ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਸੜਕਾਂ ਕਿਨਾਰੇ ਰੁੱਖਾਂ ਦੀ ਰਾਖੀ ਲਈ ਮੁਹਿੰਮ ਰੰਗ ਲਿਆਈ

Posted On October - 13 - 2019

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 12 ਅਕਤੂਬਰ
ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਇੱਥੋਂ ਲੰਘਦੇ ਕੌਮੀ ਰਾਜਮਾਰਗ-54 ਦੇ 43 ਕਿਲੋਮੀਟਰ ਲੰਬੇ ਹਿੱਸੇ ਨੂੰ ਚੌੜਾ ਕਰਨ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਤੋਂ ਬਾਅਦ ਸੜਕ ਦੇ ਕਿਨਾਰਿਆਂ ’ਤੇ ਖੜੇ ਲੱਖਾਂ ਰੁੱਖਾਂ ਨੂੰ ਬਚਾਉਣ ਲਈ ਇਲਾਕੇ ਦੇ ਲੋਕਾਂ ਵੱਲੋਂ ਕੇਂਦਰ ਸਰਕਾਰ ਨੂੰ ਭੇਜੀ ਪਟੀਸ਼ਨ ਉੱਪਰ ਸਰਕਾਰ ਨੇ ਕੁਝ ਹੱਦ ਤੱਕ ਗੰਭੀਰਤਾ ਦਿਖਾਈ ਹੈ। ਕੇਂਦਰੀ ਵਾਤਾਵਰਨ ਤੇ ਜੰਗਲਾਤ ਵਿਭਾਗ ਦੇ ਡਿਪਟੀ ਇੰਸਪੈਕਟਰ ਜਨਰਲ ਨੇ ਪੱਤਰ ਨੰ: 176, ਮਿਤੀ 29.09.2019 ਰਾਹੀਂ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਨੂੰ ਆਦੇਸ਼ ਦਿੱਤੇ ਹਨ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੜਕ ਦੇ ਵਿਸਤਾਰ ਸਮੇਂ ਰੁੱਖਾਂ ਦੀ ਬੇਵਜ੍ਹਾ ਕਟਾਈ ਨਾ ਹੋਵੇ। ਡੀਆਈਜੀ ਸਿਵਾਨ ਕੁਮਾਰ ਵਰਮਾ ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਸੜਕ ਦੇ ਵਿਸਤਾਰ ਸਮੇਂ ਰੁੱਖਾਂ ਦੀ ਹੋਂਦ ਨੂੰ ਬਚਾਉਣ ਲਈ ਸਾਰੀਆਂ ਜ਼ਰੂਰੀ ਕੋਸ਼ਿਸ਼ਾਂ ਕੀਤੀਆਂ ਜਾਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਰੁੱਖਾਂ ਦਾ ਘੱਟ ਤੋਂ ਘੱਟ ਨੁਕਸਾਨ ਹੋਵੇ ਅਤੇ ਸ਼ੁਰੂ ਕੀਤਾ ਵਿਕਾਸ ਪ੍ਰੋਜੈਕਟ ਵੀ ਪ੍ਰਭਾਵਿਤ ਨਾ ਹੋਵੇ। ਮੰਗਤ ਅਰੋੜਾ ਨੇ ਦੱਸਿਆ ਕਿ ਉਨ੍ਹਾਂ 28 ਜੂਨ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਮੰਗ ਕੀਤੀ ਸੀ ਕਿ ਨੈਸ਼ਨਲ ਹਾਈਵੇਅ-54 ਜੋ ਡੱਬਵਾਲੀ ਤੋਂ ਲੈ ਕੇ ਬਠਿੰਡਾ ਤੱਕ ਚੌੜੀ ਕੀਤੀ ਜਾ ਰਹੀ ਹੈ, ਦੇ ਨਾਲ ਖੜ੍ਹੇ ਦਹਾਕਿਆਂ ਪੁਰਾਣੇ ਰੁੱਖਾਂ ਨੂੰ ਵੀ ਪੁੱਟਣ ਦੇ ਆਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਰੁੱਖਾਂ ਨੂੰ ਪੁੱਟਣ ਤੋਂ ਬਿਨਾਂ ਵੀ ਹਾਈਵੇਅ ਨੂੰ ਚੌੜਾ ਕੀਤਾ ਜਾ ਸਕਦਾ ਹੈ ਪਰੰਤੂ ਹਾਈਵੇਅ ਦੀ ਸਰਵੇ ਟੀਮ ਨੇ ਰੁੱਖਾਂ ਨੂੰ ਬਚਾਉਣ ਲਈ ਗੰਭੀਰਤਾ ਨਹੀਂ ਦਿਖਾਈ ਅਤੇ ਆਪਣੀ ਮਰਜ਼ੀ ਨਾਲ ਹੀ ਸਰਵੇ ਰਿਪੋਰਟ ਭਾਰਤ ਸਰਕਾਰ ਨੂੰ ਸੌਂਪ ਦਿੱਤੀ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਨੰ: 2021 ਮੁਤਾਬਿਕ ਸੜਕ ਚੌੜੀ ਹੁੰਦੀ ਹੈ ਤਾਂ 4 ਲੱਖ ਤੋਂ ਵੱਧ ਰੁੱਖ ਪੁੱਟੇ ਜਾਣ ਦੀ ਸੰਭਾਵਨਾ ਹੈ। ਕੇਂਦਰ ਸਰਕਾਰ ਦੇ ਇਸ ਨੋਟੀਫਿਕੇਸ਼ਨ ਉੱਪਰ ਲੋਕਾਂ ਦੇ ਇਤਰਾਜ਼ ਤੋਂ ਬਾਅਦ ਕੇਂਦਰ ਸਰਕਾਰ ਨੇ ਇਸ ਉੱਪਰ ਪੁਨਰ ਵਿਚਾਰ ਦਾ ਭਰੋਸਾ ਦਿੱਤਾ ਹੈ ਜਿਸ ਕਾਰਨ ਹੁਣ ਇਨ੍ਹਾਂ ਰੁੱਖਾਂ ਦੇ ਬਚਣ ਦੀ ਆਸ ਬੱਝੀ ਹੈ।


Comments Off on ਸੜਕਾਂ ਕਿਨਾਰੇ ਰੁੱਖਾਂ ਦੀ ਰਾਖੀ ਲਈ ਮੁਹਿੰਮ ਰੰਗ ਲਿਆਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.