ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ

Posted On October - 17 - 2019

ਅਸ਼ੋਕ ਤੰਵਰ।

ਪ੍ਰਭੂ ਦਿਆਲ
ਸਿਰਸਾ, 16 ਅਕਤੂਬਰ
ਕਾਂਗਰਸ ਦੇ ਸਾਬਕਾ ਸੂਬਾਈ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਡਾ. ਅਸ਼ੋਕ ਤੰਵਰ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਕਾਂਗਰਸ ਦੇ ਕੁਝ ਆਗੂਆਂ ਦੇ ਜ਼ੁਲਮਾਂ ਤੇ ਵਿਤਕਰੇਬਾਜ਼ੀ ਤੋਂ ਤੰਗ ਆ ਕੇ ਉਨ੍ਹਾਂ ਨੂੰ ਕਾਂਗਰਸ ਛੱਡਣੀ ਪਈ ਹੈ। ਹਰਿਆਣਾ ਵਿੱਚ ਜਜਪਾ ਦੇ ਉਮੀਦਵਾਰਾਂ ਨੂੰ ਖੁੱਲ੍ਹੇ ਤੌਰ ’ਤੇ ਸਮਰਥਨ ਦਿੱਤਾ ਗਿਆ ਹੈ ਪਰ ਭਾਜਪਾ ਨੂੰ ਹਰਾਉਣ ਲਈ ਚੰਗੇ ਉਮੀਦਵਾਰਾਂ ਦੀ ਹਮਾਇਤ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਏਲਨਾਬਾਦ ਤੋਂ ਚੋਣ ਲੜ ਰਹੇ ਇਨੈਲੋ ਦੇ ਸੀਨੀਅਰ ਆਗੂ ਅਤੇ ਉਮੀਦਵਾਰ ਅਭੈ ਸਿੰਘ ਚੌਟਾਲਾ ਨੂੰ ਸਮਰਥਨ ਦੇਣ ਦਾ ਵੀ ਐਲਾਨ ਕੀਤਾ। ਪਰਿਵਾਰਕ ਸ਼ਰੀਕੇਬਾਜ਼ੀ ਕਾਰਨ ਇਨੈਲੋ ਤੋਂ ਵੱਖ ਹੋ ਕੇ ਦੁਸ਼ਿਅੰਤ ਚੌਟਾਲਾ ਨੇ ਜਨ ਨਾਇਕ ਜਨਤਾ ਪਾਰਟੀ ਬਣਾਈ ਹੈ। ਏਲਨਾਬਾਦ ਹਲਕੇ ਤੋਂ ਇਨੈਲੋ ਦੇ ਅਭੈ ਚੌਟਾਲਾ ਉਮੀਦਵਾਰ ਹਨ ਜਦੋਂਕਿ ਉਨ੍ਹਾਂ ਦੇ ਵਿਰੋਧ ਵਿੱਚ ਜਜਪਾ ਦੇ ਓਮ ਪ੍ਰਕਾਸ਼ ਸਿਹਾਗ ਉਮੀਦਵਾਰ ਹਨ।
ਸ੍ਰੀ ਤੰਵਰ ਨੇ ਕਿਹਾ ਕਿ ਉਨ੍ਹਾਂ 26 ਸਾਲ ਤੱਕ ਕਾਂਗਰਸ ਦੀ ਸੇਵਾ ਕੀਤੀ ਹੈ ਪਰ ਟਿਕਟ ਵੰਡ ’ਚ ਉਨ੍ਹਾਂ ਨਾਲ ਵਿਤਕਰਾ ਕੀਤਾ ਗਿਆ ਹੈ। ਉਹ ਆਪਣੇ ਵਰਕਰਾਂ ਨਾਲ ਸਲਾਹ ਕਰਕੇ ਇਹ ਫੈਸਲਾ ਲੈਣਗੇ ਕਿ ਕਿਹੜੇ ਵਿਧਾਨ ਸਭਾ ਹਲਕੇ ਵਿੱਚ ਕਿਹੜੇ ਉਮੀਦਵਾਰ ਦੀ ਹਮਾਇਤ ਕਰਨੀ ਹੈ।


Comments Off on ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.