ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਹਾਦਸੇ ਦੇ ਜ਼ਖਮੀਆਂ ’ਚੋਂ ਤਿੰਨ ਦੀ ਇਲਾਜ ਦੌਰਾਨ ਮੌਤ

Posted On October - 9 - 2019

ਪੱਤਰ ਪੇ੍ਰਕ

ਸਤਵਿੰਦਰ ਸਿੰਘ ਦੀ ਫਾਈਲ ਫੋਟੋ

ਆਦਮਪੁਰ ਦੋਆਬਾ, 8 ਅਕਤੂਬਰ
ਬੀਤੀ ਦੇਰ ਸ਼ਾਮ ਹੁਸ਼ਿਆਰਪੁਰ-ਜਲੰਧਰ ਰੋਡ ਤੇ ਸਥਿਤ ਪਿੰਡ ਮਡੇਰਾਂ ਨੇੜੇ ਆਲਟੋ ਕਾਰ ਤੇ ਛੋਟਾ ਹਾਥੀ ਟੈਂਪੂ ਵਿਚਕਾਰ ਹੋਈ ਟੱਕਰ ਦੌਰਾਨ 2 ਬੱਚਿਆਂ ਸਮੇਤ 7 ਜਣੇ ਜ਼ਖ਼ਮੀ ਹੋ ਗਏ ਸਨ। ਜਿਨ੍ਹਾਂ ਵਿਚੋਂ ਅੱਜ ਕਾਰ ਚਾਲਕ ਉਸ ਦੀ ਸਾਲੇਹਾਰ ਅਤੇ ਟੈਂਪੂ ਚਾਲਕ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਸਤਵਿੰਦਰ ਸਿੰਘ ਆਪਣੀ ਅਲਟੋ ਕਾਰ ’ਤੇ ਆਪਣੀ ਪਤਨੀ ਤੇ ਹੋਰ ਰਿਸ਼ਤੇਦਾਰਾਂ ਸਮੇਤ ਹੁਸ਼ਿਅਰਪੁਰ ਵੱਲੋਂ ਆਪਣੇ ਘਰ ਪੰਡੋਰੀ ਨਿੱਝਰਾਂ ਵਾਪਸ ਆ ਰਿਹਾ ਸੀ। ਹਾਦਸੇ ਵਾਲੀ ਜਗ੍ਹਾ ’ਤੇ ਉਨ੍ਹਾਂ ਦੀ ਟੱਕਰ ਛੋਟਾ ਹਾਥੀ ਨ ਜਿਸ ਨੂੰ ਸੁਖਵਿੰਦਰ ਸਿੰਘ ਸਾਬੀ ਵਾਸੀ ਪਿੰਡ ਲੜੋਈ, ਭੋਗਪੁਰ ਚਲਾ ਰਿਹਾ ਸੀ, ਨਾਲ ਹੋ ਗਈ। ਇਸ ਟੱਕਰ ਦੌਰਾਨ ਕਾਰ ਚਾਲਕ ਸਤਵਿੰਦਰ ਸਿੰਘ, ਉਸ ਦੀ ਪਤਨੀ ਊਸ਼ਾ ਰਾਣੀ, ਸਾਲੇਹਾਰ, ਸਾਲੀ ਤੇ ਦੋ ਬੱਚੇ ਜ਼ਖ਼ਮੀ ਹੋ ਗਏ ਤੇ ਟੈਂਪੂ ਚਾਲਕ ਦੇ ਵੀ ਗੰਭੀਰ ਸੱਟਾਂ ਵੱਜੀਆਂ। ਜ਼ਖ਼ਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ ਜਿਨ੍ਹਾਂ ਵਿਚੋਂ ਕਾਰ ਚਾਲਕ ਸਤਵਿੰਦਰ ਸਿੰਘ, ਜੋਗਿੰਦਰ ਕੌਰ ਪਤਨੀ ਸ਼ੰਕਰ ਦਾਸ ਵਾਸੀ ਨਾਹਲਾਂ ਅਤੇ ਟੈਂਪੂ ਚਾਲਕ ਸੁਖਵਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਕਾਰ ਚਾਲਕ ਸਤਵਿੰਦਰ ਸਿੰਘ ਪਿੰਡ ਡਰੋਲੀ ਕਲਾਂ ਵਿਚ ਸਥਿਤ ਸ਼ਹੀਦ ਬਾਬਾ ਮਤੀ ਮੈਮੋਰੀਅਲ ਸਕੂਲ ਵਿਚ ਪੀਟੀ ਟੀਚਰ ਵਜੋਂ ਕੰਮ ਕਰਦਾ ਸੀ।

ਟਰੱਕ ਦੀ ਫ਼ੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਟਰੱਕ ਦੀ ਲਪੇਟ ਆਉਣ ਕਾਰਨ ਮੋਟਰ ਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਵਰਧਮਾਨ ਧਾਗਾ ਫ਼ੈਕਟਰੀ ਵਿਚ ਕੰਮ ਕਰਦੇ 55 ਸਾਲਾ ਘਣਸ਼ਾਮ ਸ਼ਰਮਾ ਵਾਸੀ ਪਹਾੜੀ ਕਟੜਾ ਨੂੰ ਸਵੇਰੇ ਕਰੀਬ ਸਵਾ 6 ਵਜੇ ਉਸ ਸਮੇਂ ਕਿਸੇ ਵਾਹਨ ਨੇ ਫ਼ੇਟ ਮਾਰ ਦਿੱਤੀ ਜਦੋਂ ਉਹ ਹਰ ਰੋਜ਼ ਦੀ ਤਰ੍ਹਾਂ ਆਪਣੇ ਮੋਟਰ ਸਾਈਕਲ (ਪੀ.ਬੀ-09-ਏ.ਏ-9831) ਰਾਹੀਂ ਕੰਮ ’ਤੇ ਜਾ ਰਿਹਾ ਸੀ। ਇਹ ਹਾਦਸਾ ਰੇਲਵੇ ਫ਼ਾਟਕ ਦੇ ਨਜ਼ਦੀਕ ਵਾਪਰਿਆ। ਟਰੱਕ ਚਾਲਕ ਮੌਕੇ ਤੋਂ ਟਰੱਕ ਲੈ ਕੇ ਫ਼ਰਾਰ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਉਸ ਨੂੰ ਸ਼ਿਵਮ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਅਕਸ਼ਿਤ ਵਸ਼ਿਸ਼ਟ ਦੀ ਸ਼ਿਕਾਇਤ ’ਤੇ ਮਾਡਲ ਟਾਊਨ ਪੁਲੀਸ ਨੇ ਟਰੱਕ ਚਾਲਕ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ।


Comments Off on ਹਾਦਸੇ ਦੇ ਜ਼ਖਮੀਆਂ ’ਚੋਂ ਤਿੰਨ ਦੀ ਇਲਾਜ ਦੌਰਾਨ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.