ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਸ੍ਰੀ ਦਰਬਾਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ

Posted On October - 14 - 2019

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਅਕਤੂਬਰ
ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਗਿਆ ਹੈ। ਸਜਾਵਟ ਵਾਸਤੇ ਵੱਖ-ਵੱਖ ਤਰ੍ਹਾਂ ਦੇ ਦੇਸੀ ਤੇ ਵਿਦੇਸ਼ੀ ਫੁੱਲ ਵਰਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਇਸ ਵਾਰ ਵੀ ਭਾਈ ਇਕਬਾਲ ਸਿੰਘ ਮੁੰਬਈ ਵੱਲੋਂ ਫੁੱਲਾਂ ਦੀ ਸਜਾਵਟ ਦੀ ਸੇਵਾ ਆਰੰਭੀ ਗਈ ਹੈ। ਉਨ੍ਹਾਂ ਦੱਸਿਆ ਕਿ ਸਜਾਵਟ ਲਈ 15 ਟਨ ਤੋਂ ਵੱਧ ਫੁੱਲਾਂ ਦੀ ਵਰਤੋਂ ਹੋਵੇਗੀ। ਇਨ੍ਹਾਂ ਫੁੱਲਾਂ ਵਿਚ ਆਰਕਿਡ, ਲਿੱਲੀ, ਕਾਰਨੇਸ਼ਨ, ਟਾਈਗਰ ਆਰਕਿਡ, ਸਿੰਗਾਪੁਰੀ ਡਰਾਫਟ, ਸੋਨ ਚੰਪਾ, ਗੁਲਾਬ, ਮੈਰੀਗੋਲਡ, ਜਰਬਰਾ, ਐਲਕੋਨੀਆ, ਐਨਥੋਨੀਅਮ ਆਦਿ ਵਿਸ਼ੇਸ਼ ਹਨ। ਇਹ ਫੁੱਲ ਕਲਕੱਤਾ, ਮੁੰਬਈ, ਪੂਨਾ, ਬੰਗਲੂਰੂ, ਹਾਲੈਂਡ, ਥਾਈਲੈਂਡ ਤੇ ਮਲੇਸ਼ੀਆਂ ਤੋਂ ਮੰਗਵਾਏ ਗਏ ਹਨ। ਫੁੱਲ ਲਾਉਣ ਲਈ ਕੋਲਕਾਤਾ ਤੋਂ ਲਗਪਗ 100 ਕਾਰੀਗਰ ਕੰਮ ਰਹੇ ਹਨ। ਇਸ ਤੋਂ ਇਲਾਵਾ ਮੁੰਬਈ ਤੋਂ ਵੀ ਇਕ ਸੌਂ ਤੋਂ ਵੱਧ ਸੰਗਤ ਸਹਿਯੋਗ ਲਈ ਪੁੱਜੀ ਹੋਈ ਹੈ। ਫੁੱਲਾਂ ਦੀ ਸਜਾਵਟ ਦਾ ਕੰਮ ਭਲਕ ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਾਰੀਆਂ ਤਿਆਰੀ ਮੁਕੰਮਲ ਹਨ ਅਤੇ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੋਣ ਲਈ ਪੁੱਜ ਰਹੀ ਹੈ। ਫੁੱਲਾਂ ਦੀ ਸਜਾਵਟ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪਰਿਕਰਮਾ ’ਚ ਸਥਿਤ ਹੋਰ ਸਥਾਨਾਂ ’ਤੇ ਕੀਤੀ ਜਾਵੇਗੀ। ਇਸੇ ਤਰ੍ਹਾਂ ਨਗਰ ਕੀਰਤਨ ਦੌਰਾਨ ਗੱਡੀਆਂ ਵੀ ਇਨ੍ਹਾਂ ਫੁੱਲਾਂ ਨਾਲ ਸਜਾਈਆਂ ਜਾਣਗੀਆਂ। ਪ੍ਰਕਾਸ਼ ਪੁਰਬ 15 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ ਤੇ 14 ਅਕਤੂਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ।


Comments Off on ਸ੍ਰੀ ਦਰਬਾਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.