸ ਬਾਰੇ ਸਕੂਲ ਪ੍ਰਿੰਸੀਪਲ ਅਮਰਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀਆਂ ਲੜਕੀਆਂ ਨੇ ਖੋ-ਖੋ ਵਿੱਚ ਸੋਨ ਤਗਮੇ ਜਿੱਤੇ ਅਤੇ ਸਕੂਲ ਦੀ ਸਾਰੀ ਦੀ ਸਾਰੀ ਟੀਮ ਕੌਮੀ ਖੇਡਾਂ ਵਾਸਤੇ ਚੁਣੀ ਗਈ।ਉਨ੍ਹਾਂ ਕਿਹਾ ਸਕੂਲ ਦੀ ਹੋਣਹਾਰ ਖਿਡਾਰਨ ਸੁਖਮਨਪ੍ਰੀਤ ਕੌਰ ਨੂੰ ਬੈਸਟ ਖੋ-ਖੋ ਖਿਡਾਰਨ ਦਾ ਖਿਤਾਬ ਮਿਲਿਆ। ਇਸੇ ਤਰ੍ਹਾਂ ਇਨ੍ਹਾਂ ਦੇ ਕੋਚ ਰੁਪਿੰਦਰ ਕੌਰ ਅਤੇ ਸਰਬਜੀਤ ਕੌਰ ਨੂੰ ਵੀ ਸਨਮਾਨਤ ਕੀਤਾ ਗਿਆ। ਸਕੂਲ ਪਹੁੰਚਣ ’ਤੇ ਸਕੂਲ ਦੇ ਮੇਨੈਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ, ਪ੍ਰਿੰਸੀਪਲ ਅਮਰਪ੍ਰੀਤ ਕੌਰ , ਵਾਇਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਸਿਲਪਾ ਸ਼ਰਮਾ ਕੋਆਰਡੀਨੇਟਰ, ਨਰਿੰਦਰਪਾਲ ਕੌਰ ਕੋਆਰਡੀਨੇਟਰ, ਸੁਖਚੈਨ ਸਿੰਘ ਅਤੇ ਸਮੂਹ ਸਟਾਫ ਅਤੇ ਸਕੂਲ ਦੀ ਗਿੱਧਾ ਟੀਮ ਨੇ ਬੋਲੀਆਂ ਪਾ ਕੇ ਸ਼ਾਨਦਾਰ ਸਵਾਗਤ ਕੀਤਾ। ਐੱਮਡੀ ਕਿਸ਼ਨਪੁਰੀ ਨੇ ਇਨ੍ਹਾਂ ਦੇ ਕੋਚ ਰੁਪਿੰਦਰ ਕੌਰ, ਸੁਖਜਿੰਦਰ ਸਿੰਘ, ਸਰਬਜੀਤ ਕੌਰ, ਜਤਿੰਦਰ ਸਿੰਘ, ਸੰਤੋਖ ਸਿੰਘ ਦੀ ਸ਼ਲਾਘਾ ਕੀਤੀ।


Comments Off on ਸੇਂਟ ਸੋਲਜਰ ਸਕੂਲ ਦੀਆਂ ਖੋ-ਖੋ ਖਿਡਾਰਨਾਂ ਨੇ ਸੋਨ ਤਗਮੇ ਜਿੱਤੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.