ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਸੜਕ ਕੰਢੇ ਨਾਲਾ ਪੁੱਟਣ ਤੋਂ ਵਿਵਾਦ

Posted On October - 12 - 2019

ਸੜਕ ਕਿਨਾਰੇ ਪੁੱਟੇ ਜਾ ਰਹੇ ਨਾਲੇ ਬਾਰੇ ਜਾਣਕਾਰੀ ਦਿੰਦੇ ਹੋਏ ਲੋਕ।

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 11 ਅਕਤੂਬਰ
ਇੱਥੋਂ ਨੇੜੇ ਕਸਬੇ ਭੈਣੀ ਮੀਆਂ ਅਤੇ ਨਾਨੋਵਾਲ ਖ਼ੁਰਦ ਦੇ ਨੇੜੇ ਤੋਂ ਲੰਘਦੀ ਮੁੱਖ ਸੜਕ ਦੇ ਕੰਢੇ ਨਾਲ ਹਲਕੇ ਦੇ ਕੁਝ ਲੋਕਾਂ ਵਲੋਂ ਜੇਸੀਬੀ ਮਸ਼ੀਨ ਦੀ ਮਦਦ ਨਾਲ ਇਕ ਵੱਡੇ ਨਾਲੇ ਦੀ ਖ਼ੁਦਾਈ ਕੀਤੀ ਜਾ ਰਹੀ ਹੈ। ਇਸ ਨਾਲੇ ਦੀ ਖ਼ੁਦਾਈ ਕਾਰਨ ਇਲਾਕੇ ’ਚ ਵਿਵਾਦ ਛਿੜ ਗਿਆ ਹੈ ਕਿ ਇਹ ਨਾਲਾ ਬਿਨਾਂ ਕਿਸੇ ਮਨਜ਼ੂਰੀ ਦੇ ਸੜਕ ਦੇ ਕੰਢੇ ’ਤੇ ਪੁੱਟਿਆ ਜਾ ਰਿਹਾ ਹੈ। ਹਰਬੰਸ ਸਿੰਘ, ਮਲ੍ਹਾਰ ਸਿੰਘ, ਸਲਵਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਨੇ ਕਿਹਾ ਕਿ ਪਿੰਡ ਮੇੜ੍ਹੇ ਅਤੇ ਨਾਨੋਵਾਲ ਖ਼ੁਰਦ ਦੇ ਲੋਕਾਂ ਵਲੋਂ ਸੜਕ ਦੇ ਬਿਲਕੁਲ ਨਾਲ 4-5 ਫੁੱਟ ਦੀ ਵਿੱਥ ’ਤੇ ਇਕ ਨਾਲੇ ਦੀ ਖ਼ੁਦਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਅਨੁਸਾਰ ਇਹ ਕੰਮ ਗ਼ਲਤ ਅਤੇ ਨਾਜਾਇਜ਼ ਢੰਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਥਾਨ ਤੋਂ ਕਿਸੇ ਵੀ ਤਰ੍ਹਾਂ ਦੇ ਵਾਧੂ ਪਾਣੀ ਜਾਂ ਬਰਸਾਤੀ ਪਾਣੀ ਦੇ ਨਿਕਾਸ ਲਈ ਨਕਸ਼ੇ ਵਿੱਚ ਨਹੀਂ ਦਰਸਾਇਆ ਗਿਆ। ਉਨ੍ਹਾਂ ਨੇ ਖ਼ਦਸ਼ਾ ਜ਼ਾਹਿਰ ਕੀਤਾ ਕਿ ਇਹ ਨਾਲਾ ਸੜਕ ਦੇ ਬਿਲਕੁਲ ਨੇੜੇ ਹੋਣ ਕਾਰਨ ਨਿੱਤ ਦਿਨ ਵੱਡੇ ਹਾਦਸਿਆਂ ਦਾ ਕਾਰਨ ਬਣੇਗਾ। ਉਨ੍ਹਾਂ ਨੇ ਇਹ ਵੀ ਰੋਸ ਜ਼ਾਹਿਰ ਕੀਤਾ ਕਿ ਇਸ ਸੜਕ ਦੇ ਨਾਲ ਬਹੁਤ ਸਾਰੇ ਲੋਕਾਂ ਦਾ ਵਾਹੀਯੋਗ ਰਕਬਾ ਅਤੇ ਪਲਾਟ ਵੀ ਪੈਂਦੇ ਹਨ, ਇਸ ਕਾਰਨ ਉਨ੍ਹਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਾਏਗਾ। ਇਸ ਸਬੰਧੀ ਦੂਜੀ ਧਿਰ ਦੇ ਆਗੂ ਅਤੇ ਪਿੰਡ ਮੇੜ੍ਹੇ ਦੇ ਸਰਪੰਚ ਸਰਦਾਰ ਸਿੰਘ, ਮਹਿੰਦਰ ਸਿੰਘ ਅਤੇ ਜੁਝਾਰ ਸਿੰਘ ਵਾਸੀ ਨਾਨੋਵਾਲ ਖ਼ੁਰਦ ਨੇ ਕਿਹਾ ਕਿ ਉਨ੍ਹਾਂ ਦੇ ਵਾਹੀਯੋਗ ਸੈਂਕੜੇ ਏਕੜ ਰਕਬੇ ’ਚੋਂ ਬਰਸਾਤ ਦੇ ਪਾਣੀ ਦਾ ਕੋਈ ਨਿਕਾਸ ਨਹੀਂ ਹੁੰਦਾ, ਜਿਸ ਕਾਰਨ ਹਰ ਸਾਲ ਉਨ੍ਹਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਜਾਂਦਾ ਹੈ। ਇਸ ਲਈ ਉਨ੍ਹਾਂ ਵੱਲੋਂ ਲੋਕ ਨਿਰਮਾਣ ਵਿਭਾਗ ਅਤੇ ਜੰਗਲਾਤ ਵਿਭਾਗ ਦੀ ਆਗਿਆ ਨਾਲ ਇਹ ਨਾਲਾ ਪੁੱਟਿਆ ਜਾ ਰਿਹਾ ਹੈ।
ਇਸ ਸਬੰਧੀ ਜਦੋਂ ਲੋਕ ਨਿਰਮਾਣ ਵਿਭਾਗ ਦੇ ਐੱਸਡੀਓ ਅਮਰਜੀਤ ਸਿੰਘ ਬਟਾਲਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਜੋ ਨਾਲਾ ਪੁੱਟਿਆ ਜਾ ਰਿਹਾ ਹੈ, ਜੇਕਰ ਇਹ ਉਨ੍ਹਾਂ ਦੇ ਵਿਭਾਗ ਅਧੀਨ ਪੈਂਦੀ ਜ਼ਮੀਨ ਅੰਦਰ ਪਾਇਆ ਗਿਆ ਤਾਂ ਉਹ ਮੌਕਾ ਦੇਖਣ ਤੋਂ ਬਾਅਦ ਕੋਈ ਫ਼ੈਸਲਾ ਲੈਣਗੇ।

ਨਾਲਾ ਪੁੱਟਣ ਦੀ ਆਗਿਆ ਨਹੀਂ ਦਿੱਤੀ: ਜੰਗਲਾਤ ਅਧਿਕਾਰੀ
ਇਸੇ ਤਰ੍ਹਾਂ ਜ਼ਿਲ੍ਹਾ ਜੰਗਲਾਤ ਅਫ਼ਸਰ ਜਰਨੈਲ ਸਿੰਘ ਦਾ ਪੱਖ ਜਾਣਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਧਿਰ ਨੂੰ ਵਿਭਾਗ ਵੱਲੋਂ ਨਾਲਾ ਪੁੱਟਣ ਲਈ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਜੇਕਰ ਕੋਈ ਉਨ੍ਹਾਂ ਦੇ ਵਿਭਾਗ ਅਧੀਨ ਆਉਂਦੀ ਜ਼ਮੀਨ ਵਿੱਚ ਗ਼ੈਰਕਾਨੂੰਨੀ ਕਾਰਜ ਕਰਦਾ ਪਾਇਆ ਗਿਆ ਤਾਂ ਉਨ੍ਹਾਂ ਖ਼ਿਲਾਫ਼ ਵਿਭਾਗ ਵੱਲੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


Comments Off on ਸੜਕ ਕੰਢੇ ਨਾਲਾ ਪੁੱਟਣ ਤੋਂ ਵਿਵਾਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.